ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਪੂਰਾ ਦਿਨ

09/23/2022 3:16:41 AM

ਮੇਖ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਹਰ ਫ੍ਰੰਟ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਸਿਰੇ ਚੜ੍ਹੇਗਾ।

ਬ੍ਰਿਖ : ਸਿਤਾਰਾ ਅਦਾਲਤੀ ਕੰਮਾਂ ਨੂੰ ਸੰਵਾਰਨ ਅਤੇ ਹਰ ਫ੍ਰੰਟ ’ਤੇ ਸਫਲਤਾ ਦੇ ਰਸਤੇ ਖੋਲ੍ਹਣ ਵਾਲਾ, ਦੁਸ਼ਮਣਾਂ ਦੀ ਆਪ ਅੱਗੇ ਕੋਈ ਖਾਸ ਪੇਸ਼ ਨਾ ਚੱਲ ਸਕੇਗੀ।

ਮਿਥੁਨ : ਮਜ਼ਬੂਤ ਸਿਤਾਰਾ ਆਪ ਨੂੰ ਹਿੰਮਤੀ, ਉਤਸ਼ਾਹੀ ਰੱਖੇਗਾ, ਆਪ ਹਰ ਯਤਨ ਨੂੰ ਉਸ ਦੀ ਮੰਜ਼ਿਲ ਤੱਕ ਪਹੁੰਚਾਉਣ ਲਈ ਕਾਫੀ ਐਕਟਿਵ ਰਹੋਗੇ।

ਕਰਕ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕੰਮਕਾਜੀ ਭੱਜਦੌੜ ਅਤੇ ਪਲਾਨਿੰਗ ਫਰੂਟਫੁੱਲ ਰਹੇਗੀ।

ਸਿੰਘ : ਸਿਤਾਰਾ ਵਪਾਰ ਅਤੇ ਕੰਮਕਾਜ ਦੀ ਦਸ਼ਾ ਨੂੰ ਬਿਹਤਰ ਰੱਖਣ ਵਾਲਾ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਆਪ ਹਰ ਮੋਰਚੇ ’ਤੇ ਹਾਵੀ -ਪ੍ਰਭਾਵੀ ਵਿਜਈ ਰਹੋਗੇ।

ਕੰਨਿਆ : ਧਿਆਨ ਰੱਖੋ ਕਿ ਉਲਝਣਾਂ ਕਰ ਕੇ ਆਪ ਦੀ ਪਲਾਨਿੰਗ ਉਖੜ ਵਿਗੜ ਨਾ ਜਾਵੇ, ਇਸ ਲਈ ਪੂਰੀ ਤਰ੍ਹਾਂ ਸੋਚ ਵਿਚਾਰ ਕੇ ਹੀ ਹਰ ਕੋਸ਼ਿਸ਼ ਕਰੋ।

ਤੁਲਾ : ਸਿਤਾਰਾ ਧਨ ਲਾਭ ਲਈ ਚੰਗਾ, ਕੰਮਕਾਜੀ ਕੋਸ਼ਿਸ਼ਾਂ, ਭੱਜਦੌੜ ਚੰਗਾ ਨਤੀਜਾ ਦੇਵੇਗੀ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਬ੍ਰਿਸ਼ਚਕ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ’ਚ ਕਦਮ ਬੜ੍ਹਤ ਵੱਲ, ਅਫਸਰਾਂ ’ਚ ਆਪ ਦੀ ਪੈਠ ਲਿਹਾਜ਼ਦਾਰੀ ਬਣੀ ਰਹੇਗੀ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਧਨ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੇ ਕਦਮ ਨੂੰ ਬਿਹਤਰੀ ਵੱਲ ਰੱਖੇਗਾ, ਸ਼ੁੱਭ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕੋਈ ਮਨੋਰਥ ਸਿਰੇ ਚੜ੍ਹੇਗਾ।

ਮਕਰ : ਸਿਹਤ ਦੇ ਮਾਮਲੇ ’ਚ ਸੁਚੇਤ ਰਹਿਣਾ ਸਹੀ ਰਹੇਗਾ, ਬੇਤੁਕੇ ਖਾਣ-ਪੀਣ ਤੋਂ ਵੀ ਪ੍ਰਹੇਜ਼ ਰੱਖੋ, ਕੋਈ ਵੀ ਕੰਮ ਜਲਦਬਾਜ਼ੀ ’ਚ ਨਾ ਨਿਪਟਾਓ।

ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚ ਵਿਚਾਰ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਸ਼ੁੱਭ ਕੰਮਾਂ ’ਚ ਧਿਆਨ।

ਮੀਨ : ਕਿਉਂਕਿ ਸ਼ਤਰੂ ਆਪ ਦੇ ਖਿਲਾਫ ਆਪਣੀ ਉਛਲ-ਕੂਦ ਅਤੇ ਸ਼ਰਾਰਤਾਂ ਵਧਾ ਸਕਦੇ ਹਨ, ਇਸ ਲਈ ਉਨ੍ਹਾਂ ਤੋਂ ਫਾਸਲਾ ਰੱਖਣਾ ਜ਼ਰੂਰੀ ਹੋਵੇਗਾ, ਧਨ ਹਾਨੀ ਦਾ ਵੀ ਡਰ।

23 ਸਤੰਬਰ 2022, ਸ਼ੁੱਕਰਵਾਰ

ਅੱਸੂ ਵਦੀ ਤਿੱਥੀ ਤਰੋਦਸ਼ੀ (23-24 ਮੱਧ ਰਾਤ 2.31 ਤਕ)ਅਤੇ ਮਗਰੋਂ ਤਿੱਥੀ ਚੌਥ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਸਿੰਘ ’ਚ

ਮੰਗਲ ਬ੍ਰਿਖ ’ਚ

ਬੁੱਧ ਕੰਨਿਆ ’ਚ

ਗੁਰੂ ਮੀਨ ’ਚ

ਸ਼ੁੱਕਰ ਸਿੰਘ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਅੱਸੂ ਪ੍ਰਵਿਸ਼ਟੇ 7, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 1 (ਅੱਸੂ), ਹਿਜਰੀ ਸਾਲ 1444, ਮਹੀਨਾ : ਸਫਰ, ਤਰੀਕ : 26, ਸੂਰਜ ਉਦੇ ਸਵੇਰੇ 6.20 ਵਜੇ, ਸੂਰਜ ਅਸਤ ਸ਼ਾਮ 6.19 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੱਘਾ (23-24 ਮੱਧ ਰਾਤ 3.50 ਤੱਕ) ਅਤੇ ਮਗਰੋਂ ਪੁਰਵਾ ਖਾੜਾ ਫਾਲਗੁਣੀ, ਯੋਗ : ਸਿੱਧ (ਸਵੇਰੇ 9.55 ਤੱਕ) ਅਤੇ ਮਗਰੋਂ ਯੋਗ ਸਾਧਿਯ, ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ), 23-24 ਮੱਧ ਰਾਤ 3.50 ਤੱਕ ਜੰਮੇ ਬੱਚੇ ਨੂੰ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇਗੀ (23-24 ਮੱਧ ਰਾਤ 2.31 ’ਤੇ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਦਸ ਤੋਂ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਪ੍ਰਦੋਸ਼ ਵਰਤ, ਤਿਥੀ ਤਰੋਦਸ਼ੀ ਦਾ ਸਰਾਧ, ਮੱਘਾ ਸਰਾਧ, ਰਾਸ਼ਟਰੀ ਸ਼ੱਕ ਅੱਸੂ ਮਹੀਨਾ ਸ਼ੁਰੂ, ਵਿਸ਼ਵ ਦਿਵਸ, ਦੱਖਣ ਗੋਲ ਸ਼ੁਰੂ, ਰਾਓ ਤੁਲਾ ਰਾਮ ਪੁੰਨ ਤਿਥੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Mukesh

This news is Content Editor Mukesh