ਮੀਨ ਰਾਸ਼ੀ ਵਾਲਿਆਂ ਦਾ ਹਰ ਫਰੰਟ ’ਤੇ ਕਦਮ ਬੜ੍ਹਤ ਵੱਲ ਰਹੇਗਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Monday, Jan 23, 2023 - 02:34 AM (IST)

ਮੇਖ : ਸਿਤਾਰਾ ਦੁਪਹਿਰ ਤੱਕ ਸਫ਼ਲਤਾ ਅਤੇ ਇੱਜ਼ਤ-ਮਾਣ ਦੇਣ ਅਤੇ ਹਰ ਫਰੰਟ ’ਤੇ ਬਿਹਤਰੀ ਕਰਨ ਵਾਲਾ, ਬਾਅਦ ’ਚ ਸਮਾਂ ਅਰਥ ਦਸ਼ਾ ਅਤੇ ਮਨੀ ਫਲੋਅ ਦੀ ਸਥਿਤੀ ਵਧੀਆ ਕਰੇਗਾ।
ਬ੍ਰਿਖ : ਜਨਰਲ ਸਿਤਾਰਾ ਜ਼ੋਰਦਾਰ, ਦੁਪਹਿਰ ਤੱਕ ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਰੁਚੀ ਰਹੇਗੀ, ਕੰਮਕਾਜੀ ਦਸ਼ਾ ਵੀ ਸੰਤੋਖਜਨਕ, ਫਿਰ ਬਾਅਦ ’ਚ ਸਰਕਾਰੀ ਕੰਮਾਂ ’ਚ ਪੱਖ ਮਜ਼ਬੂਤ ਬਣੇਗਾ।
ਮਿਥੁਨ : ਸਿਤਾਰਾ ਦੁਪਹਿਰ ਤੱਕ ਪੇਟ ਨੂੰ ਅਪਸੈੱਟ ਰੱਖਣ ਅਤੇ ਸਫ਼ਰ ’ਚ ਪ੍ਰੇਸ਼ਾਨੀ ਦੇਣ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ, ਇਰਾਦਿਆਂ ’ਚ ਮਜ਼ਬੂਤੀ ਰਹੇਗੀ।
ਕਰਕ : ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਕੰਮਾਂ ’ਚ ਸਫ਼ਲਤਾ ਦੇਣ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ ਪਰ ਬਾਅਦ ’ਚ ਖਾਣਾ-ਪੀਣਾ ਲਿਮਿਟ ’ਚ ਕਰਨਾ ਸਹੀ ਰਹੇਗਾ।
ਸਿੰਘ : ਸਿਤਾਰਾ ਦੁਪਹਿਰ ਤੱਕ ਠੀਕ ਨਹੀਂ, ਮਨ ਟੈਂਸ, ਡਾਵਾਂਡੋਲ ਅਤੇ ਘਬਰਾਹਟ ’ਚ ਰਹੇਗਾ, ਆਪ ਕੋਈ ਵੀ ਫ਼ੈਸਲਾ ਨਾ ਲੈ ਸਕੋਗੇ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਕੰਨਿਆ : ਸਿਤਾਰਾ ਦੁਪਹਿਰ ਤੱਕ ਬਿਹਤਰ, ਯਤਨ ਕਰਨ ’ਤੇ ਕੋਈ ਸਕੀਮ ਕੁਝ ਅੱਗੇ ਵਧੇਗੀ, ਇੱਜ਼ਤ-ਮਾਣ ਦੀ ਪ੍ਰਾਪਤੀ ਪਰ ਬਾਅਦ ’ਚ ਪ੍ਰੇਸ਼ਾਨੀਆਂ, ਪੇਚੀਦਗੀਆਂ ਪੈਦਾ ਹੋਣ ਦਾ ਡਰ ਵਧੇਗਾ।
ਤੁਲਾ : ਦੁਪਹਿਰ ਤੱਕ ਸਟ੍ਰੌਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ ਪਰ ਬਾਅਦ ’ਚ ਪਤੀ-ਪਤਨੀ ਇਕ-ਦੂਜੇ ਪ੍ਰਤੀ ਫ਼ਿਕਰਮੰਦ ਰਹਿਣਗੇ।
ਬ੍ਰਿਸ਼ਚਕ : ਦੁਪਹਿਰ ਤੱਕ ਕੰਮਕਾਜੀ ਭੱਜ-ਦੌੜ ਅਤੇ ਵਿਅਸਤਤਾ ਚੰਗਾ ਨਤੀਜਾ ਦੇਵੇਗੀ, ਆਪ ਦੀਆਂ ਕੋਸ਼ਿਸ਼ਾਂ ਵੀ ਬੇਕਾਰ ਨਾ ਜਾਣਗੀਆਂ, ਫਿਰ ਬਾਅਦ ’ਚ ਸਮਾਂ ਸਫ਼ਲਤਾ ਦੇਣ ਵਾਲਾ ਹੋਵੇਗਾ।
ਧਨ : ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਕੰਮਾਂ ’ਚ ਲਾਭ ਦੇਣ ਅਤੇ ਕੰਮਕਾਜੀ ਕਦਮ ਬੜ੍ਹਤ ਵੱਲ ਰੱਖਣ ਵਾਲਾ, ਫਿਰ ਬਾਅਦ ’ਚ ਵੀ ਆਪ ਹਾਵੀ, ਪ੍ਰਭਾਵੀ, ਵਿਜਈ ਰਹੋਗੇ।
ਮਕਰ : ਕਾਰੋਬਾਰੀ ਟੂਰਿੰਗ ਕਰਨ ਵਾਲੇ ਲੋਕਾਂ ਲਈ ਸਮਾਂ ਬਿਹਤਰ, ਤੇਜ ਪ੍ਰਭਾਵ, ਦਬਦਬਾ ਬਣਿਆ ਰਹੇਗਾ ਪਰ ਕੋਈ ਵੀ ਯਤਨ ਅਣਮੰਨੇ ਮਨ ਨਾਲ ਨਾ ਕਰਨਾ ਸਹੀ ਰਹੇਗਾ।
ਕੁੰਭ : ਸਿਤਾਰਾ ਦੁਪਹਿਰ ਤੱਕ ਕਮਜ਼ੋਰ, ਬਿਨਾਂ ਸੋਚੇ-ਵਿਚਾਰੇ ਕੋਈ ਕਦਮ ਨਾ ਚੁੱਕੋ ਪਰ ਬਾਅਦ ’ਚ ਜਨਰਲ ਹਾਲਾਤ ਬਿਹਤਰ ਬਣਨਗੇ, ਆਪ ਦੀ ਪੈਠ ਵਧੇਗੀ।
ਮੀਨ : ਸਿਤਾਰਾ ਦੁਪਹਿਰ ਤੱਕ ਧਨ ਲਾਭ ਅਤੇ ਬਿਹਤਰੀ ਕਰਨ ਵਾਲਾ, ਹਰ ਫਰੰਟ ’ਤੇ ਕਦਮ ਬੜ੍ਹਤ ਵੱਲ ਰਹੇਗਾ ਪਰ ਬਾਅਦ ’ਚ ਨੁਕਸਾਨ ਪ੍ਰੇਸ਼ਾਨੀ ਦੇਣ ਵਾਲਾ ਸਮਾਂ ਬਣੇਗਾ, ਕਿਸੇ ਨਾ ਕਿਸੇ ਪੰਗੇ ਦੇ ਜਾਗਣ ਦਾ ਡਰ ਰਹੇਗਾ।
23 ਜਨਵਰੀ 2023, ਸੋਮਵਾਰ
ਮਾਘ ਸੁਦੀ ਤਿੱਥੀ ਦੂਜ (ਸ਼ਾਮ 6.44 ਤੱਕ) ਅਤੇ ਮਗਰੋਂ ਤਿੱਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਮਕਰ ’ਚ
ਮੰਗਲ ਬ੍ਰਿਖ ’ਚ
ਬੁੱਧ ਧਨ ’ਚ
ਗੁਰੂ ਮੀਨ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਮਾਘ ਪ੍ਰਵਿਸ਼ਟੇ 10, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 3 (ਮਾਘ), ਹਿਜਰੀ ਸਾਲ 1444, ਮਹੀਨਾ : ਜਮਾਦਿ ਉਲਸਾਨੀ ਤਰੀਕ : 30, ਸੂਰਜ ਉਦੇ ਸਵੇਰੇ 7.29 ਵਜੇ, ਸੂਰਜ ਅਸਤ ਸ਼ਾਮ 5.50 ਵਜੇ (ਜਲੰਧਰ ਟਾਈਮ), ਨਕਸ਼ੱਤਰ : ਧਨਿਸ਼ਠਾ (23-24 ਮੱਧ ਰਾਤ 12.27 ਤੱਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ, ਯੋਗ : ਵਿਅਤੀਪਾਤ (23-24 ਮੱਧ ਰਾਤ 1.27 ਤੱਕ) ਅਤੇ ਮਗਰੋਂ ਯੋਗ ਵਰਿਆਨ, ਚੰਦਰਮਾ : ਮਕਰ ਰਾਸ਼ੀ ’ਤੇ (ਦੁਪਹਿਰ 1.51 ਤੱਕ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ ਹੋਵੇਗੀ (ਦੁਪਹਿਰ 1.51 ’ਤੇ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਚੰਦਰ ਦਰਸ਼ਨ, ਬਾਵਾ ਸ਼੍ਰੀ ਲਾਲ ਦਿਆਲ ਜੀ ਜਯੰਤੀ (ਧਿਆਨਪੁਰ) ਨੇਤਾ ਜੀ ਸੁਭਾਸ਼ ਚੰਦਰ ਬੋਸ ਜਯੰਤੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)