ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਪੂਰਾ ਦਿਨ

11/20/2022 2:54:06 AM

ਮੇਖ : ਟੈਂਸ, ਅਸ਼ਾਂਤ ਅਤੇ ਡਾਵਾਂਡੋਲ ਮਨ ਸਥਿਤੀ ਕਰ ਕੇ ਆਪ ਕਿਸੇ ਵੀ ਕੰਮ ਨੂੰ ਉਸ ਦੇ ਟਾਰਗੈੱਟ ਵੱਲ ਲਿਜਾਣ ਦੀ ਹਿੰਮਤ ਨਾ ਕਰ ਸਕੋਗੇ।

ਬ੍ਰਿਖ : ਕਿਸੇ ਉਲਝੇ ਰੁਕੇ ਕੰਮ ਨੂੰ ਸੁਲਝਾਉਣ ਲਈ ਆਪ ਜਿਹੜੀ ਭੱਜਦੌੜ ਕਰੋਗੇ ਉਸ ਦਾ ਚੰਗਾ ਨਤੀਜਾ ਮਿਲਣ ਦੀ ਆਸ, ਵਿਰੋਧੀ ਕਮਜ਼ੋਰ ਤੇਜਹੀਣ ਰਹਿਣਗੇ।

ਮਿਥੁਨ : ਕਿਉਂਕਿ ਪ੍ਰਾਪਰਟੀ ਦੇ ਕੰਮਾਂ ਲਈ ਸਿਤਾਰਾ ਚੰਗਾ, ਇਸ ਲਈ ਆਪ ਦੇ ਯਤਨ ਚੰਗਾ ਨਤੀਜਾ ਦੇ ਸਕਦੇ ਹਨ, ਵੱਡੇ ਲੋਕ ਆਪ ਦੇ ਪ੍ਰਤੀ ਪਾਜ਼ੇਟਿਵ ਰੁਖ ਰੱਖਣਗੇ।

ਕਰਕ : ਉਤਸ਼ਾਹ-ਹਿੰਮਤ ਅਤੇ ਯਤਨ ਸ਼ਕਤੀ ਬਣੀ ਰਹੇਗੀ, ਤੇਜ ਪ੍ਰਭਾਵ ਵੀ ਬਣਿਆ ਰਹੇਗਾ ਪਰ ਫੈਮਿਲੀ ਫ੍ਰੰਟ ’ਤੇ ਕੁਝ ਤਣਾਤਣੀ-ਖਿਚਾਤਣੀ ਜ਼ਰੂਰ ਰਹਿ ਸਕਦੀ ਹੈ।

ਸਿੰਘ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਵਾਲਾ ਅਤੇ ਕੰਮਕਾਜੀ ਪਲਾਨਿੰਗ ਨੂੰ ਕੁਝ ਅੱਗੇ ਵਧਾਉਣ ਵਾਲਾ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।

ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਬਿਹਤਰ, ਜਨਰਲ ਸਮਾਂ ਸਫਲਤਾ ਅਤੇ ਇੱਜ਼ਤਮਾਣ ਦੇਣ ਵਾਲਾ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਜ਼ਰੂਰੀ।

ਤੁਲਾ : ਖਰਚਿਆਂ ਕਰ ਕੇ ਅਰਥ ਦਸ਼ਾ ਤੰਗ ਰਹੇਗੀ, ਕਿਸੇ ਹੇਠ ਆਪਣੀ ਪੇਮੈਂਟ ਵੀ ਸੋਚ ਸਮਝ ਕੇ ਹੀ ਫਸਾਓ, ਨੁਕਸਾਨ ਪ੍ਰੇਸ਼ਾਨੀ ਦਾ ਡਰ।

ਬ੍ਰਿਸ਼ਚਕ : ਖਾਦਾਂ-ਬੀਜਾਂ, ਖੇਤੀ ਉਤਪਾਦਾਂ,ਖੇਤੀ ਉਪਕਰਣਾਂ, ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਧਨ : ਕਿਉਂਕਿ ਆਪ ਦੇ ਪ੍ਰਤੀ ਅਫਸਰਾਂ ਦਾ ਰੁਖ ਨਰਮ ਰਹੇਗਾ, ਇਸ ਲਈ ਆਪ ਆਪਣੀ ਕਿਸੇ ਸਰਕਾਰੀ ਮੁਸ਼ਕਲ ਨੂੰ ਸੁਲਝਾਉਣ ’ਚ ਸਫਲ ਹੋ ਸਕਦੇ ਹੋ।

ਮੀਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ, ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਸ਼ੁੱਭ ਕੰਮਾਂ ’ਚ ਧਿਆਨ, ਮਾਣ-ਸਨਮਾਨ ਦੀ ਪ੍ਰਾਪਤੀ।

20 ਨਵੰਬਰ 2022, ਐਤਵਾਰ

ਮੱਘਰ ਵਦੀ ਤਿੱਥੀ ਇਕਾਦਸ਼ੀ (ਸਵੇਰੇ 10.42ਤਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਸ਼ਚਕ ’ਚ

ਚੰਦਰਮਾ ਕੰਨਿਆ ’ਚ

ਮੰਗਲ ਬ੍ਰਿਖ ’ਚ

ਬੁੱਧ ਬ੍ਰਿਸ਼ਚਕ ’ਚ

ਗੁਰੂ ਮੀਨ ’ਚ

ਸ਼ੁੱਕਰ ਬ੍ਰਿਸ਼ਚਕ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਮੱਘਰ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 29 (ਕੱਤਕ), ਹਿਜਰੀ ਸਾਲ 1444, ਮਹੀਨਾ : ਰਬਿ ਉਲਸਾਨੀ, ਤਰੀਕ : 24, ਸੂਰਜ ਉਦੇ ਸਵੇਰੇ 7.03 ਵਜੇ, ਸੂਰਜ ਅਸਤ ਸ਼ਾਮ 5.23 ਵਜੇ (ਜਲੰਧਰ ਟਾਈਮ), ਨਕਸ਼ੱਤਰ : ਹਸਤ (20-21 ਮੱਧ ਰਾਤ 12.36 ਤੱਕ) ਅਤੇ ਮਗਰੋਂ ਨਕਸ਼ੱਤਰ ਚਿਤਰਾ, ਯੋਗ : ਪ੍ਰੀਤੀ (ਰਾਤ 11.03 ਤੱਕ) ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਉਤਪੱਨਾ ਇਕਾਦਸ਼ੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Mukesh

This news is Content Editor Mukesh