ਇਨ੍ਹਾਂ 5 ਰਾਸ਼ੀ ਵਾਲਿਆਂ ''ਤੇ ਰਹੇਗੀ ਮਾਂ ਦੁਰਗਾ ਦੀ ਵਿਸ਼ੇਸ਼ ਕਿਰਪਾ, ਪੂਰੇ ਹੋਣਗੇ ਅਧੂਰੇ ਕੰਮ

10/03/2022 4:10:04 AM

ਮੇਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਯਤਨ ਕਰਨ ’ਤੇ ਕਿਸੇ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟ ਸਕਦੀ ਹੈ।

ਬ੍ਰਿਖ : ਕਿਉਂਕਿ ਸਿਤਾਰਾ ਪੇਟ ’ਚ ਗੜਬੜੀ ਰੱਖਣ ਵਾਲਾ ਹੈ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ।

ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ, ਕਿਉਂਕਿ ਸਿਤਾਰਾ ਗਲੇ ’ਚ ਖਰਾਬੀ ਕਰਨ ਵਾਲਾ ਹੈ।

ਕਰਕ : ਜਨਰਲ ਸਿਤਾਰਾ ਕਮਜ਼ੋਰ, ਅਚਾਨਕ ਆਪ ਦਾ ਵਿਰੋਧ ਉਭਰ ਸਕਦਾ ਹੈ, ਇਸ ਲਈ ਸਮਝਦਾਰੀ ਨਾਲ ਹਾਲਾਤ ਨਾਲ ਨਿਪਟਣਾ ਸਹੀ ਰਹੇਗਾ।

ਸਿੰਘ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਰੁਚੀ, ਮੋਰੇਲ ਬੂਸਟਿੰਗ ਬਣੀ ਰਹੇਗੀ, ਯਤਨ ਕਰਨ ’ਤੇ ਕਿਸੇ ਸਕੀਮ ’ਚੋਂ ਕੋਈ ਬਾਧਾ, ਮੁਸ਼ਕਿਲ ਹਟੇਗੀ।

ਕੰਨਿਆ : ਕੋਰਟ ਕਚਹਿਰੀ ਦੇ ਕਿਸੇ ਕੰਮ ਲਈ ਆਪ ਦੇ ਯਤਨ ਚੰਗਾ ਨਤੀਜਾ ਦੇ ਸਕਦੇ ਹਨ, ਵੱਡੇ ਲੋਕ ਜਿਥੇ ਆਪ ਦਾ ਲਿਹਾਜ਼ ਕਰਨਗੇ, ਉਥੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ।

ਤੁਲਾ : ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜ-ਦੌੜ ਦੀ ਤਾਕਤ ਬਣੀ ਰਹੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਪਰ ਸੁਭਾਅ ’ਚ ਗੁੱਸੇ ਦਾ ਅਸਰ ਰਹਿ ਸਕਦਾ ਹੈ।

ਬ੍ਰਿਸ਼ਚਕ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ਨੂੰ ਸੰਵਾਰਨ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕੰਮਕਾਜੀ ਪਲਾਨਿੰਗ ਵੀ ਫਰੂਟਫੁੱਲ ਰਹੇਗੀ, ਇੱਜ਼ਤ ਮਾਣ ਦੀ ਪ੍ਰਾਪਤੀ।

ਧਨ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਮਨੋਰਥਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਪਰ ਮੌਸਮ ਦੇ ਐਕਸਪੋਜ਼ਰ ਤੋਂ ਬਚਾਓ ਰੱਖੋ।

ਮਕਰ : ਸੋਚ ਸਮਝ ਕੇ ਖਰਚ ਕਰੋ, ਜਿਹੜੇ ਖਰਚਿਆਂ ਨੂੰ ਟਾਲ ਸਕੋ, ਉਨ੍ਹਾਂ ਨੂੰ ਟਾਲ ਦੇਣਾ ਠੀਕ ਰਹੇਗਾ, ਲਿਖਣ-ਪੜ੍ਹਣ ਦਾ ਕੰਮ ਵੀ ਧੀਰਜ ਨਾਲ ਕਰਨਾ ਸਹੀ ਰਹੇਗਾ।

ਕੁੰਭ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪਬਲੀਕੇਸ਼ਨ, ਕੰਸਲਟੈਂਸੀ, ਟੂਰਿਜ਼ਮ, ਮੈਡੀਸਨ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।

ਮੀਨ : ਕਿਸੇ ਅਫਸਰ ਦੇ ਸਾਫਟ-ਸਪੋਰਟਿਵ ਰੁਖ ਕਰਕੇ ਆਪ ਆਪਣੀ ਕਿਸੇ ਸਮੱਸਿਆ ਨੂੰ ਸੰਤੋਖਜਨਕ ਤਰੀਕੇ ਨਾਲ ਹੈਂਡਲ ਕਰ ਨਿਪਟਾ ਸਕੋਗੇ।

3 ਅਕਤੂਬਰ 2022, ਸੋਮਵਾਰ

ਅੱਸੂ ਸ਼ੁਦੀ ਤਿੱਥੀ ਅਸ਼ਟਮੀ (ਸ਼ਾਮ 4.38 ਤੱਕ) ਅਤੇ ਮਗਰੋਂ ਤਿੱਥੀ ਨੌਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਧਨ ’ਚ

ਮੰਗਲ ਬ੍ਰਿਖ ’ਚ

ਬੁੱਧ ਕੰਨਿਆ ’ਚ

ਗੁਰੂ ਮੀਨ ’ਚ

ਸ਼ੁੱਕਰ ਕੰਨਿਆ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਅੱਸੂ ਪ੍ਰਵਿਸ਼ਟੇ 17, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 11 (ਅੱਸੂ), ਹਿਜਰੀ ਸਾਲ 1444, ਮਹੀਨਾ : ਰਬਿ ਉਲ ਅੱਵਲ, ਤਰੀਕ : 6, ਸੂਰਜ ਉਦੇ ਸਵੇਰੇ 6.26 ਵਜੇ, ਸੂਰਜ ਅਸਤ ਸ਼ਾਮ 6.07 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਖਾੜਾ (3-4 ਮੱਧ ਰਾਤ 12.25 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾ ਖਾੜਾ, ਯੋਗ : ਸ਼ੋਭਨ (ਬਾਅਦ ਦੁਪਹਿਰ 2.21 ਤੱਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਧਨ ਰਾਸ਼ੀ ’ਤੇ (3 ਅਕਤੂਬਰ ਦਿਨ ਰਾਤ ਅਤੇ ਅਗਲੇ ਦਿਨ (4 ਅਕਤੂਬਰ) ਸਵੇਰੇ 6.02 ਤੱਕ ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਦੁਰਗਾ ਅਸ਼ਟਮੀ, ਮਹਾ ਅਸ਼ਟਮੀ, ਸਰਸਵਤੀ ਪੂਜਨ, ਮੇਲਾ ਜਵਾਲਾ ਮੁਖੀ, ਮੇਲਾ ਕਾਂਗੜਾ ਜੀ, ਮੇਲਾ ਤਾਰਾ ਦੇਵੀ (ਹਿਮਾਚਲ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Mukesh

Content Editor

Related News