ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

09/27/2022 3:51:58 AM

ਮੇਖ : ਸ਼ਾਮ ਤਕ ਸਮਾਂ ਕਮਜ਼ੋਰ, ਮਨ ਅਸ਼ਾਂਤ ਟੈਂਸ ਉਖੜਿਆ-ਉਖੜਿਆ ਰਹੇਗਾ, ਸਫਰ ਵੀ ਨਾ ਕਰੋ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ, ਮਾਣ-ਸਨਮਾਨ ਦੀ ਪ੍ਰਾਪਤੀ।

ਬ੍ਰਿਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ ’ਚੋਂ ਕਿਸੇ ਪੇਚੀਦਗੀ ਦੇ ਹਟਣ ਦੀ ਆਸ, ਆਪ ਪੂਰੀ ਤਰ੍ਹਾਂ ਐਕਟਿਵ ਰਹੋਗੇ, ਕੰਮਕਾਜੀ ਵਿਅਸਤਤਾ ਵੀ ਬਣੀ ਰਹੇਗੀ।

ਮਿਥੁਨ : ਯਤਨ ਕਰਨ ’ਤੇ ਪ੍ਰਾਪਰਟੀ ਦੇ ਕਿਸੇ ਕੰਮ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ, ਸ਼ਤਰੂਆਂ ਦੀ ਕੋਈ ਖਾਸ ਪੇਸ਼ ਨਾ ਚਲ ਸਕੇਗੀ ਪਰ ਸਿਹਤ ਦੀ ਸੰਭਾਲ ਰੱਖੋ।

ਕਰਕ : ਸ਼ਾਮ ਤਕ ਉਤਸ਼ਾਹ, ਹਿੰਮਤ ਅਤੇ ਕੰਮਕਾਜੀ ਭੱਜਦੌੜ ©©ਬਣੀ ਰਹੇਗੀ, ਮਾਣ-ਸਨਮਾਨ ਵੀ ਬਣਿਆ ਰਹੇਗਾ ਪਰ ਬਾਅਦ ’ਚ ਹਰ ਫਰੰਟ ’ਤੇ ਸਫਲਤਾ ਮਿਲੇਗੀ।

ਸਿੰਘ : ਸਿਤਾਰਾ ਸ਼ਾਮ ਤਕ ਧਨ ਲਾਭ ਦੇਣ, ਬਿਹਤਰੀ ਦੇ ਹਾਲਾਤ ਬਣਾਉਣ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਪਰ ਬਾਅਦ ’ਚ ਕੰਮਕਾਜੀ ਦਸ਼ਾ ਸੁਧੇਰਗੀ।

ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਹਾਈ ਮੋਰੇਲ ਕਰ ਕੇ ਹਰ ਕੰਮ ਨੂੰ ਹੱਥ ’ਚ ਲੈਣ ਲਈ ਮਨ ਰਾਜ਼ੀ ਰਹੇਗਾ।

ਤੁਲਾ : ਸਿਤਾਰਾ ਸ਼ਾਮ ਤਕ ਕਮਜ਼ੋਰ, ਜਾਇਜ਼ ਖਰਚਿਆਂ ਦਾ ਜ਼ੋਰ ਬਣਿਆ ਰਹੇਗਾ, ਨੁਕਸਾਨ ਪ੍ਰੇਸ਼ਾਨੀ ਦਾ ਵੀ ਡਰ ਰਹੇਗਾ ਪਰ ਬਾਅਦ ’ਚ ਜਨਰਲ ਹਾਲਾਤ ਬਿਹਤਰ ਬਣਨਗੇ।

ਬ੍ਰਿਸ਼ਚਕ : ਸਿਤਾਰਾ ਸ਼ਾਮ ਤਕ ਧਨ ਲਾਭ ਦੇਣ ਅਤੇ ਕਿਸੇ ਉਲਝੇ ਰੁਕੇ ਕੰਮ ਨੂੰ ਸੰਵਾਰਨ ਵਾਲਾ ਪਰ ਬਾਅਦ ’ਚ ਟੈਨਸ਼ਨ ਪ੍ਰੇਸ਼ਾਨੀ ਵਧਣ ਦਾ ਡਰ।

ਧਨ : ਸਿਤਾਰਾ ਸ਼ਾਮ ਤਕ ਕਿਸੇ ਸਰਕਾਰੀ ਕੰਮ ਨੂੰ ਉਸ ਦੇ ਟਾਰਗੈੱਟ ਤਕ ਲੈ ਜਾਣ ਵਾਲਾ ਅਤੇ ਇੱਜ਼ਤ ਮਾਣ ਵਧਾਉਣ ਵਾਲਾ ਪਰ ਬਾਅਦ ’ਚ ਅਰਥ ਦਸ਼ਾ ਕੰਫਰਟੇਬਲ ਬਣੇਗੀ।

ਮਕਰ : ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਵੱਡੇ ਲੋਕ ਵੀ ਸੁਪੋਰਟਿਵ ਰੁਖ ਰੱਖਣਗੇ, ਸ਼ਤਰੂ ਕਮਜ਼ੋਰ ਤੇਜ਼ਹੀਣ ਰਹਿਣਗੇ।

ਕੁੰਭ : ਸਿਤਾਰਾ ਸ਼ਾਮ ਤਕ ਪੇਟ ਲਈ ਕਮਜ਼ੋਰ ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਪਰ ਬਾਅਦ ’ਚ ਬਿਹਤਰੀ ਹੋਵੇਗੀ।

ਮੀਨ : ਸਿਤਾਰਾ ਸ਼ਾਮ ਤਕ ਕੰਮਕਾਜੀ ਕੰਮਾਂ ਨੂੰ ਸੰਵਾਰਨ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ ਪਰ ਬਾਅਦ ’ਚ ਸਮਾਂ ਪ੍ਰੇਸ਼ਾਨੀਆਂ ਵਾਲਾ ਬਣੇਗਾ।

27 ਸਤੰਬਰ 2022, ਮੰਗਲਵਾਰ

ਅੱਸੂ ਸੁਦੀ ਤਿੱਥੀ ਦੂਜ (27-28 ਮੱਧ ਰਾਤ 2.29 ਤੱਕ) ਅਤੇ ਮਗਰੋਂ ਤਿੱਥੀ ਤੀਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਕੰਨਿਆ ’ਚ

ਮੰਗਲ ਬ੍ਰਿਖ ’ਚ

ਬੁੱਧ ਕੰਨਿਆ ’ਚ

ਗੁਰੂ ਮੀਨ ’ਚ

ਸ਼ੁੱਕਰ ਕੰਨਿਆ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਅੱਸੂ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 5 (ਅੱਸੂ), ਹਿਜਰੀ ਸਾਲ 1444, ਮਹੀਨਾ : ਸਫਰ, ਤਰੀਕ : 30, ਸੂਰਜ ਉਦੇ ਸਵੇਰੇ 6.23 ਵਜੇ, ਸੂਰਜ ਅਸਤ ਸ਼ਾਮ 6.14 ਵਜੇ (ਜਲੰਧਰ ਟਾਈਮ), ਨਕਸ਼ੱਤਰ : ਚਿਤਰਾ (27 ਸਤੰਬਰ ਦਿਨ ਰਾਤ ਅਤੇ ਅਗਲੇ ਦਿਨ (28 ਸਤੰਬਰ) ਸਵੇਰੇ 6.14 ਤੱਕ) ਯੋਗ : ਬ੍ਰਹਮ (ਸਵੇਰੇ 6.43 ਤੱਕ) ਅਤੇ ਮਗਰੋਂ ਯੋਗ ਏਂਦਰ ਚੰਦਰਮਾ : ਕੰਨਿਆ ਰਾਸ਼ੀ ’ਤੇ (6.18 ਤਕ) ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤਕ)ਪੁਰਬ, ਦਿਵਸ ਅਤੇ ਤਿਉਹਾਰ : ਚੰਦਰ ਦਰਸ਼ਨ ਵਿਸ਼ਵ ਸੈਰ ਸਪਾਟਾ ਦਿਵਸ

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Mukesh

This news is Content Editor Mukesh