ਬ੍ਰਿਖ ਰਾਸ਼ੀ ਵਾਲਿਆਂ ਦਾ ਸਿਤਾਰਾ ਕਾਰੋਬਾਰੀ ਟੂਰਿੰਗ ਲਈ ਚੰਗਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Wednesday, Feb 01, 2023 - 01:37 AM (IST)

ਬ੍ਰਿਖ ਰਾਸ਼ੀ ਵਾਲਿਆਂ ਦਾ ਸਿਤਾਰਾ ਕਾਰੋਬਾਰੀ ਟੂਰਿੰਗ ਲਈ ਚੰਗਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

ਮੇਖ : ਸਿਤਾਰਾ ਦੁਪਹਿਰ ਤਕ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਅਤੇ ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਕੰਮਕਾਜੀ ਭੱਜ-ਦੌੜ ਬਣੀ ਰਹੇਗੀ।

ਬ੍ਰਿਖ : ਸਿਤਾਰਾ ਕਾਰੋਬਾਰੀ ਟੂਰਿੰਗ ਲਈ ਚੰਗਾ, ਵੈਸੇ ਵੀ ਆਪ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਸਰਕਾਰੀ ਕੰਮਾਂ ਲਈ ਆਪ ਦੀ ਮਿਹਨਤ ਚੰਗੀ ਰਿਟਰਨ ਦੇਵੇਗੀ।

ਮਿਥੁਨ : ਦੁਪਹਿਰ ਤਕ ਵਪਾਰ-ਕਾਰੋਬਾਰ ਦੇ ਕੰਮਾਂ ਲਈ ਭੱਜ-ਦੌੜ ਦਾ ਚੰਗਾ ਨਤੀਜਾ ਦੇਣ ਵਾਲਾ ਸਮਾਂ, ਮੁਸ਼ਕਿਲਾਂ-ਪੇਚੀਦਗੀਆਂ ਉੱਭਰਦੀਆਂ ਸਿਮਟਦੀਆਂ ਰਹਿਣਗੀਆਂ, ਫਿਰ ਬਾਅਦ ’ਚ ਸਮਾਂ ਚੰਗਾ ਬਣੇਗਾ।

ਕਰਕ : ਸਿਤਾਰਾ ਦੁਪਹਿਰ ਤਕ ਆਮਦਨ ਵਾਲਾ ਅਤੇ ਕੰਮਕਾਜੀ ਪਲਾਨਿੰਗ ਦਾ ਚੰਗਾ ਨਤੀਜਾ ਦੇਣ ਵਾਲਾ, ਫਿਰ ਬਾਅਦ ’ਚ ਕਿਸੇ ਨਾ ਕਿਸੇ ਪੰਗੇ, ਪੇਚੀਦਗੀ ਨਾਲ ਵਾਸਤਾ ਰਹਿ ਸਕਦਾ ਹੈ।

ਸਿੰਘ : ਸਿਤਾਰਾ ਦੁਪਹਿਰ ਤਕ ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚੋਂ ਕਿਸੇ ਰੁਕਾਵਟ-ਮੁਸ਼ਕਿਲ ਨੂੰ ਹਟਾਉਣ ਵਾਲਾ, ਫਿਰ ਬਾਅਦ ’ਚ ਅਰਥ ਦਸ਼ਾ ਕੰਫਰਟੇਬਲ ਬਣੇਗੀ।

ਕੰਨਿਆ : ਮਨ ’ਤੇ ਪਾਜ਼ੇਟਿਵ ਅਤੇ ਸਾਤਵਿਕ ਸੋਚ ਪ੍ਰਭਾਵੀ ਰਹੇਗੀ, ਸ਼ਤਰੂ ਚਾਹ ਕੇ ਵੀ ਆਪ ਅੱਗੇ ਠਹਿਰ ਨਾ ਸਕਣਗੇ, ਫੈਮਿਲੀ ਫਰੰਟ ’ਤੇ ਮਿਠਾਸ-ਤਾਲਮੇਲ ਬਣਿਆ ਰਹੇਗਾ।

ਤੁਲਾ : ਸਿਤਾਰਾ ਦੁਪਹਿਰ ਤਕ ਪੇਟ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਸੁਚੇਤ ਰਹਿਣਾ ਸਹੀ ਰਹੇਗਾ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।

ਬ੍ਰਿਸ਼ਚਕ : ਦੁਪਹਿਰ ਤਕ ਸਿਤਾਰਾ ਮਜ਼ਬੂਤ, ਆਪ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰਹੋਗੇ, ਫਿਰ ਬਾਅਦ ’ਚ ਨਾਪ-ਤੋਲ ਕੇ ਖਾਣਾ-ਪੀਣਾ ਚਾਹੀਦਾ ਹੈ।

ਧਨ : ਸਿਤਾਰਾ ਦੁਪਹਿਰ ਤਕ ਕਮਜ਼ੋਰ, ਵਿਰੋਧ ਪੱਖ ਦੀ ਨਾਰਾਜ਼ਗੀ ਝੱਲਣੀ ਪੈ ਸਕਦੀ ਹੈ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਬਿਹਤਰ ਬਣੇਗੀ।

ਮਕਰ : ਸਿਤਾਰਾ ਦੁਪਹਿਰ ਤਕ ਬਿਹਤਰ, ਸਕੀਮਾਂ, ਪ੍ਰੋਗਰਾਮ ਸਿਰੇ ਚੜ੍ਹਨਗੇ, ਇੱਜ਼ਤ-ਮਾਣ ਦੀ ਪ੍ਰਾਪਤੀ ਪਰ ਬਾਅਦ ’ਚ ਮੁਸ਼ਕਿਲਾਂ ਦੇ ਜਾਗਣ ਦਾ ਡਰ ਰਹੇਗਾ।

ਕੁੰਭ : ਜਨਰਲ ਤੌਰ ’ਤੇ ਸਿਤਾਰਾ ਸਟ੍ਰਾਂਗ, ਪ੍ਰਾਪਰਟੀ ਦੇ ਕੰਮਾਂ ਲਈ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਚਾਹ ਕੇ ਵੀ ਆਪ ਅੱਗੇ ਟਿਕ ਨਾ ਸਕਣਗੇ।

ਮੀਨ : ਸਿਤਾਰਾ ਦੁਪਹਿਰ ਤਕ ਕੰਮਕਾਜੀ ਹਾਲਾਤ ਬਿਹਤਰ ਰੱਖੇਗਾ, ਮਿੱਤਰ, ਸੱਜਣ ਸਾਥੀ ਮਿਹਰਬਾਨ ਰਹਿਣਗੇ, ਫਿਰ ਬਾਅਦ ’ਚ ਵੀ ਸਮਾਂ ਬਿਹਤਰ ਬਣੇਗਾ।

1 ਫਰਵਰੀ 2023, ਬੁੱਧਵਾਰ

ਮਾਘ ਸੁਦੀ ਤਿੱਥੀ ਇਕਾਦਸ਼ੀ (ਦੁਪਹਿਰ 2.03 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਕਰ ’ਚ

ਚੰਦਰਮਾ ਬ੍ਰਿਖ ’ਚ

ਮੰਗਲ ਬ੍ਰਿਖ ’ਚ

ਬੁੱਧ ਧਨ ’ਚ

ਗੁਰੂ ਮੀਨ ’ਚ

ਸ਼ੁੱਕਰ ਕੁੰਭ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਮਾਘ ਪ੍ਰਵਿਸ਼ਟੇ 19 , ਰਾਸ਼ਟਰੀ ਸ਼ਕ ਸੰਮਤ :1944, ਮਿਤੀ : 12 (ਮਾਘ), ਹਿਜਰੀ ਸਾਲ 1444, ਮਹੀਨਾ : ਰਜਬ, ਤਰੀਕ : 9 , ਸੂਰਜ ਉਦੇ ਸਵੇਰੇ 7.25 ਵਜੇ, ਸੂਰਜ ਅਸਤ ਸ਼ਾਮ 5.58 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (1-2 ਫਰਵਰੀ ਮੱਧ ਰਾਤ 3.23 ਤੱਕ) ਅਤੇ ਮਗਰੋਂ ਨਕਸ਼ੱਤਰ ਆਰਦਰਾ, ਯੋਗ : ਏਂਦਰ (ਪੁਰਵ ਦੁਪਹਿਰ 11.29 ਤੱਕ) ਅਤੇ ਮਗਰੋਂ ਯੋਗ ਵੈਧ੍ਰਿਤੀ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਦੁਪਹਿਰ ਦੋ ਵਜੇ ਤਕ)ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ, (ਦੁਪਹਿਰ 2.03 ਤਕ,) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਜਯਾ ਇਕਾਦਸ਼ੀ ਵਰਤ, 1-2 ਫਰਵਰੀ ਭੀਸ਼ਮ ਦੁਆਦਸ਼ੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Manoj

Content Editor

Related News