ਮਿਥੁਨ ਰਾਸ਼ੀ ਵਾਲਿਆਂ ਦਾ ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

11/27/2022 3:09:30 AM

ਮੇਖ : ਜਨਰਲ ਸਿਤਾਰਾ ਬਿਹਤਰ, ਧਾਰਮਿਕ ਕੰਮਾਂ ’ਚ ਰੁਚੀ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ਅੱਗੇ ਵਧ ਸਕਦੀ ਹੈ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।

ਬ੍ਰਿਖ : ਸਿਤਾਰਾ ਸ਼ਾਮ ਤੱਕ ਪੇਟ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਲਿਮਿਟ ’ਚ ਕਰਨਾ ਬਿਹਤਰ ਰਹੇਗਾ ਪਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ।

ਮਿਥੁਨ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ, ਸ਼ੁੱਭ ਕੰਮਾਂ ’ਚ ਧਿਆਨ ਪਰ ਬਾਅਦ ’ਚ ਸੀਮਾ ’ਚ ਖਾਣਾ-ਪੀਣਾ ਸਹੀ ਰਹੇਗਾ।

ਕਰਕ : ਮਨ ਟੈਂਸ, ਪ੍ਰੇਸ਼ਾਨ, ਅਸਥਿਰ ਰਹੇਗਾ ਜਿਸ ਕਰ ਕੇ ਆਪ ਕਿਸੇ ਵੀ ਕੰਮ ਨੂੰ ਉਸ ਦੇ ਟਾਰਗੈੱਟ ਤੱਕ ਨਾ ਪਹੁੰਚਾ ਸਕੋਗੇ, ਸਫਰ ਵੀ ਨਾ ਕਰੋ।

ਸਿੰਘ : ਸਿਤਾਰਾ ਸ਼ਾਮ ਤੱਕ ਬਿਹਤਰ, ਉਦੇਸ਼-ਮਨੋਰਥ ਹੱਲ ਹੋਣਗੇ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਬਾਅਦ ’ਚ ਸਮਾਂ ਟੈਨਸ਼ਨ ਪ੍ਰੇਸ਼ਾਨੀ ਵਾਲਾ ਬਣੇਗਾ।

ਕੰਨਿਆ : ਸ਼ਾਮ ਤੱਕ ਕਿਸੇ ਜਾਇਦਾਦੀ ਕੰਮ ਲਈ ਆਪ ਦੀ ਭੱਜ-ਦੌੜ ਪਾਜ਼ੇਟਿਵ ਨਤੀਜਾ ਦੇਵੇਗੀ, ਤੇਜ ਪ੍ਰਭਾਵ ਬਣਿਆ ਰਹੇਗਾ, ਫਿਰ ਬਾਅਦ ’ਚ ਹਰ ਮੋਰਚੇ ’ਤੇ ਕਦਮ ਬੜ੍ਹਤ ਵੱਲ।

ਤੁਲਾ : ਸ਼ਾਮ ਤੱਕ ਕੰਮਕਾਜੀ ਭੱਜ-ਦੌੜ ਪਾਜ਼ੇਟਿਵ ਨਤੀਜਾ ਦੇਵੇਗੀ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ ਪਰ ਬਾਅਦ ’ਚ ਸਫਲਤਾ ਸਾਥ ਦੇਵੇਗੀ ।

ਬ੍ਰਿਸ਼ਚਕ : ਸਿਤਾਰਾ ਸ਼ਾਮ ਤੱਕ ਵਪਾਰ, ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ ਪਰ ਬਾਅਦ ’ਚ ਬਿਹਤਰੀ ਹੋਵੇਗੀ।

ਧਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਤੇਜ ਪ੍ਰਭਾਵ ਬਣਿਆ ਰਹੇਗਾ,ਕੋਸ਼ਿਸ਼ਾਂ ਮਨੋਰਥਾਂ, ਇਰਾਦਿਆਂ ’ਚ ਸਫਲਤਾ ਮਿਲੇਗੀ।

ਮਕਰ : ਸਿਤਾਰਾ ਸ਼ਾਮ ਤੱਕ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।

ਕੁੰਭ : ਸਿਤਾਰਾ ਸ਼ਾਮ ਤੱਕ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਕਿਸੇ ਕੰਮਕਾਜੀ ਮੁਸ਼ਕਲ ਨੂੰ ਹਟਾਉਣ ਵਾਲਾ ਪਰ ਬਾਅਦ ’ਚ ਸਮਾਂ ਉਲਝਣਾਂ ਵਾਲਾ ਬਣੇਗਾ।

ਮੀਨ : ਸਿਤਾਰਾ ਸਰਕਾਰੀ-ਗੈਰ ਸਰਕਾਰੀ ਕੰਮਾਂ ਲਈ ਚੰਗਾ, ਵੱਡੇ ਲੋਕ ਵੀ ਮਿਹਰਬਾਨ ਰਹਿਣਗੇ, ਵਿਰੋਧੀ ਆਪ ਅੱਗੇ ਟਿਕ ਨਾ ਸਕਣਗੇ।


27 ਨਵੰਬਰ 2022, ਐਤਵਾਰ

ਮੱਘਰ ਵਦੀ ਤਿਥੀ ਚੌਥ (ਸ਼ਾਮ 4.26 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।

ਸੂਰਜ ਉਦੈ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਸ਼ਚਕ ’ਚ

ਚੰਦਰਮਾ       ਧਨ ’ਚ

ਮੰਗਲ ਬ੍ਰਿਖ ’ਚ

ਬੁੱਧ ਬ੍ਰਿਸ਼ਚਕ ’ਚ

ਗੁਰੂ ਮੀਨ ’ਚ

ਸ਼ੁੱਕਰ ਬ੍ਰਿਸ਼ਚਕ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਮੱਘਰ ਪ੍ਰਵਿਸ਼ਟੇ 12, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 6 (ਮੱਘਰ), ਹਿਜਰੀ ਸਾਲ 1444, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 2, ਸੂਰਜ ਉਦੈ ਸਵੇਰੇ 7.09 ਵਜੇ, ਸੂਰਜ ਅਸਤ ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਖਾੜਾ (ਦੁਪਹਿਰ 12.38 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਖਾੜਾ, ਯੋਗ : ਗੰਡ (ਰਾਤ 9.33 ਤੱਕ) ਅਤੇ ਮਗਰੋਂ ਯੋਗ ਵ੍ਰਿਧੀ, ਚੰਦਰਮਾ : ਧਨ ਰਾਸ਼ੀ ’ਤੇ (ਸ਼ਾਮ 6.04 ਤੱਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਸ਼ਾਮ 4.26 ਤੱਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਸਿੱਧੀ ਵਿਨਾਇਕ ਚੌਥ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Manoj

This news is Content Editor Manoj