ਸਿੰਘ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Wednesday, Dec 28, 2022 - 01:07 AM (IST)

ਮੇਖ : ਲੋਹਾ, ਲੋਹਾ-ਮਸ਼ੀਨਰੀ, ਲੋਹੇ ਦੇ ਪੁਰਜ਼ਿਆਂ, ਹਾਰਡ-ਵੇਅਰ, ਸਰੀਆ,ਸਟੀਲ ਫਰਨੀਚਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਬ੍ਰਿਖ : ਕਿਸੇ ਅਫਸਰ ਦਾ ਸਾਫਟ ਰੁਖ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦਗਾਰ ਹੋ ਸਕਦਾ ਹੈ, ਵੱਡੇ ਲੋਕਾਂ ਦੇ ਸਾਫਟ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ।
ਮਿਥੁਨ : ਜਨਰਲ ਸਿਤਾਰਾ ਸਟ੍ਰਾਂਗ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਣਗੇ, ਇਰਾਦਿਆਂ ’ਚ ਮਜ਼ਬੂਤੀ, ਸ਼ੁਭ ਕੰਮਾਂ ’ਚ ਧਿਆਨ, ਹਰ ਪੱਖੋਂ ਬਿਹਤਰੀ ਹੋਵੇਗੀ।
ਕਰਕ : ਕਿਉਂਕਿ ਸਿਤਾਰਾ ਪੇਟ ਲਈ ਠੀਕ ਨਹੀਂ, ਇਸ ਲਈ ਖਾਣ-ਪੀਣ ’ਚ ਪੂਰੀ ਸੰਭਾਲ ਰੱਖਣੀ ਠੀਕ ਰਹੇਗੀ, ਮਨ ਵੀ ਉਦਾਸ ਅਤੇ ਅਪਸੈੱਟ ਜਿਹਾ ਰਹੇਗਾ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਦੋਵੇਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਕੰਸੀਡ੍ਰੇਟ ਰਹਿਣਗੇ।
ਕੰਨਿਆ : ਡਿਸਟਰਬ ਅਤੇ ਅਸ਼ਾਂਤ ਮਨ ਕਰ ਕੇ ਆਪ ਦਾ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਅਤੇ ਉਸ ਨੂੰ ਉਸ ਦੇ ਟਾਰਗੈੱਟ ਤਕ ਪਹੁੰਚਾਉਣ ਲਈ ਮਨ ਰਾਜ਼ੀ ਨਾ ਹੋਵੇਗਾ।
ਤੁਲਾ : ਕਿਸੇ ਧਾਰਮਿਕ ਅਤੇ ਸਮਾਜਿਕ ਕੰਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ, ਕੀਰਤਨ ਸੁਣਨ ’ਚ ਜੀਅ ਲੱਗੇਗਾ।
ਬ੍ਰਿਸ਼ਚਕ : ਪ੍ਰਾਪਰਟੀ ਦੇ ਕਿਸੇ ਪ੍ਰੋਗਰਾਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਸੁਭਾਅ ’ਚ ਗੱੁਸੇ ਦਾ ਅਸਰ।
ਧਨ : ਕੰਮਕਾਜੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਚਾਹ ਕੇ ਵੀ ਆਪ ਨੂੰ ਪ੍ਰੇਸ਼ਾਨ ਨਾ ਕਰ ਸਕਣਗੇ, ਕੰਮਕਾਜੀ ਦਸ਼ਾ ਵੀ ਸਹੀ ਰਹੇਗੀ।
ਮਕਰ : ਵਹੀਕਲਸ ਦੀ ਸੇਲ ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਕੁੰਭ : ਵਪਾਰਕ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸ਼ੁਭ ਕੰਮਾਂ ’ਚ ਧਿਆਨ, ਹਰ ਪੱਖੋਂ ਬਿਹਤਰੀ ਹੋਵੇਗੀ ਅਤੇ ਸਫਲਤਾ ਮਿਲੇਗੀ।
ਮੀਨ : ਖਰਚਿਆਂ ਕਰ ਕੇ ਅਰਥ ਦਸ਼ਾ ਤੰਗ ਰਹੇਗੀ, ਲੈਣ-ਦੇਣ ਅਤੇ ਲਿਖਣ-ਪੜ੍ਹਨ ਦੇ ਕੰਮ ਪੂਰੀ ਤਰ੍ਹਾਂ ਅੱਖਾਂ ਖੋਲ੍ਹ ਕੇ ਕਰਨੇ ਸਹੀ ਰਹਿਣਗੇ।
28 ਦਸੰਬਰ 2022, ਬੁੱਧਵਾਰ
ਪੋਹ ਸੁਦੀ ਤਿੱਥੀ ਛੱਠ (ਰਾਤ 8.45 ਤਕ) ਅਤੇ ਮਗਰੋਂ ਤਿੱਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਕੁੰਭ ’ਚ
ਮੰਗਲ ਬ੍ਰਿਖ ’ਚ
ਬੁੱਧ ਮਕਰ ’ਚ
ਗੁਰੂ ਮੀਨ ’ਚ
ਸ਼ੁੱਕਰ ਧਨ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਪੋਹ ਪ੍ਰਵਿਸ਼ਟੇ 13, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 7 (ਮੱਘਰ), ਹਿਜਰੀ ਸਾਲ 1444, ਮਹੀਨਾ : ਜਮਾਦਿ ਉਲਸਾਨੀ ਤਰੀਕ : 4 , ਸੂਰਜ ਉਦੇ ਸਵੇਰੇ 7.29 ਵਜੇ, ਸੂਰਜ ਅਸਤ ਸ਼ਾਮ 5.29 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਤਭਿਖਾ (ਦੁਪਹਿਰ 12.46 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਖਾੜਾ ਯੋਗ : ਸਿੱਧੀ (ਬਾਅਦ ਦੁਪਹਿਰ 2.20 ਤੱਕ) ਅਤੇ ਮਗਰੋਂ ਯੋਗ ਵਿਅਤੀਘਾਤ ਚੰਦਰਮਾ : ਕੁੰਭ ਰਾਸ਼ੀ ’ਤੇ (28 ਦਸੰਬਰ ਦਿਨ ਰਾਤ ਅਤੇ ਅਗਲੇ ਦਿਨ (29 ਦਸੰਬਰ) ਸਵੇਰੇ 5.56 ਤਕ ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਰਹੇਗੀ, (ਪੂਰਾ ਦਿਨ ਰਾਤ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)