ਤੁਲਾ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਕੰਮ ’ਚ ਮਿਲੇਗੀ ਸਫਲਤਾ, ਪੜ੍ਹੋ ਅੱਜ ਦਾ ਰਾਸ਼ੀਫਲ

09/28/2022 3:48:43 AM

ਮੇਖ : ਵਪਾਰਕ ਕੰਮਾਂ ’ਚ ਸਫਲਤਾ ਮਿਲੇਗੀ, ਕੰਮਕਾਜੀ ਦਸ਼ਾ ਵੀ ਸੰਤੋਖਜਨਕ ਰਹੇਗੀ, ਪਰਿਵਾਰਕ ਸਬੰਧਾਂ ’ਚ ਤਾਲਮੇਲ, ਮੇਲ ਮਿਲਾਪ ਬਣਿਆ ਰਹੇਗਾ।

ਬ੍ਰਿਖ : ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਆਪਣੇ ਵਲੋਂ ਕੋਈ ਕਸਰ ਨਾ ਛੱਡਣਗੇ, ਇਸ ਲਈ ਆਪਣਾ ਪੂਰਾ ਬਚਾਅ ਕਰਨਾ ਸਹੀ ਰਹੇਗਾ, ਸਫਰ ਵੀ ਨਾ ਕਰੋ।

ਮਿਥੁਨ : ਸੰਤਾਨ ਦਾ ਸਹਿਯੋਗੀ ਰੁਖ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਕਾਫੀ ਮਦਦਗਾਰ ਹੋ ਸਕਦਾ ਹੈ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ।

ਕਰਕ : ਕਿਸੇ ਅਦਾਲਤੀ ਕੰਮ ਨੂੰ ਅੱਗੇ ਵਧਾਉਣ ਲਈ ਆਪ ਦੇ ਯਤਨ ਚੰਗਾ ਨਤੀਜਾ ਦੇ ਸਕਦੇ ਹਨ ਪਰ ਘਰੇਲੂ ਫਰੰਟ ’ਤੇ ਕੁਝ ਪ੍ਰੇਸ਼ਾਨੀ ਰਹਿਣ ਦਾ ਡਰ।

ਸਿੰਘ : ਜਨਰਲ ਸਿਤਾਰਾ ਮਜ਼ਬੂਤ, ਮਿੱਤਰ ਅਤੇ ਵੱਡੇ ਲੋਕ ਆਪ ਦੇ ਪ੍ਰਤੀ ਸਾਫਟ-ਹਮਦਰਦਾਨਾ ਰੁਖ ਰੱਖਣਗੇ, ਆਪ ਦੇ ਖਿਲਾਫ ਦੁਸ਼ਮਣਾਂ ਦੀਆਂ ਸ਼ਰਾਰਤਾਂ ਬੇਕਾਰ ਜਾਣਗੀਆਂ।

ਕੰਨਿਆ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪ੍ਰੀਟਿੰਗ, ਪਬਲੀਕੇਸ਼ਨ, ਬਿਊਟੀਫਿਕੇਸ਼ਨ, ਫੋਟੋ -ਵੀਡੀਓਗ੍ਰਾਫੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।

ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ।

ਬ੍ਰਿਸ਼ਚਕ : ਉਲਝਣਾਂ-ਪੇਚੀਦਗੀਆਂ ਕਰ ਕੇ ਆਪ ਦੀਆਂ ਪ੍ਰੇਸ਼ਾਨੀਆਂ ਮੁਸ਼ਕਲਾਂ ਉਭਰਦੀਆਂ ਸਿਮਟਦੀਆਂ ਰਹਿ ਸਕਦੀਅਾਂ ਹਨ, ਨੁਕਸਾਨ ਦਾ ਡਰ, ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਧਨ : ਸਿਤਾਰਾ ਧਨ ਲਾਭ ਵਾਲਾ, ਭੱਜਦੌੜ ਕਰਨ ’ਤੇ ਕੋਈ ਕਾਰੋਬਾਰੀ ਸਮੱਸਿਆ ਹੱਲ ਹੋ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ।

ਮਕਰ : ਸਰਕਾਰ-ਦਰਬਾਰ ’ਚ ਜਾਣ ’ਤੇ ਆਪ ਦੀ ਪੈਠ ਵਧੇਗੀ, ਬੋਲਬਾਲਾ ਰਹੇਗਾ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।

ਕੁੰਭ : ਧਾਰਮਿਕ, ਸਮਾਜਿਕ ਕੰਮਾਂ ’ਚ ਧਿਆਨ, ਸਕੀਮਾਂ ਪ੍ਰੋਗਰਾਮ ਵੀ ਸਿਰੇ ਚੜ੍ਹਣਗੇ, ਕੰਮਕਾਜੀ ਸਥਿਤੀ ਚੰਗੀ ਪਰ ਡਿੱਗਣ-ਫਿਸਲਣ ਦਾ ਡਰ।

ਮੀਨ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਘੱਟ ਕਰੋ, ਜਿਹੜੀਆਂ ਆਪ ਦੀ ਸਿਹਤ ਨੂੰ ਸੂਟ ਨਾ ਕਰਦੀਆਂ ਹੋਣ।

28 ਸਤੰਬਰ 2022, ਬੁੱਧਵਾਰ

ਅੱਸੂ ਸੁਦੀ ਤਿੱਥੀ ਤੀਜ (28-29 ਮੱਧ ਰਾਤ 1.28ਤੱਕ) ਅਤੇ ਮਗਰੋਂ ਤਿੱਥੀ ਚੌਥ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਤੁਲਾ ’ਚ

ਮੰਗਲ ਬ੍ਰਿਖ ’ਚ

ਬੁੱਧ ਕੰਨਿਆ ’ਚ

ਗੁਰੂ ਮੀਨ ’ਚ

ਸ਼ੁੱਕਰ ਕੰਨਿਆ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਅੱਸੂ ਪ੍ਰਵਿਸ਼ਟੇ 12, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 6 (ਅੱਸੂ), ਹਿਜਰੀ ਸਾਲ 1444, ਮਹੀਨਾ : ਸਫਰ, ਤਰੀਕ : 1, ਸੂਰਜ ਉਦੇ ਸਵੇਰੇ 6.23 ਵਜੇ, ਸੂਰਜ ਅਸਤ ਸ਼ਾਮ 6.13 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸੁਵਾਤੀ (28 ਸਤੰਬਰ ਦਿਨ ਰਾਤ ਅਤੇ ਅਗਲੇ ਦਿਨ (29 ਸਤੰਬਰ) ਸਵੇਰੇ 5.52 ਤੱਕ) ਯੋਗ : ਵੈਧ੍ਰਿਤੀ (28-29 ਮੱਧ ਰਾਤ 3.06 ਤਕ) ਅਤੇ ਮਗਰੋਂ ਯੋਗ ਵਿਸ਼ਕੁੰਭ ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤਕ),ਪੁਰਬ, ਦਿਵਸ ਅਤੇ ਤਿਉਹਾਰ : ਰਬਿ ਉਲ ਅੱਵਲ (ਮੁਸਲਿਮ) ਮਹੀਨਾ ਸ਼ੁਰੂ, ਸ਼ਹੀਦੇ -ਏ-ਆਜ਼ਮ ਭਗਤ ਸਿੰਘ ਜਯੰਤੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Mukesh

This news is Content Editor Mukesh