ਸਿੰਘ ਰਾਸ਼ੀ ਵਾਲਿਆਂ ਦਾ ਸਿਤਾਰਾ ਸਿਹਤ ਲਈ ਕਮਜ਼ੋਰ, ਜਾਣੋ ਬਾਕੀ ਰਾਸ਼ੀ ਵਾਲਿਆਂ ਦਾ ਹਾਲ
Friday, Dec 02, 2022 - 01:38 AM (IST)
ਮੇਖ : ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਲੈਣ-ਦੇਣ ਅਤੇ ਲਿਖਣ-ਪੜ੍ਹਨ ਦੇ ਕੰਮ ਵੀ ਸੁਚੇਤ ਰਹਿ ਕੇ ਹੀ ਫਾਈਨਲ ਕਰੋ।
ਬ੍ਰਿਖ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪਬਲੀਕੇਸ਼ਨ, ਪ੍ਰੀਟਿੰਗ, ਟੂਰਿਜ਼ਮ, ਮੈਡੀਸਨ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮਿਥੁਨ : ਸਰਕਾਰੀ, ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਅਤੇ ਸੱਜਣ-ਸਾਥੀ ਵੀ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
ਕਰਕ : ਧਾਰਮਿਕ ਕੰਮਾਂ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਸਿੰਘ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਲਾਪਰਵਾਹੀ ਨਾ ਵਰਤੋਂ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਠੀਕ-ਠਾਕ ਬਣੇ ਰਹਿਣਗੇ।
ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ , ਕੋਸ਼ਿਸ਼ਾਂ, ਮਨੋਰਥਾਂ, ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ-ਸਹਿਯੋਗ ਰਹੇਗਾ।
ਤੁਲਾ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਤੋਂ ਕਦੀ ਬਾਜ਼ ਨਾ ਆਉਣਗੇ।
ਬ੍ਰਿਸ਼ਚਕ : ਯਤਨ ਕਰਨ ’ਤੇ ਆਪ ਦੀ ਪਲਾਨਿੰਗ, ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਧਨ : ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਵੱਡੇ ਲੋਕ ਮਿਹਰਬਾਨ ਰਹਿਣਗੇ।
ਮਕਰ : ਕਿਸੇ ਵੱਡੇ ਆਦਮੀ ਦੀ ਮਦਦ ਸਹਿਯੋਗ ਨਾਲ ਆਪ ਦਾ ਕੋਈ ਉਲਝਿਆ ਵਿਗੜਿਆ ਕੰਮ ਸਿਰੇ ਚੜ੍ਹ ਸਕਦਾ ਹੈ, ਸ਼ਤਰੂ ਕਮਜ਼ੋਰ ਰਹਿਣਗੇ।
ਕੁੰਭ : ਸਿਤਾਰਾ ਆਮਦਨ ਵਾਲਾ, ਯਤਨ ਕਰਨ ’ਤੇ ਕਿਸੇ ਕਾਰੋਬਾਰੀ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਭੱਜਦੌੜ ਕਰੋਗੇ, ਉਸ ਦਾ ਚੰਗਾ ਨਤੀਜਾ ਮਿਲਣ ਦੀ ਆਸ।
2 ਦਸੰਬਰ 2022, ਸ਼ੁੱਕਰਵਾਰ
ਮੱਘਰ ਸੁਦੀ ਤਿੱਥੀ ਦਸਮੀ (2-3 ਮੱਧ ਰਾਤ 5.40 ਤਕ) ਅਤੇ ਮਗਰੋਂ ਤਿੱਥੀ ਇਕਾਦਸ਼ੀ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਮੀਨ ’ਚ
ਮੰਗਲ ਬ੍ਰਿਖ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਮੀਨ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਮੱਘਰ ਪ੍ਰਵਿਸ਼ਟੇ 17, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 11 (ਮੱਘਰ), ਹਿਜਰੀ ਸਾਲ 1444, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 7, ਸੂਰਜ ਉਦੇ ਸਵੇਰੇ 7.13 ਵਜੇ, ਸੂਰਜ ਅਸਤ ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਭਾਦਰਪਦ (2 ਦਸੰਬਰ ਦਿਨ ਰਾਤ ਅਤੇ ਅਗਲੇ ਦਿਨ (3 ਦਸੰਬਰ) ਸਵੇਰੇ 5.45 ਤੱਕ), ਯੋਗ : ਵਜਰ (ਸਵੇਰੇ 7.29 ਤਕ) ਅਤੇ ਮਗਰੋਂ ਯੋਗ ਸਿੱਧੀ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ) ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ) 3 ਦਸੰਬਰ ਸਵੇਰੇ 5.45 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕੱਸ਼ਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ)
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
Related News
ਡਰਾਈਵਿੰਗ ਲਾਇਸੈਂਸ ਨਿਯਮਾਂ 'ਚ ਵੱਡੀ ਤਬਦੀਲੀ: 40 ਤੋਂ 60 ਸਾਲ ਵਾਲਿਆਂ ਨੂੰ ਮਿਲੀ ਵੱਡੀ ਰਾਹਤ, ਹੁਣ ਮੈਡੀਕਲ ਸਰਟੀਫਿਕੇ
