ਤੁਲਾ ਰਾਸ਼ੀ ਵਾਲਿਆਂ ਦੀ ਵਪਾਰਕ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Tuesday, Dec 20, 2022 - 02:28 AM (IST)

ਮੇਖ : ਕਾਰੋਬਾਰੀ ਕੰਮਾਂ ਨੂੰ ਨਿਪਟਾਉਣ ਲਈ ਸਮਾਂ ਚੰਗਾ, ਜਿਹੜੇ ਕੰਮ ਲਈ ਯਤਨ ਕਰੋਗੇ ਜਾਂ ਮਨ ਬਣਾਓਗੇ, ਉਸ ’ਚ ਸਫਲਤਾ ਮਿਲੇਗੀ।
ਬ੍ਰਿਖ : ਵਿਰੋਧ ਪੱਖ ਨੂੰ ਕਮਜ਼ੋਰ ਨਾ ਸਮਝੋ ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਤੁਲਿਆ ਨਜ਼ਰ ਆਏਗਾ, ਮਨ ਵੀ ਅਸ਼ਾਂਤ-ਡਾਵਾਂਡੋਲ ਜਿਹਾ ਰਹੇਗਾ।
ਮਿਥੁਨ : ਆਪਣੀ ਸਕੀਮ ਅਤੇ ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ਲਈ ਸਮਾਂ ਬਿਹਤਰ ਪਰ ਸੰਤਾਨ ਦੇ ਰੁਖ ਕਰਕੇ ਮਨ ਕੁਝ ਡਿਸਟਰਬ- ਪ੍ਰੇਸ਼ਾਨ ਜ਼ਰੂਰ ਰਹੇਗਾ।
ਕਰਕ : ਕਿਸੇ ਅਦਾਲਤੀ ਕੰਮ ਲਈ ਆਪ ਭੱਜ-ਦੌੜ ਤਾਂ ਬਹੁਤ ਕਰੋਗੇ ਪਰ ਨਤੀਜਾ ਉਮੀਦ ਮੁਤਾਬਿਕ ਨਾ ਮਿਲੇਗਾ ਪਰ ਤਬੀਅਤ ’ਚ ਤੇਜ਼ੀ ਬਣੀ ਰਹੇਗੀ।
ਸਿੰਘ : ਕੰਮਕਾਜੀ ਭੱਜ-ਦੌੜ ਜ਼ਿਆਦਾ ਕਰਨੀ ਪਵੇਗੀ ਪਰ ਨਤੀਜਾ ਉਮੀਦ ਮੁਤਾਬਿਕ ਨਾ ਮਿਲੇਗਾ, ਉਂਝ ਕੰਮਕਾਜੀ ਵਿਅਸਤਤਾ ਬਣੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਕੰਨਿਆ : ਆਮਦਨ ਵੀ ਹੋਵੇਗੀ, ਕੰਮਕਾਜੀ ਤੌਰ ’ਤੇ ਵੀ ਕਦਮ ਬੜ੍ਹਤ ਵੱਲ ਰਹੇਗਾ ਪਰ ਧਨ ਦਾ ਲਗਾਤਾਰ ਨਿਕਾਸ, ਮਨੀ ਫਲੋ ਨੂੰ ਅਪਸੈਟ ਜ਼ਰੂਰ ਰੱਖੇਗਾ।
ਤੁਲਾ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਸਫਲਤਾ ਮਿਲੇਗੀ, ਭੱਜ-ਦੌੜ ਬਣੀ ਰਹੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ।
ਬ੍ਰਿਸ਼ਚਕ : ਖਰਚਿਆਂ ’ਤੇ ਕਾਬੂ ਰੱਖੋ, ਕਿਉਂਕਿ ਖਰਚਿਆਂ ਕਰਕੇ ਅਰਥ ਦਸ਼ਾ ਕਮਜ਼ੋਰ ਰਹੇਗੀ, ਉਂਝ ਨਾ ਤਾਂ ਦੂਜਿਆਂ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਉਨ੍ਹਾਂ ਹੇਠ ਆਪਣੀ ਪੇਮੈਂਟ ਫਸਾਓ।
ਧਨ : ਟੀਚਿੰਗ-ਕੋਚਿੰਗ, ਸਟੇਸ਼ਨਰੀ, ਪ੍ਰਕਾਸ਼ਨ, ਮੈਡੀਸਨ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।
ਮਕਰ : ਸਫਲਤਾ ਸਾਥ ਦੇਵੇਗੀ ਪਰ ਹਰ ਯਤਨ ਲਈ ਭਰਪੂਰ ਜ਼ੋਰ ਲਗਾਉਣਾ ਜ਼ਰੂਰੀ, ਵੱਡੇ ਲੋਕ ਮਿਹਰਬਾਨ, ਕੰਸੀਡ੍ਰੇਟ, ਸਾਫਟ ਰਹਿਣਗੇ।
ਕੁੰਭ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ, ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ ਰੱਖੇਗਾ ਪਰ ਰੁਕਾਵਟਾਂ ਮੁਸ਼ਕਲਾਂ ਵੀ ਆਪ ਨੂੰ ਘੇਰੀ ਰੱਖਣਗੀਆਂ।
ਮੀਨ : ਖਾਣ-ਪੀਣ ’ਚ ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਕੁਝ ਨਾ ਕੁਝ ਵਿਗੜਿਆ ਜ਼ਰੂਰ ਰਹੇਗਾ, ਆਪਣੇ ਆਪ ਨੂੰ ਬੇਗਾਨੇ ਝਮੇਲਿਆਂ ਤੋਂ ਬਚਾ ਕੇ ਰੱਖੋ।
20 ਦਸੰਬਰ 2022, ਮੰਗਲਵਾਰ
ਪੋਹ ਵਦੀ ਤਿੱਥੀ ਦੁਆਦਸ਼ੀ (20-21 ਮੱਧ ਰਾਤ 12.46 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਤੁਲਾ ’ਚ
ਮੰਗਲ ਬ੍ਰਿਖ ’ਚ
ਬੁੱਧ ਧਨ ’ਚ
ਗੁਰੂ ਮੀਨ ’ਚ
]ਸ਼ੁੱਕਰ ਧਨ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਪੋਹ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 29 (ਮੱਘਰ), ਹਿਜਰੀ ਸਾਲ 1444, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 25, ਸੂਰਜ ਉਦੇ ਸਵੇਰੇ 7.26 ਵਜੇ, ਸੂਰਜ ਅਸਤ ਸ਼ਾਮ 5.24 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸਵਾਤੀ (ਸਵੇਰੇ 9.55 ਤੱਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ, ਯੋਗ : ਸੁਕਰਮਾ (20-21 ਮੱਧ ਰਾਤ 12.40 ਤੱਕ) ਅਤੇ ਮਗਰੋਂ ਯੋਗ ਧ੍ਰਿਤੀ, ਚੰਦਰਮਾ : ਤੁਲਾ ਰਾਸ਼ੀ ’ਤੇ (20-21 ਮੱਧ ਰਾਤ 2.57 ਤੱਕ) ਅਤੇ ਮਗਰੋਂ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)