ਧਨ ਰਾਸ਼ੀ ਵਾਲਿਆਂ ਕੰਮਕਾਜੀ ਭੱਜਦੌੜ ਦੇਵੇਗੀ ਚੰਗਾ ਨਤੀਜਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

01/25/2023 2:10:59 AM

ਮੇਖ : ਸਿਤਾਰਾ ਦੁਪਹਿਰ ਤਕ ਧਨ ਲਾਭ ਲਈ ਬਿਹਤਰ, ਕੰਮਕਾਜੀ ਭੱਜਦੌੜ ਵੀ ਬਿਹਤਰ ਨਤੀਜਾ ਦੇਵੇਗੀ ਪਰ ਬਾਅਦ ’ਚ ਸਮਾਂ ਪੰਗਿਆਂ–ਝਮੇਲਿਆਂ ਵਾਲਾ ਬਣੇਗਾ।

ਬ੍ਰਿਖ : ਸਿਤਾਰਾ ਦੁਪਹਿਰ ਤਕ ਸਫਲਤਾ ਅਤੇ ਮਾਣ-ਸਨਮਾਨ ਵਾਲਾ, ਮਨੋਬਲ ਪ੍ਰਭਾਵ-ਦਬਦਬਾ ਵੀ ਬਣਿਆ ਰਹੇਗਾ, ਫਿਰ ਬਾਅਦ ’ਚ ਕਾਰੋਬਾਰੀ ਪਲਾਨਿੰਗ ਕੁਝ ਅੱਗੇ ਵਧੇਗੀ।

ਮਿਥੁਨ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੇ ਕਦਮ ਨੂੰ ਬੜ੍ਹਤ ਅਤੇ ਬਿਹਤਰੀ ਵੱਲ ਰੱਖੇਗਾ, ਯਤਨ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਲ ਵੀ ਹਟੇਗੀ।

ਕਰਕ : ਸਿਤਾਰਾ ਦੁਪਹਿਰ ਤਕ ਪੇਟ ਲਈ ਕਮਜ਼ੋਰ, ਖਾਣ-ਪੀਣ ’ਚ ਵੀ ਪੂਰਾ ਪਰਹੇਜ਼ ਰੱਖੋ ਅਤੇ ਬਾਅਦ ’ਚ ਸਮਾਂ ਜਨਰਲ ਹਾਲਾਤ ਬਿਹਤਰ ਬਣਾਉਣ ਵਾਲਾ ਹੋਵੇਗਾ।

ਸਿੰਘ : ਸਿਤਾਰਾ ਦੁਪਹਿਰ ਤਕ ਕਾਰੋਬਾਰੀ ਕੰਮਾਂ ਲਈ ਚੰਗਾ, ਜਨਰਲ ਤੌਰ ’ਤੇ ਆਪ ਦੀ ਪੈਠ ਬਣੀ ਰਹੇਗੀ, ਫਿਰ ਬਾਅਦ ’ਚ ਸਿਹਤ ਲਈ ਸਮਾਂ ਕਮਜ਼ੋਰ ਬਣੇਗਾ।

ਕੰਨਿਆ : ਸਿਤਾਰਾ ਦੁਪਹਿਰ ਤਕ ਕਮਜ਼ੋਰ, ਕੋਈ ਵੀ ਕੰਮ ਜਲਦਬਾਜ਼ੀ ’ਚ ਅਤੇ ਬੇਧਿਆਨੀ ਨਾਲ ਨਾ ਕਰੋ ਪਰ ਬਾਅਦ ’ਚ ਕੰਮਕਾਜੀ ਦਸ਼ਾ ਸੁਧਰੇਗੀ।

ਤੁਲਾ : ਸਿਤਾਰਾ ਦੁਪਹਿਰ ਤਕ ਬਿਹਤਰ, ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਬਾਅਦ ’ਚ ਹਰ ਫਰੰਟ ’ਤੇ ਚੌਕਸੀ ਰੱਖਣਾ ਸਹੀ ਰਹੇਗਾ, ਨੁਕਸਾਨ ਦਾ ਵੀ ਡਰ।

ਬ੍ਰਿਸ਼ਚਕ : ਸਿਤਾਰਾ ਦੁਪਹਿਰ ਤਕ ਪ੍ਰਾਪਰਟੀ ਦੇ ਕਿਸੇ ਕੰਮ ਨੂੰ ਸੰਵਾਰਨ ਅਤੇ ਹਰ ਫਰੰਟ ’ਤੇ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ, ਫਿਰ ਬਾਅਦ ’ਚ ਅਰਥ ਦਸ਼ਾ ਬਿਹਤਰ ਬਣੇਗੀ।

ਧਨ : ਦੁਪਹਿਰ ਤਕ ਕੰਮਕਾਜੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਤੇਜ ਪ੍ਰਭਾਵ ਅਤੇ ਪੈਠ ਬਣੀ ਰਹੇਗੀ, ਫਿਰ ਬਾਅਦ ’ਚ ਸਫਲਤਾ ਵਾਲਾ ਸਿਤਾਰਾ ਬਣੇਗਾ।

ਮਕਰ : ਸਿਤਾਰਾ ਦੁਪਹਿਰ ਤਕ ਅਰਥ ਦਸ਼ਾ ਕੰਫਰਟੇਬਲ ਰੱਖੇਗਾ, ਫਿਰ ਬਾਅਦ ’ਚ ਸਮਾਂ ਹਿੰਮਤ-ਯਤਨ ਸ਼ਕਤੀ ਵਧਾਉਣ ਵਾਲਾ, ਕੰਮਕਾਜੀ ਟੂਰਿੰਗ ਫਰੂਟਫੱੁਲ ਰਹੇਗੀ।

ਕੁੰਭ : ਕੰਮਕਾਜੀ ਪਲਾਨਿੰਗ-ਟੂਰਿੰਗ ਲਾਭਕਾਰੀ, ਕੋਸ਼ਿਸ਼ਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਬਾਅਦ ’ਚ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਮੀਨ : ਸਿਤਾਰਾ ਦੁਪਹਿਰ ਤਕ ਅਹਿਤਿਆਤ ਪ੍ਰੇਸ਼ਾਨੀ ਅਤੇ ਖਰਚਿਆਂ ਨੂੰ ਬਣਾਈ ਰੱਖੇਗਾ, ਫਿਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰੇਗੀ।

25 ਜਨਵਰੀ 2023, ਬੁੱਧਵਾਰ

ਮਾਘ ਸੁਦੀ ਤਿੱਥੀ ਚੌਥ (ਦੁਪਹਿਰ 12.35 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਕਰ ’ਚ

ਚੰਦਰਮਾ ਕੁੰਭ ’ਚ

ਮੰਗਲ ਬ੍ਰਿਖ ’ਚ

ਬੁੱਧ ਧਨ ’ਚ

ਗੁਰੂ ਮੀਨ ’ਚ

ਸ਼ੁੱਕਰ ਕੁੰਭ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਮਾਘ ਪ੍ਰਵਿਸ਼ਟੇ 12, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 5 (ਮਾਘ), ਹਿਜਰੀ ਸਾਲ 1444, ਮਹੀਨਾ : ਰਜਬ ਤਰੀਕ : 2, ਸੂਰਜ ਉਦੇ ਸਵੇਰੇ 7.28 ਵਜੇ, ਸੂਰਜ ਅਸਤ ਸ਼ਾਮ 5.52 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਭਾਦਰਪਦ (ਰਾਤ 8.05 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਭਾਦਰਪਦ ਯੋਗ : ਪਰਿਧ (ਸ਼ਾਮ 6.15 ਤੱਕ) ਅਤੇ ਮਗਰੋਂ ਯੋਗ ਸ਼ਿਵ ਚੰਦਰਮਾ : ਕੁੰਭ ਰਾਸ਼ੀ ’ਤੇ (ਬਾਅਦ ਦੁਪਹਿਰ 2.29 ਤਕ )ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ , ਪੰਚਕ ਲੱਗੀ ਰਹੇਗੀ(ਪੂਰਾ ਦਿਨ ਰਾਤ), ਭਦਰਾ ਰਹੇਗੀ (ਦੁਪਹਿਰ 12.35 ਤਕ), ਦਿਸ਼ਾ ਸ਼ੂਲ : ਉੱਤਰਾ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਸ਼੍ਰੀ ਸਿੱਧੀ ਵਿਨਾਇਕ ਚੌਥ ਵਰਤ, ਨੈਸ਼ਨਲ ਵੋਟਰਜ਼ ਡੇਅ, ਹਿਮਾਚਲ ਸਟੇਟ ਗੁਡ ਡੇਅ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Anmol Tagra

Content Editor

Related News