ਪੜ੍ਹੋ ਅੱਜ ਦਾ ਰਾਸ਼ੀਫਲ ਤੇ ਜਾਣੋ ਕੀ ਕਹਿੰਦੀ ਹੈ ਤੁਹਾਡੀ ਰਾਸ਼ੀ

09/30/2022 4:14:36 AM

ਮੇਖ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਸੁਚੇਤ ਰਹਿ ਕੇ ਕਰਨਾ ਸਹੀ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਬ੍ਰਿਖ : ਕੰਮਕਾਜ ਦੀ ਦਸ਼ਾ ਚੰਗੀ, ਕੋਈ ਵੀ ਯਤਨ ਅਨਮੰਨੇ ਮਨ ਨਾਲ ਨਾ ਕਰੋ ਪਰ ਦੋਵੇਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਨਾਰਾਜ਼ ਰਹਿ ਸਕਦੇ ਹਨ।

ਮਿਥੁਨ : ਕਮਜ਼ੋਰ ਦਿਸਣ ਵਾਲੇ ਸ਼ਤਰੂ ਨੂੰ ਵੀ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ ਕਿਉਂਕਿ ਵਿਰੋਧੀ ਆਪ ਦੀ ਲੱਤ ਖਿੱਚਣ ਤੋਂ ਬਾਜ਼ ਨਾ ਆਉਣਗੇ।

ਕਰਕ : ਸੋਚ ਵਿਚਾਰ ਤੇ ਨੈਗਟੇਵਿਟੀ ਦਾ ਅਸਰ ਰਹੇਗਾ, ਇਸ ਲਈ ਧਿਆਨ ਰੱਖੋ ਕਿ ਆਪ ਤੋਂ ਕੋਈ ਗਲਤ ਕੰਮ ਨਾ ਹੋ ਜਾਵੇ ਪਰ ਅਰਥ ਦਸ਼ਾ ਠੀਕ ਠਾਕ ਰਹੇਗੀ।

ਸਿੰਘ : ਕੋਰਟ ਕਚਹਿਰੀ ’ਚ ਜਾਣ ਲਈ ਸਮਾਂ ਠੀਕ ਨਹੀਂ, ਇਸ ਲਈ ਅਦਾਲਤ ਨਾਲ ਜੁੜਿਆ ਕੋਈ ਕੰਮ ਹੱਥ ’ਚ ਨਾ ਲਓ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਕੰਨਿਆ : ਹਲਕੀ ਸੋਚ ਅਤੇ ਨੇਚਰ ਵਾਲੇ ਲੋਕ ਆਪ ਨੂੰ ਪ੍ਰੇਸ਼ਾਨ ਕਰਨ ਅਤੇ ਆਪ ਦੀ ਲੱਤ ਖਿੱਚਣ ਤੋਂ ਬਾਜ਼ ਨਾ ਆਉਣਗੇ ਪਰ ਅਰਥ ਦਸ਼ਾ ਸਹੀ ਰਹੇਗੀ।

ਤੁਲਾ : ਲੈਣ-ਦੇਣ ਦੇ ਕੰਮ ਅਹਿਤਿਆਤ ਨਾਲ ਕਰੋ, ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਕਿਧਰੇ ਫਸ ਨਾ ਜਾਵੇ, ਉਧਾਰੀ ਦੇ ਚੱਕਰ ’ਚ ਵੀ ਨਾ ਫੱਸੋ।

ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕਮਜ਼ੋਰ ਮਨ ਅਤੇ ਸੋਚ ਨਾਲ ਕੀਤਾ ਗਿਆ ਕੋਈ ਕੰਮ ਸਿਰੇ ਨਾ ਚੜ੍ਹ ਸਕੇਗਾ, ਮਨ ’ਤੇ ਉਦਾਸੀ ਪ੍ਰੇਸ਼ਾਨੀ ਰਹੇਗੀ।

ਧਨ : ਸਿਤਾਰਾ ਉਲਝਣਾਂ ਝਗੜਿਆਂ, ਪੇਚੀਦਗੀਆਂ ਵਾਲਾ, ਇਸ ਲਈ ਜਿਹੜਾ ਵੀ ਕੰਮ ਜਾਂ ਯਤਨ ਕਰੋ ਪੂਰੇ ਜ਼ੋਰ ਅਤੇ ਉਤਸ਼ਾਹ ਨਾਲ ਕਰੋ।

ਮਕਰ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ, ਕੰਮਕਾਜੀ ਪਲਾਨਿੰਗ ਨੂੰ ਅੱਗੇ ਵਧਾਉਣ ਵਾਲਾ, ਵੈਸੇ ਆਪ ਦੂਜਿਆਂ ’ਤੇ ਹਾਵੀ-ਪ੍ਰਭਾਵੀ ਰਹੋਗੇ।

ਕੁੰਭ : ਕੰਮਕਾਜੀ ਦਸ਼ਾ ਚੰਗੀ ਪਰ ਧਿਆਨ ਰੱਖੋ ਕਿ ਕੋਈ ਬਣਿਆ ਬਣਾਇਆ ਸਰਕਾਰੀ ਕੰਮ ਵਿਗੜ ਨਾ ਜਾਵੇ, ਡਿਗਣ ਫਿਸਲਣ ਦਾ ਵੀ ਡਰ।

ਮੀਨ : ਮਨ ਅਤੇ ਬੁੱਧੀ ’ਤੇ ਗਲਤ ਅਤੇ ਨੈਗੇਟਿਵ ਸੋਚ ਹਾਵੀ ਰਹਿ ਸਕਦੀ ਹੈ, ਇਸ ਲਈ ਸੁਚੇਤ ਰਹਿਣਾ ਚਾਹੀਦਾ ਹੈ ਧਿਆਨ ਰੱਖੋ ਕਿ ਕੋਈ ਬਣਿਆ ਬਣਾਇਆ ਕੰਮ ਵਿਗੜ ਨਾ ਜਾਵੇ।

30 ਸਤੰਬਰ 2022, ਸ਼ੁੱਕਰਵਾਰ

ਅੱਸੂ ਸੁਦੀ ਤਿੱਥੀ ਪੰਚਮੀ (ਰਾਤ 10.35 ਤਕ) ਅਤੇ ਮਗਰੋਂ ਤਿੱਥੀ ਛੱਠ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਬ੍ਰਿਸ਼ਚਕ’ਚ

ਮੰਗਲ ਬ੍ਰਿਖ ’ਚ

ਬੁੱਧ ਕੰਨਿਆ ’ਚ

ਗੁਰੂ ਮੀਨ ’ਚ

ਸ਼ੁੱਕਰ ਕੰਨਿਆ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਅੱਸੂ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 8 (ਅੱਸੂ), ਹਿਜਰੀ ਸਾਲ 1444, ਮਹੀਨਾ : ਰਬਿ ਉਲ ਅੱਵਲ, ਤਰੀਕ : 3, ਸੂਰਜ ਉਦੇ ਸਵੇਰੇ 6.25 ਵਜੇ, ਸੂਰਜ ਅਸਤ ਸ਼ਾਮ 6.10 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਨੁਰਾਧਾ (30 ਸਤੰਬਰ-1 ਅਕਤੂਬਰ ਮੱਧ ਰਾਤ 4.19 ਤੱਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ, ਯੋਗ : ਪ੍ਰੀਤੀ (ਰਾਤ 10.32 ਤੱਕ) ਅਤੇ ਮਗਰੋਂ ਆਯੂਸ਼ਮਾਨ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ), 30 ਸਤੰਬਰ-1 ਅਕਤੂਬਰ ਮੱਧ ਰਾਤ 4.19 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਦਸ ਤੋਂ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਉਪਾਂਗ ਲਲਿਤਾ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Mukesh

Content Editor

Related News