ਕੰਨਿਆ ਰਾਸ਼ੀ ਵਾਲਿਆਂ ਦੇ ਵਪਾਰਕ ਤੇ ਕੰਮਕਾਜ ਦੇ ਕੰਮਾਂ ਦੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Saturday, Dec 17, 2022 - 02:01 AM (IST)

ਮੇਖ : ਕਮਜ਼ੋਰ ਦਿਸਣ ਵਾਲੇ ਸ਼ਤਰੂ ਨੂੰ ਵੀ ਕਮਜ਼ੋਰ ਸਮਝਣ ਦੀ ਗ਼ਲਤੀ ਨਹੀਂ ਕਰਨੀ ਚਾਹੀਦੀ ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਤੋਂ ਕਦੀ ਵੀ ਬਾਜ਼ ਨਾ ਆਉਣਗੇ।
ਬ੍ਰਿਖ : ਧਾਰਮਿਕ ਕੰਮਾਂ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ ਵਾਰਤਾ ਸੁਣਨ ’ਚ ਜੀਅ ਲੱਗੇਗਾ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।
ਮਿਥੁਨ : ਪ੍ਰਾਪਰਟੀ ਦੇ ਕਿਸੇ ਕੰਮ ਲਈ ਜੇਕਰ ਤੁਸੀਂ ਯਤਨ ਕਰੋਗੇ ਤਾਂ ਉਸ ਦਾ ਬਿਹਤਰ ਨਤੀਜਾ ਮਿਲੇਗਾ ਪਰ ਸਿਹਤ ’ਚ ਗੜਬੜੀ ਰਹਿਣ ਦਾ ਡਰ।
ਕਰਕ : ਕਿਸੇ ਵੱਡੇ ਆਦਮੀ ਦੀ ਮਦਦ ਲੈਣ ਲਈ ਜੇ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ-ਹਮਦਰਦੀ ਨਾਲ ਸੁਣੇਗਾ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਸਿੰਘ : ਖੇਤੀ ਉਤਪਾਦਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ, ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਇੱਜ਼ਤ-ਮਾਣ ਦੀ ਪ੍ਰਾਪਤੀ।
ਕੰਨਿਆ : ਵਪਾਰਕ ਅਤੇ ਕੰਮਕਾਜ ਦੇ ਕੰਮਾਂ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ।
ਤੁਲਾ : ਸਿਤਾਰਾ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਵਾਲਾ, ਇਸ ਲਈ ਕਿਸੇ ਵੀ ਨਵੇਂ ਕੰਮ ਨੂੰ ਲੈਣ ਤੋਂ ਬਚਣਾ ਚਾਹੀਦਾ ਹੈ, ਸਫਰ ਵੀ ਨਹੀਂ ਕਰਨਾ ਚਾਹੀਦਾ।
ਬ੍ਰਿਸ਼ਚਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਕੰਮਕਾਜੀ ਦਸ਼ਾ ਕੰਫਰਟੇਬਲ ਰੱਖਣ ਵਾਲਾ, ਯਤਨ ਕਰਨ ’ਤੇ ਕਾਰੋਬਾਰੀ ਪਲਾਨਿੰਗ ਵੀ ਬਿਹਤਰ ਨਤੀਜਾ ਦੇਵੇਗੀ।
ਧਨ : ਰਾਜਕੀ ਕੰਮ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਅਫਸਰ ਵੀ ਸਾਫਟ-ਹਮਦਰਦਾਨਾ ਰੁਖ ਰੱਖਣਗੇ ਪਰ ਸੰਤਾਨ ਪੱਖੋਂ ਪ੍ਰੇਸ਼ਾਨੀ ਰਹੇਗੀ।
ਮਕਰ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਕੁੰਭ : ਜਨਰਲ ਸਿਤਾਰਾ ਬਿਹਤਰ, ਉਦੇਸ਼ ਮਨੋਰਥ ਹੱਲ ਹੋਣਗੇ, ਯਤਨ ਕਰਨ ’ਤੇ ਕੋਈ ਉਲਝਿਆ ਰੁਕਿਆ ਕੰਮ ਸਿਰੇ ਚ਼਼ੜ੍ਹ ਸਕਦਾ ਹੈ ਪਰ ਸਿਹਤ ਦਾ ਧਿਆਨ ਰੱਖਣਾ ਜ਼ਰੂਰੀ।
ਕੁੰਭ : ਜਨਰਲ ਸਿਤਾਰਾ ਬਿਹਤਰ, ਉਦੇਸ਼ ਮਨੋਰਥ ਹੱਲ ਹੋਣਗੇ, ਯਤਨ ਕਰਨ ’ਤੇ ਕੋਈ ਉਲਝਿਆ ਰੁਕਿਆ ਕੰਮ ਸਿਰੇ ਚ਼਼ੜ੍ਹ ਸਕਦਾ ਹੈ ਪਰ ਸਿਹਤ ਦਾ ਧਿਆਨ ਰੱਖਣਾ ਜ਼ਰੂਰੀ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਸਫਲਤਾ ਮਿਲੇਗੀ, ਚੰਚਲ ਹੁੰਦੇ ਮਨ ’ਤੇ ਕਾਬੂ ਰੱਖਣਾ ਜ਼ਰੂਰੀ ਹੋਵੇਗਾ।
17 ਦਸੰਬਰ 2022, ਸ਼ਨੀਵਾਰ
ਪੋਹ ਸੁਦੀ ਤਿਥੀ ਨੌਮੀ (17-18 ਮੱਧ ਰਾਤ 3.42 ਤੱਕ) ਅਤੇ ਮਗਰੋਂ ਤਿਥੀ ਦਸਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਕੰਨਿਆ ’ਚ
ਮੰਗਲ ਬ੍ਰਿਖ ’ਚ
ਬੁੱੱਧ ਧਨ ’ਚ
ਗੁਰੂ ਮੀਨ ’ਚ
ਸ਼ੁੱਕਰ ਧਨ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਪੋਹ ਪ੍ਰਵਿਸ਼ਟੇ 2 , ਰਾਸ਼ਟਰੀ ਸ਼ਕ ਸੰਮਤ :1944, ਮਿਤੀ : 26 (ਮੱਘਰ), ਹਿਜਰੀ ਸਾਲ 1444, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 22, ਸੂਰਜ ਉਦੇ ਸਵੇਰੇ 7.24 ਵਜੇ, ਸੂਰਜ ਅਸਤ ਸ਼ਾਮ 5.23 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਫਾਲਗੁਣੀ (ਸਵੇਰੇ 9.18 ਤੱਕ) ਅਤੇ ਮਗਰੋਂ ਨਕਸ਼ੱਤਰ ਹਸਤ, ਯੋਗ : ਆਯੁਸ਼ਮਾਨ (ਸਵੇਰੇ 7.33 ਤੱਕ) ਅਤੇ ਮਗਰੋਂ ਯੋਗ ਸੋਭਾਗਿਯ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)