ਕਰਕ ਰਾਸ਼ੀ ਲਈ ਕੰਮਕਾਜ ਦੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

11/16/2022 12:59:55 AM

ਮੇਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਵੱਡੇ ਲੋਕ ਆਪ ਦੀ ਗੱਲ ਧਿਆਨ ਅਤੇ ਧੀਰਜ ਨਾਲ ਸੁਣਨਗੇ।

ਬ੍ਰਿਖ : ਸਿਤਾਰਾ ਆਪ ਨੂੰ ਹਿੰਮਤੀ, ਉਤਸ਼ਾਹੀ, ਬਣਾਈ ਰੱਖੇਗਾ, ਆਪ ਹਰ ਕੰਮ ਨੂੰ ਉਸ ਦੇ ਟਾਰਗੇਟ ਵੱਲ ਲੈ ਜਾਣ ਲਈ ਪੂਰੇ ਮਨ ਨਾਲ ਯਤਨ ਕਰੋਗੇ।

ਮਿਥੁਨ : ਇੰਪੋਰਟ-ਐਕਸਪੋਰਟ, ਕੈਮੀਕਲਸ, ਪੈਟ੍ਰੋਲੀਅਮ ਦਾ ਕੰਮ ਕਰਨ ਵਾਲਿਆਂ ਦੀ ਕਾਰੋਬਾਰੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਮਾਣ-ਯਸ਼ ਦੀ ਪ੍ਰਾਪਤੀ।

ਕਰਕ : ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਆਪਣੇ ਸਵਛੰਦ ਹੁੰਦੇ ਮਨ ’ਤੇ ਕਾਬੂ ਰੱਖਣਾ ਸਹੀ ਰਹੇਗਾ, ਸੈਰ-ਸਫਰ ਵੀ ਲੱਗ ਸਕਦਾ ਹੈ।

ਸਿੰਘ : ਜਨਰਲ ਸਿਤਾਰਾ ਸ਼ਾਮ ਤਕ ਕਮਜ਼ੋਰ, ਲੈਣ-ਦੇਣ ਲਿਖਣ-ਪੜ੍ਹਨ ਦੇ ਕੰਮ ਅੱਖਾਂ ਖੋਲ੍ਹ ਕੇ ਕਰੋ, ਅਰਥ ਦਸ਼ਾ ਪਤਲੀ ਰਹੇਗੀ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।

ਕੰਨਿਆ : ਸਿਤਾਰਾ ਸ਼ਾਮ ਤਕ ਆਮਦਨ ਅਤੇ ਕਾਰੋਬਾਰੀ ਕੰਮਾਂ ਲਈ ਸਟ੍ਰਾਂਗ ਪਰ ਬਾਅਦ ’ਚ ਹਰ ਕਦਮ ਸੋਚ ਵਿਚਾਰ ਕੇ ਚੁਕਣ ’ਤੇ ਬਿਹਤਰੀ ਹੋਵੇਗੀ।

ਤੁਲਾ : ਜਨਰਲ ਸਿਤਾਰਾ ਸ਼ਾਮ ਤਕ ਜ਼ੋਰਦਾਰ, ਸਰਕਾਰੀ-ਗੈਰ ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਸ਼ਤਰੂ ਕਮਜ਼ੋਰ ਰਹਿਣਗੇ, ਫਿਰ ਬਾਅਦ ’ਚ ਕਾਰੋਬਾਰੀ ਕੋਸ਼ਿਸ਼ਾਂ ਬਿਹਤਰ ਬਣਨਗੀਆਂ।

ਬ੍ਰਿਸ਼ਚਕ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਹਰ ਫਰੰਟ ’ਤੇ ਆਪ ਨੂੰ ਹਾਵੀ-ਪ੍ਰਭਾਵੀ ਅਤੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ ਪਰ ਘਰੇਲੂ ਫਰੰਟ ’ਤੇ ਪ੍ਰੇਸ਼ਾਨੀ ਰਹੇਗੀ।

ਧਨ : ਸਿਤਾਰਾ ਸ਼ਾਮ ਤਕ ਪੇਟ ਲਈ ਅਹਿਤਿਆਤ ਵਾਲਾ, ਸਫਰ ਤੋਂ ਬਚੋ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ ਪਰ ਬਾਅਦ ’ਚ ਹਰ ਪੱਖੋਂ ਬਿਹਤਰੀ ਹੋਵੇਗੀ।

ਮਕਰ : ਸਿਤਾਰਾ ਸ਼ਾਮ ਤਕ ਬਿਹਤਰ, ਕਾਰੋਬਾਰੀ ਦਸ਼ਾ ਸੁਧਰੀ ਰਹੇਗੀ,ਧਾਰਮਿਕ ਕੰਮਾਂ ’ਚ ਰੂਚੀ ਪਰ ਬਾਅਦ ’ਚ ਟੈਨਸ਼ਨ ਪ੍ਰੇਸ਼ਾਨੀ ਅਤੇ ਮਾਨਸਿਕ ਖਿਚਾਤਣੀ ਵਧੇਗੀ।

ਕੁੰਭ : ਸ਼ਾਮ ਤਕ ਵੈਰ-ਵਿਰੋਧ, ਟਕਰਾਅ ਤੋਂ ਬਚੋ ਕਿਉਂਕਿ ਆਪ ਦੇ ਪੱਖ ਦੀ ਸਹੀ ਸੁਣਵਾਈ ਨਾ ਹੋਵੇਗੀ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।

ਮੀਨ : ਸਿਤਾਰਾ ਸ਼ਾਮ ਤਕ ਬਿਹਤਰ, ਆਪ ਦੀਆਂ ਕੋਸ਼ਿਸ਼ਾਂ-ਭੱਜਦੌੜ ਦਾ ਫੇਵਰੇਵਲ ਨਤੀਜਾ ਮਿਲੇਗਾ ਪਰ ਬਾਅਦ ’ਚ ਸਮਾਂ ਪੰਗਿਆਂ ਵਾਲਾ ਬਣ ਸਕਦਾ ਹੈ।

16 ਨਵੰਬਰ 2022, ਬੁੱਧਵਾਰ

ਮੱਘਰ ਵਦੀ ਤਿੱਥੀ ਅਸ਼ਟਮੀ (ਪੂਰਾ ਦਿਨ ਰਾਤ)

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਤੁਲਾ ’ਚ

ਚੰਦਰਮਾ ਕਰਕ ’ਚ

ਮੰਗਲ ਬ੍ਰਿਖ ’ਚ

ਬੁੱਧ ਬ੍ਰਿਸ਼ਚਕ ’ਚ

ਗੁਰੂ ਮੀਨ ’ਚ

ਸ਼ੁੱਕਰ ਬ੍ਰਿਸ਼ਚਕ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਕੱਤਕ ਪ੍ਰਵਿਸ਼ਟੇ 1, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 25(ਕੱਤਕ), ਹਿਜਰੀ ਸਾਲ 1444, ਮਹੀਨਾ : ਰਬਿ ਉਲਸਾਨੀ, ਤਰੀਕ : 20, ਸੂਰਜ ਉਦੇ ਸਵੇਰੇ 7.00 ਵਜੇ, ਸੂਰਜ ਅਸਤ ਸ਼ਾਮ 5.25 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਲੇਖਾ (ਸ਼ਾਮ 6.59ਤੱਕ) ਅਤੇ ਮਗਰੋਂ ਨਕਸ਼ੱਤਰ ਮਘਾ, ਯੋਗ : ਬ੍ਰਹਮ (16-17 ਮੱਧ ਰਾਤ 1.07 ਤੱਕ) ਅਤੇ ਮਗਰੋਂ ਯੋਗ ਏਂਦਰ, ਚੰਦਰਮਾ : ਕਰਕ ਰਾਸ਼ੀ ’ਤੇ (ਸ਼ਾਮ 6.59 ਤਕ) ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਸ਼ਾਮ 6.59 ਤਕ ਜੰਮੇ ਬੱਚੇ ਨੂੰ ਅਸ਼ਲੇਖਾ ਨਕੱਸ਼ਤਰ ਦੀ ਅਤੇ ਮਗਰੋਂ ਮੱਘਾ ਨਕੱਸ਼ਤਰ ਦੀ ਪੂਜਾ ਲੱਗੇਗੀ,ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਬ੍ਰਿਕਮੀ ਮੱਘਰ ਸੰਕ੍ਰਾਂਤੀ, ਸੂਰਜ ਸ਼ਾਮ 7.15 ’ਤੇ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਨੈਸ਼ਨਲ ਪ੍ਰੈੱਸ ਡੇਅ, ਸ਼੍ਰੀ ਕਾਲ ਭੈਰਵ ਅਸ਼ਟਮੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Anmol Tagra

This news is Content Editor Anmol Tagra