ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਧਨ ਲਾਭ ਲਈ ਚੰਗਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Wednesday, Dec 14, 2022 - 01:40 AM (IST)

ਮੇਖ : ਸਟ੍ਰੌਂਗ ਸਿਤਾਰਾ ਆਪ ਨੂੰ ਦੂਜਿਆਂ ’ਤੇ ਹਰ ਪੱਖੋਂ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਸੰਤਾਨ ਦੇ ਸਹਿਯੋਗੀ ਰੁਖ਼ ’ਤੇ ਭਰੋਸਾ ਕੀਤਾ ਜਾ ਸਕਦਾ ਹੈ।
ਬ੍ਰਿਖ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਆਪ ਦੇ ਯਤਨ ਚੰਗਾ ਨਤੀਜਾ ਦੇ ਸਕਦੇ ਹਨ, ਸ਼ਤਰੂ ਵੀ ਆਪ ਅੱਗੇ ਟਿਕ ਨਾ ਸਕਣਗੇ।
ਮਿਥੁਨ : ਕੰਮਕਾਜੀ ਸਾਥੀ ਭਾਗੀਦਾਰ ਹਰ ਮਾਮਲੇ ’ਤੇ ਪਾਜ਼ੇਟਿਵ ਸੋਚ ਅਪਰੋਚ ਰੱਖਣਗੇ ਪਰ ਸਿਹਤ ਦੇ ਵਿਗੜਨ ਦਾ ਡਰ ਰਹੇਗਾ, ਸਫ਼ਰ ਵੀ ਨਾ ਕਰਨਾ ਸਹੀ ਰਹੇਗਾ।
ਕਰਕ : ਸਿਤਾਰਾ ਧਨ ਲਾਭ ਲਈ ਚੰਗਾ, ਮਿੱਟੀ ਰੇਤਾ, ਬੱਜਰੀ, ਸੀਮੈਂਟ ਕੰਸਟ੍ਰੱਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਸਿੰਘ : ਸਿਤਾਰਾ ਵਪਾਰ ਅਤੇ ਕੰਮਕਾਜ ਦੇ ਕੰਮਾਂ ’ਚ ਸਫ਼ਲਤਾ ਦੇਣ ਵਾਲਾ, ਜਿਹੜੇ ਕੰਮ ਲਈ ਮਨ ਬਣਾਓਗੇ ਉਸ ’ਚ ਸਫ਼ਲਤਾ ਮਿਲੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਕੰਨਿਆ : ਧਿਆਨ ਰੱਖੋ ਕਿ ਉਲਝਣਾਂ ਕਰਕੇ ਆਪ ਦੀ ਸਾਰੀ ਪਲਾਨਿੰਗ ਉੱਖੜ- ਵਿਗੜ ਨਾ ਜਾਵੇ, ਇਸ ਲਈ ਪੂਰੀ ਤਰ੍ਹਾਂ ਸੁਚੇਤ ਰਹਿਣਾ ਜ਼ਰੂਰੀ।
ਤੁਲਾ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਹਰ ਫ੍ਰੰਟ ’ਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ, ਕੰਮਕਾਜੀ ਟੂਰਿੰਗ ਵੀ ਸਹੀ ਰਹੇਗੀ।
ਬ੍ਰਿਸ਼ਚਕ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਵਿਜੇ ਮਿਲੇਗੀ, ਕਿਸੇ ਅਫ਼ਸਰ ਦੇ ਰੁਖ਼ ’ਚ ਸਾਫਟਨੈੱਸ, ਸੁਪੋਰਟ ਰਹੇਗੀ ਪਰ ਕੇਤੂ ਦੀ ਸਥਿਤੀ ਕਮਜ਼ੋਰ ਨਜ਼ਰ ਆਉਂਦੀ ਹੈ।
ਧਨ : ਆਪਣੇ ਕੰਮਕਾਜੀ ਕੰਮਾਂ ਨੂੰ ਨਿਪਟਾਉਣ ਲਈ ਆਪ ਜਿਹੜੀ ਭੱਜ-ਦੌੜ ਕਰੋਗੇ, ਉਸ ਦੀ ਬਿਹਤਰ ਰਿਟਰਨ ਮਿਲੇਗੀ ਪਰ ਰਾਹੂ ਦੀ ਸਥਿਤੀ ਸੰਤਾਨ ਲਈ ਕਮਜ਼ੋਰ ਹੈ।
ਮਕਰ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਨਾਪ-ਤੋਲ ਕੇ ਖਾਣਾ-ਪੀਣਾ ਸਹੀ ਰਹੇਗਾ, ਵੈਸੇ ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫ਼ਲਤਾ ਮਿਲੇਗੀ ਪਰ ਫੈਮਿਲੀ ਫ੍ਰੰਟ ’ਤੇ ਸਦਭਾਅ ਬਣਿਆ ਰਹੇਗਾ।
ਮੀਨ : ਵਿਰੋਧੀਆਂ ਦੀਆਂ ਸ਼ਰਾਰਤਾਂ-ਹਰਕਤਾਂ ’ਤੇ ਨਜ਼ਰ ਰੱਖਣੀ ਜ਼ਰੂਰੀ ਹੋਵੇਗੀ ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਮੌਕਾ ਹੱਥੋਂ ਜਾਣ ਨਾ ਦੇਣਗੇ।
14 ਦਸੰਬਰ 2022, ਬੁੱਧਵਾਰ
ਪੋਹ ਵਦੀ ਤਿਥੀ ਛੱਠ (ਰਾਤ 11.43 ਤੱਕ) ਅਤੇ ਮਗਰੋਂ ਤਿਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਸਿੰਘ ’ਚ
ਮੰਗਲ ਬ੍ਰਿਖ ’ਚ
ਬੁੱਧ ਧਨ ’ਚ
ਗੁਰੂ ਮੀਨ ’ਚ
ਸ਼ੁੱਕਰ ਧਨ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਮੱਘਰ ਪ੍ਰਵਿਸ਼ਟੇ 29, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 23 (ਮੱਘਰ), ਹਿਜਰੀ ਸਾਲ 1444, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 19, ਸੂਰਜ ਉਦੇ ਸਵੇਰੇ 7.22 ਵਜੇ, ਸੂਰਜ ਅਸਤ ਸ਼ਾਮ 5.22 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੱਘਾ (14 ਦਸੰਬਰ ਦਿਨ ਰਾਤ ਅਤੇ ਅਗਲੇ ਦਿਨ (15 ਦਸੰਬਰ) ਸਵੇਰੇ 5.16 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਫਾਲਗੁਣੀ, ਯੋਗ : ਵਿਸ਼ਕੁੰਭ (ਪੂਰਾ ਦਿਨ ਰਾਤ)। ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ-ਰਾਤ), 14 ਦਸੰਬਰ ਦਿਨ ਰਾਤ ਅਤੇ ਅਗਲੇ ਦਿਨ (15 ਦਸੰਬਰ) ਸਵੇਰੇ 5.16 ਤੱਕ ਜੰਮੇ ਬੱਚੇ ਨੂੰ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)