ਮੇਖ ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਪੜ੍ਹੋ ਬਾਕੀ ਰਾਸ਼ੀਆਂ ਦਾ ਹਾਲ
Friday, Oct 07, 2022 - 04:11 AM (IST)

ਮੇਖ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ ’ਚ ਥੋੜ੍ਹੀ ਬਹੁਤ ਪੇਸ਼ਕਦਮੀ ਹੋਵੇਗੀ।
ਬ੍ਰਿਖ : ਕਿਸੇ ਅਫਸਰ ਦੇ ਸਾਫਟ ਰੁਖ ਕਰ ਕੇ ਕੋਈ ਪੇਚੀਦਾ ਬਣੀ ਸਰਕਾਰੀ ਸਮੱਸਿਆ ਆਪਣੇ ਹੱਲ ਵੱਲ ਅੱਗੇ ਵਧ ਸਕਦੀ ਹੈ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਮਿਥੁਨ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਸ਼ਤਰੂ ਕਮਜ਼ੋਰ ਰਹਿਣਗੇ ਪਰ ਸਿਹਤ ਬਾਰੇ ਲਾਪ੍ਰਵਾਹ ਨਹੀਂ ਰਹਿਣਾ ਚਾਹੀਦਾ।
ਕਰਕ : ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਕੁਝ ਨਾ ਕੁਝ ਵਿਗੜਿਆ ਰਹੇਗਾ, ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ, ਨੁਕਸਾਨ ਦਾ ਵੀ ਡਰ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਕੰਫਟੇਬਲ ਰਹੇਗੀ, ਕੋਸ਼ਿਸ਼ਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਦੋਨੋਂ ਪਤੀ-ਪਤਨੀ ਹਰ ਮਾਮਲੇ ’ਚ ਸਾਂਝੀ ਅਪਰੋਚ ਰੱਖ ਸਕਦੇ ਹਨ।
ਕੰਨਿਆ : ਦੁਸ਼ਮਣਾਂ ਦੀਆਂ ਸ਼ਰਾਰਤਾਂ ਹਰਕਤਾਂ ’ਤੇ ਨਜ਼ਰ ਰੱਖਣੀ ਚਾਹੀਦੀ ਹੈ ਕਿਉਂਕਿ ਉਹ ਆਪ ਨੂੰ ਪ੍ਰੇਸ਼ਾਨ ਕਰਨ ਲਈ ਪੂਰੀ ਤਰ੍ਹਾਂ ਸਰਗਰਮ ਰਹਿਣਗੇ।
ਤੁਲਾ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਸਿਰੇ ਚੜ੍ਹ ਸਕਦਾ ਹੈ, ਅਰਥ ਦਸ਼ਾ ਵੀ ਪਹਿਲੇ ਦੀ ਤਰ੍ਹਾਂ ਬਣੀ ਰਹੇਗੀ।
ਬ੍ਰਿਸ਼ਚਕ : ਕਿਸੇ ਜਾਇਦਾਦੀ ਕੰਮਾਂ ਨੂੰ ਹੱਥ ’ਚ ਲੈਣ ’ਤੇ ਕੁਝ ਬਿਹਤਰ ਨਤੀਜਾ ਨਿਕਲ ਸਕਦਾ ਹੈ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਘਰੇਲੂ ਮੋਰਚੇ ’ਤੇ ਤਣਾਤਣੀ ਰਹਿ ਸਕਦੀ ਹੈ।
ਧਨ : ਉਤਸ਼ਾਹ-ਹਿੰਮਤ -ਕੰਮਕਾਜੀ ਭੱਜਦੌੜ ਕਰਨ ’ਤੇ ਪਾਜ਼ੇਟਿਵ ਨਤੀਜਾ ਮਿਲ ਸਕਦਾ ਹੈ, ਕੰਮਕਾਜੀ ਦਸ਼ਾ ਸੰਤੋਖਜਨਕ, ਵਿਰੋਧੀ ਆਪ ਦੀ ਪਕੜ ਹੇਠ ਰਹਿਣਗੇ। ਮਕਰ : ਵ੍ਹੀਕਲਸ ਦੀ ਸੇਲ ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਸਫਰ ਵੀ ਲੱਗ ਸਕਦਾ ਹੈ, ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ।
ਮੀਨ : ਖਰਚਿਆਂ ਦਾ ਜ਼ੋਰ, ਅਰਥ ਦਸ਼ਾ ਤੰਗ ਰਹੇਗੀ, ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਕਿਧਰੇ ਫਸ ਨਾ ਜਾਵੇ, ਨੁਕਸਾਨ ਦਾ ਡਰ।
7 ਅਕਤੂਬਰ 2022, ਵੀਰਵਾਰ
ਅੱਸੂ ਸੁਦੀ ਤਿੱਥੀ ਦੁਆਦਸ਼ੀ (ਸਵੇਰੇ 7.27 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ (ਜਿਹੜੀ ਕਸ਼ੈਅ ਹੋ ਗਈ ਹੈ।)
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਕੁੰਭ ’ਚ
ਮੰਗਲ ਬ੍ਰਿਖ ’ਚ
ਬੁੱਧ ਕੰਨਿਆ ’ਚ
ਗੁਰੂ ਮੀਨ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ