17 ਸਤੰਬਰ ਨੂੰ ਸੂਰਜ ਵਾਂਗ ਚਮਕੇਗੀ ਇਨ੍ਹਾਂ ਰਾਸ਼ੀਆਂ ਦੀ ਕਿਸਮਤ, ਪੜ੍ਹੋ ਮੇਖ ਤੋਂ ਮੀਨ ਰਾਸ਼ੀ ਤੱਕ ਦਾ ਹਾਲ

09/17/2022 2:54:42 AM

ਮੇਖ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਕਿਸੇ ਕੰਮਕਾਜੀ ਮੁਸ਼ਕਲ ਨੂੰ ਹਟਾਉਣ ਵਾਲਾ ਪਰ ਗੁੱਸਾ ਆਪ ’ਤੇ ਹਾਵੀ ਰਹਿ ਸਕਦਾ ਹੈ। 

ਬ੍ਰਿਖ : ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਹਾਈ ਮੋਰੇਲ ਕਰ ਕੇ ਹਰ ਕੰਮ ਨੂੰ ਹੱਥ ’ਚ ਲੈਣ ਲਈ ਮਨ ਰਾਜ਼ੀ ਰਹੇਗਾ, ਮਾਣ-ਯਸ਼ ਦੀ ਪ੍ਰਾਪਤੀ। 

ਮਿਥੁਨ : ਖਰਚਿਆਂ ਦਾ ਜ਼ੋਰ, ਜਿਹੜੇ ਖਰਚੇ ਟਾਲੇ ਜਾ ਸਕਣ ਟਾਲ ਦੇਣਾ ਸਹੀ ਰਹੇਗਾ, ਲੈਣ-ਦੇਣ ਦੇ ਜਾਂ ਲਿਖਣ-ਪੜ੍ਹ੍ਹਨ ਦਾ ਕੰਮ ਵੀ ਅਹਿਤਿਆਤ ਨਾ ਕਰੋ। 

ਕਰਕ : ਸਿਤਾਰਾ ਟੀਚਿਗ, ਕੋਚਿੰਗ, ਸਟੇਸ਼ਨਰੀ, ਪਬਲੀਕੇਸ਼ਨ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰੱਖੇਗਾ, ਯਤਨ ਕਰਨ ’ਤੇ ਕੋਈ ਵਿਗੜਿਆ ਕੰਮ ਬਣੇਗਾ। 

ਸਿੰਘ : ਕਿਸੇ ਅਫਸਰ ਦੇ ਸਾਫਟ-ਹਮਦਰਦਾਨਾ ਰੁਖ ਕਰ ਕੇ ਆਪ ਦੀ ਕੋਈ ਸਮੱੱਸਿਆ ਸੁਲਝ ਸਕਦੀ ਹੈ, ਵਿਰੋਧੀ ਆਪ ਦੀ ਪਕੜ ਹੇਠ ਰਹਿਣਗੇ। 

ਕੰਨਿਆ : ਯਤਨ ਕਰਨ ’ਤੇ ਆਪ ਦੀ ਪਲਾਨਿੰਗ ’ਚੋਂ ਪੇਚੀਦਗੀ ਹਟ ਸਕਦੀ ਹੈ, ਸ਼ੁੱਭ ਕੰਮਾਂ ’ਚ ਧਿਆਨ, ਜਨਰਲ ਹਾਲਾਤ ਵੀ ਬਿਹਤਰ ਬਣਨਗੇ। 

ਤੁਲਾ : ਪੇਟ ਅਤੇ ਖਾਣ ਪੀਣ ਦਾ ਧਿਆਨ ਰੱਖੋ, ਮੌਸਮ ਦੇ ਐਕਸਪੋਜ਼ਰ ਤੋਂ ਵੀ ਆਪਣਾ ਬਚਾਅ ਰੱਖਣਾ ਸਹੀ ਰਹੇਗਾ, ਕਾਰੋਬਾਰੀ ਦਸ਼ਾ ਚੰਗੀ। 

ਬ੍ਰਿਸ਼ਚਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਦੋਨੋਂ ਪਤੀ-ਪਤਨੀ ਇਕ ਦੂਜੇ ਦਾ ਲਿਹਾਜ਼ ਕਰਨਗੇ। 

ਧਨ : ਵੈਰ-ਵਿਰੋਧ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਇਸ ਲਈ ਹਰ ਮੋਰਚੇ ’ਤੇ ਸੁਚੇਤ ਰਹਿਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ। 

ਮਕਰ : ਸੰਤਾਨ ਦੇ ਸਹਿਯੋਗੀ-ਸੁਪੋਰਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਇੱਜ਼ਤਮਾਣ ਦੀ ਪ੍ਰਾਪਤੀ, ਦੁਸ਼ਮਣਾਂ ਦੀ ਆਪ ਅੱਗੇ ਕੋਈ ਖਾਸ ਪੇਸ਼ ਨਾ ਚੱਲ ਸਕੇਗੀ। 

ਕੁੰਭ : ਜ਼ਮੀਨੀ ਕੰਮਾਂ ਲਈ ਸਿਤਾਰਾ ਚੰਗਾ, ਵੱਡੇ ਲੋਕ ਆਪ ਦੀ ਗੱਲ ਧਿਆਨ ਧੀਰਜ ਨਾਲ ਸੁਣਨਗੇ, ਤੇਜ ਪ੍ਰਭਾਵ ਬਣਿਆ ਰਹੇਗਾ। 

ਮੀਨ : ਜਨਰਲ ਸਿਤਾਰਾ ਸਟ੍ਰਾਂਗ, ਕੰਮਕਾਜੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਮਨ ਅਤੇ ਸੋਚ ’ਤੇ ਪਾਜ਼ੇਟਿਵਨੈੱਸ ਬਣੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ।

17 ਸਤੰਬਰ 2022, ਸ਼ਨੀਵਾਰ

ਅੱਸੂ ਵਦੀ ਤਿੱਥੀ ਸਪਤਮੀ (ਦੁਪਹਿਰ 2.15 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ      ਸਿੰਘ ’ਚ 

ਚੰਦਰਮਾ        ਬ੍ਰਿਖ  ’ਚ

ਮੰਗਲ     ਬ੍ਰਿਖ ’ਚ

ਬੁੱਧ      ਕੰਨਿਆ ’ਚ

ਗੁਰੂ     ਮੀਨ ’ਚ 

ਸ਼ੁੱਕਰ     ਸਿੰਘ ’ਚ 

ਸ਼ਨੀ   ਮਕਰ ’ਚ

ਰਾਹੂ    ਮੇਖ ’ਚ                                                     

ਕੇਤੂ    ਤੁਲਾ ’ਚ

Mukesh

This news is Content Editor Mukesh