ਕਰਕ ਰਾਸ਼ੀ ਵਾਲਿਆਂ ਦੀ ਕੰਮਕਾਜ ਦੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Saturday, Feb 04, 2023 - 03:12 AM (IST)

ਮੇਖ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਚੰਗਾ ਨਤੀਜਾ ਮਿਲੇਗਾ, ਵੱਡੇ ਲੋਕਾਂ ਦੀ ਮਦਦ ’ਤੇ ਭਰੋਸਾ ਕਰ ਲੈਣਾ ਸਹੀ ਰਹੇਗਾ।
ਬ੍ਰਿਖ : ਕਿਸੇ ਵੱਡੇ ਆਦਮੀ ਜਾਂ ਸੱਜਣ ਸਾਥੀ ਦੀ ਮਦਦ ਨਾਲ ਆਪ ਦਾ ਕੋਈ ਉਲਝਿਆ ਰੁਕਿਆ ਕੰਮ ਸਿਰੇ ਚੜ੍ਹ ਸਕਦਾ ਹੈ, ਤੇਜ ਪ੍ਰਭਾਵ-ਦਬਦਬਾ ਵੀ ਬਣਿਆ ਰਹੇਗਾ।
ਮਿਥੁਨ : ਡ੍ਰਿੰਕਸ-ਕੈਮੀਕਲਸ, ਪੇਂਟਸ, ਪੈਟ੍ਰੋਲੀਅਮ ਅਤੇ ਸੀ. ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਇੱਜ਼ਤਮਾਣ ਦੀ ਪ੍ਰਾਪਤੀ।
ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਖੁਸ਼ਦਿਲ ਮੂਡ ਕਰ ਕੇ ਆਪ ਨੂੰ ਹਰ ਕੰਮ ਆਸਾਨ ਜਿਹਾ ਨਜ਼ਰ ਆਵੇਗਾ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ।
ਸਿੰਘ : ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਨਾ ਹੀ ਕੋਈ ਨਵਾਂ ਯਤਨ ਸ਼ੁਰੂ ਕਰੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ, ਨੁਕਸਾਨ ਦਾ ਵੀ ਡਰ ਰਹੇਗਾ।
ਕੰਨਿਆ : ਸਿਤਾਰਾ ਧਨ ਲਾਭ ਦੇਣ ਅਤੇ ਯਤਨ ਕਰਨ ’ਤੇ ਕਿਸੇ ਕਾਰੋਬਾਰੀ ਰੁਕਾਵਟ ਮੁਸ਼ਕਲ ਨੂੰ ਹਟਾਉਣ ਵਾਲਾ, ਵੈਸੇ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।
ਤੁਲਾ : ਆਪਣੇ ਗੁੱਸੇ ’ਤੇ ਕਾਬੂ ਰੱਖੋ, ਵੈਸੇ ਰਾਜਕੀ ਕੰਮਾਂ ’ਚ ਪੈਠ ਵਧੇਗੀ, ਬੋਲਬਾਲਾ ਵਧੇਗਾ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।
ਬ੍ਰਿਸ਼ਚਕ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਸਟ੍ਰਾਂਗ ਇੱਛਾ ਸ਼ਕਤੀ ਕਰ ਕੇ ਆਪ ਨੂੰ ਮੁਸ਼ਕਲ ਤੋਂ ਮੁਸ਼ਕਲ ਕੰਮ ਵੀ ਅਸਾਨ ਦਿੱਸੇਗਾ।
ਧਨ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਸਹੀ ਰਹੇਗਾ, ਲੈਣ ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਹੀ ਕਰੋ।
ਮਕਰ : ਆਰਥਿਕ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮਾਂ ਲਈ ਯਤਨ ਕਰੋਗੇ ਉਸ ’ਚ ਸਫਲਤਾ ਮਿਲੇਗੀ,ਫੈਮਿਲੀ ਫ੍ਰੰਟ ’ਤੇ ਤਾਲਮੇਲ।
ਕੁੰਭ : ਜਨਰਲ ਸਿਤਾਰਾ ਕਮਜ਼ੋਰ, ਕਿਸੇ ਸਟ੍ਰਾਂਗ ਸ਼ਤਰੂ ਨਾਲ ਟਕਰਾਅ ਦਾ ਖਤਰਾ ਵਧੇਗਾ, ਇਸ ਲਈ ਪੂਰੀ ਅਹਿਤਿਆਤ ਰੱਖਣੀ ਜ਼ਰੂਰੀ ਰਹੇਗੀ। ਮੀਨ : ਜਨਰਲ ਸਿਤਾਰਾ ਬਿਹਤਰ, ਸੰਤਾਨ ਪੱਖੋਂ ਰਾਹਤ, ਯਤਨ ਕਰਨ ’ਤੇ ਸੰਤਾਨ ਨਾਲ ਜੁੜੀ ਕੋਈ ਸਮੱਸਿਆ ਹੱਲ ਹੋ ਸਕਦੀ ਹੈ, ਅਰਥ ਦਸ਼ਾ ਵੀ ਕੰਫਰਟੇਬਲ ਬਣੀ ਰਹੇਗੀ।
4 ਫਰਵਰੀ 2023, ਸ਼ਨੀਵਾਰ
ਮਾਘ ਸੁਦੀ ਤਿੱਥੀ ਚੌਦਸ (ਰਾਤ 9.30 ਤੱਕ) ਅਤੇ ਮਗਰੋਂ ਤਿੱਥੀ ਪੁੰਨਿਆ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਮਿਥੁਨ ’ਚ
ਮੰਗਲ ਬ੍ਰਿਖ ’ਚ
ਬੁੱੱਧ ਧਨ ’ਚ
ਗੁਰੂ ਮੀਨ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਮਾਘ ਪ੍ਰਵਿਸ਼ਟੇ 22, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 15 (ਮਾਘ), ਹਿਜਰੀ ਸਾਲ 1444, ਮਹੀਨਾ : ਰਜਬ, ਤਰੀਕ : 12, ਸੂਰਜ ਉਦੇ ਸਵੇਰੇ 7.23 ਵਜੇ, ਸੂਰਜ ਅਸਤ ਸ਼ਾਮ 6.01 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਨਰਵਸੁ (ਸਵੇਰੇ 9.16 ਤੱਕ) ਅਤੇ ਮਗਰੋਂ ਨਕਸ਼ੱਤਰ ਪੁੱਖ, ਯੋਗ : ਪ੍ਰੀਤੀ (ਦੁਪਹਿਰ 1.52 ਤੱਕ) ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (ਰਾਤ 9.30 ’ਤੇ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਵਿਸ਼ਵ ਕੇਂਦਰ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)