ਧਨ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Friday, Dec 23, 2022 - 02:37 AM (IST)

ਮੇਖ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਹਰ ਫ੍ਰੰਟ ’ਤੇ ਆਪ ਨੂੰ ਦੂਜਿਆਂ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਖ : ਸਿਹਤ ਦੇ ਵਿਗੜਣ, ਪੈਰ ਫਿਸਲਣ ਅਤੇ ਕਿਧਰੇ ਸੱਟ ਲੱਗਣ ਦਾ ਡਰ ਰਹਿ ਸਕਦਾ ਹੈ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਠੀਕ ਠਾਕ ਬਣੇ ਰਹਿਣਗੇ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਫੈਮਿਲੀ ਫ੍ਰੰਟ ’ਤੇ ਮਿਠਾਸ, ਤਾਲਮੇਲ ਸਦਭਾਅ ਬਣਿਆ ਰਹੇਗਾ।
ਕਰਕ : ਦੁਸ਼ਮਣਾਂ ਦੀਆਂ ਸ਼ਰਾਰਤਾਂ-ਹਰਕਤਾਂ ਦੀ ਅਣਦੇਖੀ ਨਾ ਕਰੋ ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਆਪਣੇ ਵੱਲੋਂ ਕੋਈ ਕਸਰ ਨਾ ਛੱਡਣਗੇ।
ਸਿੰਘ : ਕੰਮਕਜੀ ਦਸ਼ਾ ਬਿਹਤਰ, ਸੰਤਾਨ ਸਾਥ ਦੇਵੇਗੀ, ਤਾਲਮੇਲ ਰੱਖੇਗੀ, ਧਾਰਮਿਕ ਸਮਾਜਿਕ ਕੰਮਾਂ ’ਚ ਧਿਆਨ, ਜਨਰਲ ਹਾਲਾਤ ਵੀ ਬਿਹਤਰ ਰਹਿਣਗੇ।
ਕੰਨਿਆ : ਜ਼ਮੀਨੀ ਅਤੇ ਅਦਾਲਤੀ ਕੰਮਾਂ ਲਈ ਆਪ ਦੇ ਯਤਨ ਅਤੇ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।
ਤੁਲਾ : ਵੱਡੇ ਲੋਕਾਂ ਦੇ ਸੁਪੋਰਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਕੰਮਕਾਜੀ ਵਿਅਸਤਤਾ ਵੀ ਬਣੀ ਰਹੇਗੀ, ਤੇਜ ਪ੍ਰਭਾਵ ਬਣਿਆ ਰਹੇਗਾ।
ਬ੍ਰਿਸ਼ਚਕ : ਮੈਡੀਸਨ, ਕੰਸਲਟੈਂਸੀ, ਟੀਚਿੰਗ, ਕੋਚਿੰਗ, ਸਟੇਸ਼ਨਰੀ, ਟੂਰਿਜ਼ਮ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ।
ਮਕਰ : ਕਿਉਂਕਿ ਸਿਤਾਰਾ ਉਲਝਣਾਂ ਪੇਚੀਦਗੀਆਂ ਵਾਲਾ ਹੈ, ਇਸ ਲਈ ਨਾ ਤਾਂ ਕੋਈ ਵੀ ਕੰਮ ਜਲਦਬਾਜ਼ੀ ’ਚ ਫਾਈਨਲ ਕਰੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।
ਕੁੰਭ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਕੰਮਕਾਜੀ ਪਲਾਨਿੰਗ ਨੂੰ ਅੱਗੇ ਵਧਾਉਣ ਵਾਲਾ, ਮਾਣ ਸਨਮਾਨ ਦੀ ਪ੍ਰਾਪਤੀ।
ਮੀਨ : ਰਾਜਕੀ ਕੰਮਾਂ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਵੱਡੇ ਲੋਕ ਵੀ ਮਿਹਰਬਾਨ ਅਤੇ ਕੰਸੀਡ੍ਰੇਟ ਰਹਿਣਗੇ।
23 ਦਸੰਬਰ 2022, ਸ਼ੁੱਕਰਵਾਰ
ਪੋਹ ਸੁਦੀ ਤਿੱਥੀ ਮੱਸਿਆ (ਬਾਅਦ ਦੁਪਹਿਰ 3.47 ਤੱਕ) ਅਤੇ ਮਗਰੋਂ ਤਿਥੀ ਏਕਮ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਧਨ ’ਚ
ਮੰਗਲ ਬ੍ਰਿਖ ’ਚ
ਬੁੱਧ ਧਨ ’ਚ
ਗੁਰੂ ਮੀਨ ’ਚ
ਸ਼ੁੱਕਰ ਧਨ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਪੋਹ ਪ੍ਰਵਿਸ਼ਟੇ 8, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 2 (ਮੱਘਰ), ਹਿਜਰੀ ਸਾਲ 1444, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 28, ਸੂਰਜ ਉਦੇ ਸਵੇਰੇ 7.27 ਵਜੇ, ਸੂਰਜ ਅਸਤ ਸ਼ਾਮ 5.26 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੂਲਾ (23-24 ਮੱਧ ਰਾਤ 1.13 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਖਾੜਾ, ਯੋਗ : ਗੰਡ (ਦੁਪਹਿਰ 1.41 ਤੱਕ) ਅਤੇ ਮਗਰੋਂ ਯੋਗ ਵ੍ਰਿਧੀ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), 23-24 ਮੱਧ ਰਾਤ 1.13 ਤੱਕ ਜੰਮੇ ਬੱਚੇ ਨੂੰ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਪੋਹ ਮੱਸਿਆ (ਸਨਾਨ ਦਾਨ ਆਦਿ ਅਤੇ ਪਿੱਤਰਾਂ ਦੇ ਕੰਮਾਂ ਲਈ), ਚੌਧਰੀ ਚਰਣ ਸਿੰਘ ਜਯੰਤੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)