ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਪੂਰਾ ਦਿਨ

10/02/2022 3:56:38 AM

ਮੇਖ : ਧਾਰਮਿਕ ਕੰਮਾਂ ਨੂੰ ਕਰਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਜਨਰਲ ਹਾਲਾਤ ਵੀ ਪਹਿਲੇ ਤੋਂ ਬਿਹਤਰ ਬਣਨਗੇ।

ਬ੍ਰਿਖ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਲਿਮਿਟ ’ਚ ਕਰਨਾ ਸਹੀ ਰਹੇਗਾ, ਲਿਖਣ ਪੜ੍ਹਨ ਦਾ ਕੰਮ ਵੀ ਬਹੁਤ ਸੁਚੇਤ ਰਹਿ ਕੇ ਫਾਈਨਲ ਕਰੋ।

ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਮਿਠਾਸ-ਤਾਲਮੇਲ ਸਹਿਯੋਗ ਬਣਿਆ ਰਹੇਗਾ।

ਕਰਕ : ਨਾ ਤਾਂ ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰੋ ਅਤੇ ਨਾ ਹੀ ਉਨ੍ਹਾਂ ਦੀ ਅਣਦੇਖੀ ਕਰੋ ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਲਿਹਾਜ਼ ਨਾ ਕਰੇਗਾ।

ਸਿੰਘ : ਸੰਤਾਨ ਦੇ ਸੁਪੋਰਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਯਤਨ ਕਰਨ ’ਤੇ ਕੋਈ ਸਕੀਮ, ਪ੍ਰੋਗਰਾਮ ਸਿਰੇ ਚੜ੍ਹੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

ਕੰਨਿਆ : ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਉਸ ’ਚ ਥੋੜ੍ਹੀ ਬਹੁਤ ਪੇਸ਼ਕਦਮੀ ਹੋ ਸਕਦੀ ਹੈ, ਤੇਜ ਪਭਾਵ ਦਬਦਬਾ ਬਣਿਆ ਰਹੇਗਾ।

ਤੁਲਾ : ਵੱਡੇ ਲੋਕਾਂ ਨਾਲ ਮੇਲ ਮਿਲਾਪ ਅਤੇ ਤਾਲਮੇਲ ਰੱਖਣਾ ਫਰੂਟਫੁਲ ਰਹੇਗਾ, ਕੰਮਕਾਜੀ ਦਸ਼ਾ ਵੀ ਸੰਤੋਖਜਨਕ ਰਹੇਗੀ ਪਰ ਸ਼ਤਰੂਆਂ ਦੇ ਵੱਲੋਂ ਸੁਚੇਤ ਰਹੋ।

ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਮੈਡੀਸਨ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਸਫਲਤਾ ਮਿਲੇਗੀ, ਸ਼ੁੱਭ ਕੰਮਾਂ ’ਚ ਧਿਆਨ, ਹਰ ਪੱਖੋਂ ਬਿਹਤਰੀ ਹੋਵੇਗੀ।

ਮਕਰ : ਕਿਉਂਕਿ ਸਮਾਂ ਕਮਜ਼ੋਰ ਹੈ, ਇਸ ਲਈ ਆਪ ਨੂੰ ਉਲਝਣਾਂ-ਝਮੇਲਿਆਂ, ਪੇਚੀਦਗੀਆਂ ਨਾਲ ਨਿਪਟਣ ਲਈ ਤਿਆਰ ਰਹਿਣਾ ਹੋਵੇਗਾ।

ਕੁੰਭ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਪ੍ਰੋਗਰਾਮਿੰਗ ਸਿਰੇ ਚੜ੍ਹੇਗੀ, ਵੈਸੇ ਜਨਰਲ ਹਾਲਾਤ ਬਿਹਤਰ ਬਣੇ ਰਹਿਣਗੇ।

ਮੀਨ : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਕਿਸੇ ਅਫਸਰ ਦੇ ਸਾਫਟ , ਹਮਦਰਦਾਨਾ ਰੁਖ ਕਰ ਕੇ ਆਪ ਦੀ ਕੋਈ ਬਾਧਾ ਮੁਸ਼ਕਲ ਰਸਤੇ ’ਚੋਂ ਹਟ ਸਕਦੀ ਹੈ।

2 ਅਕਤੂਬਰ 2022, ਐਤਵਾਰ

ਅੱਸੂ ਸੁਦੀ ਤਿੱਥੀ ਸਪਤਮੀ (ਸ਼ਾਮ 8.48 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਧਨ ’ਚ

ਮੰਗਲ ਬ੍ਰਿਖ ’ਚ

ਬੁੱਧ ਕੰਨਿਆ ’ਚ

ਗੁਰੂ ਮੀਨ ’ਚ

ਸ਼ੁੱਕਰ ਕੰਨਿਆ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਅੱਸੂ ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 10 (ਅੱਸੂ), ਹਿਜਰੀ ਸਾਲ 1444, ਮਹੀਨਾ : ਰਬਿ ਉਲ ਅੱਵਲ, ਤਰੀਕ : 5, ਸੂਰਜ ਉਦੇ ਸਵੇਰੇ 6.26 ਵਜੇ, ਸੂਰਜ ਅਸਤ ਸ਼ਾਮ 6.08 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੂਲਾ (2-3 ਮੱਧ ਰਾਤ 1.53 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਖਾੜਾ, ਯੋਗ : ਸੌਭਾਗਿਯ (ਸ਼ਾਮ 5.13 ਤੱਕ) ਅਤੇ ਮਗਰੋਂ ਯੋਗ ਸ਼ੌਭਨ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), 2-3 ਮੱਧ ਰਾਤ 1.53 ਤੱਕ ਜੰਮੇ ਬੱਚੇ ਨੂੰ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਸ਼ਾਮ 6.48 ਤੋਂ ਲੈ ਕੇ ਅਗਲੇ ਦਿਨ (3 ਅਕਤੂਬਰ) ਸਵੇਰੇ 5.43 ਤੱਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮਹਾਤਮਾ ਗਾਂਧੀ ਅਤੇ ਸ਼ਾਸਤਰੀ ਜਯੰਤੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Mukesh

Content Editor

Related News