ਬ੍ਰਿਸ਼ਚਕ ਰਾਸ਼ੀ ਵਾਲਿਆਂ ਲਈ ਕਾਰੋਬਾਰ ਦੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

11/09/2022 12:37:47 AM

ਮੇਖ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਫੋਟੋਗ੍ਰਾਫੀ , ਕੰਸਲਟੈਂਸੀ, ਪ੍ਰਿੰਟਿੰਗ, ਪਬਲੀਕੇਸ਼ਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲਣ ਦੀ ਆਸ।

ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਮਨੋਬਲ ਬਣਿਆ ਰਹੇਗਾ, ਆਪਣੇ ਸਵਛੰਦ ਹੁੰਦੇ ਮਨ ’ਤੇ ਵੀ ਕਾਬੂ ਰੱਖੋ, ਸੈਰ ਸਫਰ ਲਈ ਵੀ ਮਨ ਰਾਜ਼ੀ ਹੋਵੇਗਾ।

ਮਿਥੁਨ : ਉਲਝਣਾਂ-ਝਗੜਿਆਂ ਜਾਂ ਪੇਚੀਦਗੀਆਂ ਨਾਲ ਵਾਸਤਾ ਰਹੇਗਾ, ਇਸ ਲਈ ਕੋਈ ਵੀ ਨਵਾਂ ਯਤਨ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ, ਨੁਕਸਾਨ ਦਾ ਵੀ ਡਰ।

ਕਰਕ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ਨੂੰ ਸੰਵਾਰਨ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਯਤਨ ਕਰਨ ’ਤੇ ਕਿਸੇ ਕੰਮਕਾਜੀ ਕੰਮ ’ਚੋਂ ਕੋਈ ਰੁਕਾਵਟ ਮੁਸ਼ਕਲ ਹਟ ਸਕਦੀ ਹੈ।

ਸਿੰਘ : ਰਾਜਕੀ ਕੰਮਾਂ ਚ ਕਦਮ ਬੜ੍ਹਤ ਵੱਲ, ਵੱਡੇ ਲੋਕਾਂ ’ਚ ਆਪ ਦੀ ਲਿਹਾਜ਼ਦਾਰੀ ਵਧੇਗੀ, ਸ਼ਤਰੂ ਵੀ ਆਪ ਅੱਗੇ ਟਿਕ ਨਾ ਸਕਣਗੇ।

ਕੰਨਿਆ : ਧਾਰਮਿਕ ਕੰਮਾਂ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਅਰਥ ਦਸ਼ਾ ਬਿਹਤਰ ਰਹੇਗੀ।

ਤੁਲਾ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣ-ਪੀਣ ਦੇ ਮਾਮਲੇ ’ਚ ਸੁਚੇਤ ਰਹਿਣਾ ਜ਼ਰੂਰੀ, ਲਿਖਣ-ਪੜ੍ਹਨ ਦੇ ਕੰਮ ਵੀ ਅਹਿਤਿਆਤ ਨਾਲ ਕਰੋ।

ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਫੈਮਿਲੀ ਫਰੰਟ ’ਤੇ ਮਿਠਾਸ-ਤਾਲਮੇਲ, ਸਦਭਾਅ ਬਣਿਆ ਰਹੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

ਧਨ : ਕਿਸੇ ਪ੍ਰਬਲ ਸ਼ਤਰੂ ਦੇ ਟਕਰਾਵੀ ਮੂਡ ਕਰ ਕੇ ਆਪ ਦੀਆਂ ਮੁਸ਼ਕਲਾਂ-ਪ੍ਰੇਸ਼ਾਨੀਆਂ ਵਧ ਸਕਦੀਆਂ ਹਨ, ਇਸ ਲਈ ਉਸ ਤੋਂ ਫਾਸਲਾ ਰੱਖੋ।

ਮਕਰ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਕੁੰਭ : ਕੋਰਟ-ਕਚਹਿਰੀ ਦੇ ਕੰਮਾਂ ਲਈ ਸਿਤਾਰਾ ਬਿਹਤਰ, ਵੱਡੇ ਲੋਕ ਮਿਹਰਬਾਨ ਰਹਿਣਗੇ, ਤੇਜ-ਪ੍ਰਭਾਵ ਦਬਦਬਾ ਵੀ ਬਣਿਆ ਰਹੇਗਾ।

ਮੀਨ : ਮਿੱਤਰਾਂ, ਕੰਮਕਾਜੀ ਸਾਥੀਆਂ, ਸਹਿਯੋਗੀਆਂ ਨਾਲ ਮੇਲ-ਮਿਲਾਪ ਫਰੂਟਫੁੱਲ ਰਹੇਗਾ, ਕੰਮਕਾਜੀ ਕੰਮਾਂ ਦੀ ਦਸ਼ਾ ਵੀ ਬਿਹਤਰ ਰਹੇਗੀ।

9 ਨਵੰਬਰ 2022, ਬੁੱਧਵਾਰ

ਕੱਤਕ ਸੁਦੀ ਤਿੱਥੀ ਏਕਮ (ਸ਼ਾਮ 5.18 ਤੱਕ) ਅਤੇ ਮਗਰੋਂ ਤਿੱਥੀ ਦੂਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਤੁਲਾ ’ਚ

ਚੰਦਰਮਾ ਮੇਖ ’ਚ

ਮੰਗਲ ਮਿਥੁਨ ’ਚ

ਬੁੱਧ ਤੁਲਾ ’ਚ

ਗੁਰੂ ਮੀਨ ’ਚ

ਸ਼ੁੱਕਰ ਤੁਲਾ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਕੱਤਕ ਪ੍ਰਵਿਸ਼ਟੇ 24 ਰਾਸ਼ਟਰੀ ਸ਼ਕ ਸੰਮਤ :1944, ਮਿਤੀ : 18 (ਕੱਤਕ), ਹਿਜਰੀ ਸਾਲ 1444, ਮਹੀਨਾ : ਰਬਿ ਉਲਸਾਨੀ, ਤਰੀਕ : 13, ਸੂਰਜ ਉਦੇ ਸਵੇਰੇ 6.54 ਵਜੇ, ਸੂਰਜ ਅਸਤ ਸ਼ਾਮ 5.29 ਵਜੇ (ਜਲੰਧਰ ਟਾਈਮ), ਨਕਸ਼ੱਤਰ : ਕ੍ਰਿਤਿਕਾ (9-10 ਮੱਧ ਰਾਤ 3.09 ਤੱਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ ਯੋਗ : ਵਰਿਆਨ (ਰਾਤ 9.17 ਤੱਕ) ਅਤੇ ਮਗਰੋਂ ਯੋਗ ਪਰਿਧ ਚੰਦਰਮਾ : ਮੇਖ ਰਾਸ਼ੀ ’ਤੇ (ਰਾਤ 7.58 ਤਕ) ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮੱਘਰ ਵਦੀ ਪੱਖ ਸ਼ੁਰੂ, ਲੀਗਲ ਸਰਵਿਸ ਡੇਅ, ਉੱਤਰਾਖੰਡ ਸਥਾਪਨਾ ਦਿਵਸ

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Anmol Tagra

This news is Content Editor Anmol Tagra