22 ਸਤੰਬਰ ਨੂੰ ਸੂਰਜ ਵਾਂਗ ਚਮਕੇਗੀ ਇਨ੍ਹਾਂ ਰਾਸ਼ੀਆਂ ਦੀ ਕਿਸਮਤ, ਪੜ੍ਹੋ ਮੇਖ ਤੋਂ ਮੀਨ ਰਾਸ਼ੀ ਤੱਕ ਦਾ ਹਾਲ

09/22/2022 1:27:28 AM

ਮੇਖ : ਸਿਤਾਰਾ ਜ਼ਮੀਨੀ ਅਤੇ ਅਦਾਲਤੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ, ਵੱਡੇ ਲੋਕਾਂ ਦੇ ਸਾਫਟ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ।

ਬ੍ਰਿਖ : ਉਤਸ਼ਾਹ, ਹਿੰਮਤ, ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਬਣੀ ਰਹੇਗੀ, ਵਿਰੋਧੀ ਆਪ ਦੇ ਅੱਗੇ ਟਿਕ ਨਾ ਸਕਣਗੇ, ਕੰਮਕਾਜੀ ਕੰਮਾਂ ਦੀ ਦਸ਼ਾ ਬਿਹਤਰ।

ਮਿਥੁਨ : ਸਿਤਾਰਾ ਆਮਦਨ ਵਾਲਾ, ਕਾਰੋਬਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ, ਤੇਜ਼ ਪ੍ਰਭਾਵ ਬਣਿਆ ਰਹੇਗਾ ਪਰ ਸੰਤਾਨ ਦਾ ਰੁਖ ਕੁਝ ਅਪਸੈੱਟ ਰਹਿ ਸਕਦਾ ਹੈ।

ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਖੁਸ਼ਦਿਲ ਮੂਡ ਕਰ ਕੇ ਆਪ ਨੂੰ ਹਰ ਕੰਮ ਅਸਾਨ ਨਜ਼ਰ ਆਵੇਗਾ, ਵੈਸੇ ਹਰ ਫਰੰਟ ’ਤ ਆਪ ਵਿਜਈ ਪ੍ਰਭਾਵੀ ਰਹੋਗੇ।

ਸਿੰਘ : ਕਿਉਂਕਿ ਸਿਤਾਰਾ ਉਲਝਣਾਂ-ਝਮੇਲਿਆਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਕਿਸੇ ਵੀ ਕੰਮ ਜਾਂ ਪ੍ਰੋਗਰਾਮ ਨੂੰ ਆਪ ਅੱਗੇ ਨਾ ਵਧਾ ਸਕੋਗੇ, ਧਨ ਹਾਨੀ ਦਾ ਡਰ।

ਕੰਨਿਆ : ਡ੍ਰਿੰਕਸ, ਕੈਮੀਕਲਸ, ਪੇਂਟਸ ਅਤੇ ਪੈਟ੍ਰੋਲੀਅਮ ਉਤਪਾਦਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਇੱਜ਼ਤਮਾਣ ਦੀ ਪ੍ਰਾਪਤੀ।

ਤੁਲਾ : ਸਰਕਾਰ ਦਰਬਾਰ ’ਚ ਜਾਣ ’ਤੇ ਸਫਲਤਾ ਮਿਲੇਗੀ, ਵੱਡੇ ਲੋਕ ਅਫਸਰ ਮਿਹਰਬਾਨ ਅਤੇ ਸਾਫਟ ਬਣੇ ਰਹਿਣਗੇ ਅਤੇ ਉਹ ਆਪ ਦੀ ਗੱਲ ਧਿਆਨ ਧੀਰਜ ਨਾਲ ਸੁਣਨਗੇ।

ਬ੍ਰਿਸ਼ਚਕ : ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧੇਗੀ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।

ਧਨ : ਪੇਟ ਦੇ ਮਾਮਲੇ ’ਚ ਲਾਪਰਵਾਹ ਨਹੀਂ ਰਹਿਣਾ ਚਾਹੀਦਾ, ਮੌਸਮ ਦੇ ਐਕਸਪੋਜ਼ਰ ਕਰ ਕੇ ਤਬੀਅਤ ਕੁਝ ਅਪਸੈੱਟ ਰਹਿ ਸਕਦੀ ਹੈ, ਨੁਕਸਾਨ ਦਾ ਡਰ।

ਮਕਰ : ਵਪਾਰ ਅਤੇ ਕੰਮਕਾਜੀ ਦਸ਼ਾ ਚੰਗੀ, ਜਿਹੜੇ ਕੰਮ ਲਈ ਮਨ ਬਣਾਓਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਵੀ ਮਿਠਾਸ-ਤਾਲਮੇਲ ਰਹੇਗਾ।

ਕੁੰਭ : ਵਿਰੋਧੀਆਂ ਨੂੰ ਨਾ ਤਾਂ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ਨਾਲ ਟਕਰਾਉਣ ਦੀ ਗਲਤੀ ਕਰੋ, ਕਿਉਂਕਿ ਆਪ ਦੁਸ਼ਮਣਾਂ ਅੱਗੇ ਠਹਿਰ ਨਾ ਸਕੋਗੇ।

ਮੀਨ : ਸੰਤਾਨ ਆਪ ਦੀ ਗੱਲ ਨੂੰ ਵਜ਼ਨ ਦੇਵੇਗੀ ਅਤੇ ਆਪ ਦੀ ਗੱਲ ਨੂੰ ਧਿਆਨ ਨਾਲ ਸੁਣੇਗੀ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ।

22 ਸਤੰਬਰ 2022, ਵੀਰਵਾਰ

ਅੱਸੂ ਵਦੀ ਤਿੱਥੀ ਦੁਆਦਸ਼ੀ (22-23 ਮੱਧ ਰਾਤ 1.15 ਤਕ)ਅਤੇ ਮਗਰੋਂ ਤਿੱਥੀ ਤਰੋਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਕਰਕ ’ਚ

ਮੰਗਲ ਬ੍ਰਿਖ ’ਚ

ਬੁੱਧ ਕੰਨਿਆ ’ਚ

ਗੁਰੂ ਮੀਨ ’ਚ

ਸ਼ੁੱਕਰ ਸਿੰਘ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਅੱਸੂ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 31 (ਭਾਦੋਂ), ਹਿਜਰੀ ਸਾਲ 1444, ਮਹੀਨਾ : ਸਫਰ, ਤਰੀਕ : 25, ਸੂਰਜ ਉਦੇ ਸਵੇਰੇ 6.20 ਵਜੇ, ਸੂਰਜ ਅਸਤ ਸ਼ਾਮ 6.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਲੇਖਾ (ਰਾਤ 2.03 ਤੱਕ) ਅਤੇ ਮਗਰੋਂ ਨਕਸ਼ੱਤਰ ਮੱਘਾ ਯੋਗ : ਸ਼ਿਵ (ਸਵੇਰੇ 9.44 ਤੱਕ) ਅਤੇ ਮਗਰੋਂ ਯੋਗ ਸਿੱਧ, ਚੰਦਰਮਾ : ਕਰਕ ਰਾਸ਼ੀ ’ਤੇ (22-23 ਮੱਧ ਰਾਤ 2.03 ਤਕ)ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, 22-23 ਮੱਧ ਰਾਤ 2.03 ਤਕ ਜੰਮੇ ਬੱਚੇ ਨੂੰ ਅਸ਼ਲੇਖਾ ਨਕੱਸ਼ਤਰ ਦੀ ਅਤੇ ਮਗਰੋਂ ਮੱਘਾ ਨਕੱਸ਼ਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ ਡੇਢ ਤੋਂ ਿਤੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਤਿੱਥੀ ਦੁਆਦਸ਼ੀ ਦਾ ਸਰਾਧ, ਸੰਨਿਆਸੀਆਂ ਦਾ ਸਰਾਧ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Mukesh

Content Editor

Related News