ਬ੍ਰਿਖ ਵਾਲਿਆਂ ਦੀ ਵਪਾਰਕ ਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

02/14/2023 3:25:05 AM

ਮੇਖ : ਸਿਤਾਰਾ ਸਿਹਤ ਲਈ ਕਮਜ਼ੋਰ, ਖਾਣ-ਪੀਣ ਅਤੇ ਲਿਖਣ-ਪੜ੍ਹਨ ਦੇ ਮਾਮਲੇ ’ਚ ਪੂਰੀ ਅਹਿਤਿਆਤ ਵਰਤਣੀ ਚਾਹੀਦੀ ਹੈ, ਸਫ਼ਰ ਵੀ ਟਾਲ ਦੇਣਾ ਸਹੀ ਰਹੇਗਾ, ਧਨ ਹਾਨੀ ਦਾ ਡਰ।

ਬ੍ਰਿਖ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਕੋਈ ਵੀ ਯਤਨ ਅਣਮੰਨੇ ਮਨ ਨਾਲ ਨਾ ਕਰੋ, ਮਨ ਵੀ ਅਸ਼ਾਂਤ, ਪ੍ਰੇਸ਼ਾਨ, ਡਿਸਟਰਬ ਜਿਹਾ ਰਹੇਗਾ।

ਮਿਥੁਨ : ਦੁਸ਼ਮਣਾਂ, ਖਾਸ ਕਰਕੇ ਹਲਕੀ ਨੇਚਰ ਵਾਲੇ ਸ਼ਤਰੂਆਂ ਨਾਲ ਮੇਲ-ਜੋਲ ਨਾ ਰੱਖੋ ਕਿਉਂਕਿ ਉਨ੍ਹਾਂ ਦਾ ਟਾਰਗੈੱਟ ਆਪ ਨੂੰ ਨੁਕਸਾਨ ਪਹੁੰਚਾਉਣਾ ਹੀ ਰਹੇਗਾ।

ਕਰਕ : ਧਿਆਨ ਰੱਖੋ ਕਿ ਮਨ ’ਤੇ ਪ੍ਰਭਾਵੀ ਗ਼ਲਤ ਸੋਚ ਕਰਕੇ ਆਪ ਤੋਂ ਕੋਈ ਗ਼ਲਤ ਕੰਮ ਨਾ ਹੋ ਜਾਵੇ, ਉਂਝ ਡਿੱਗਣ, ਫਿਸਲਣ ਦਾ ਡਰ ਬਣਿਆ ਰਹੇਗਾ।

ਸਿੰਘ : ਕੋਰਟ-ਕਚਹਿਰੀ ਦੇ ਕੰਮਾਂ ਲਈ ਸਿਤਾਰਾ ਕਮਜ਼ੋਰ, ਇਸ ਲਈ ਅਦਾਲਤ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣਾ ਸਹੀ ਨਾ ਹੋਵੇਗਾ।

ਕੰਨਿਆ : ਹਲਕੀ ਨੇਚਰ ਅਤੇ ਸੋਚ ਵਾਲੇ ਲੋਕਾਂ ਤੋਂ ਫਾਸਲਾ ਰੱਖੋ ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਤੁਲੇ ਹੋਏ ਰਹਿਣਗੇ ਅਤੇ ਕਦੇ ਵੀ ਆਪ ਦਾ ਲਿਹਾਜ਼ ਨਾ ਕਰਨਗੇ।

ਤੁਲਾ : ਕਿਉਂਕਿ ਸਿਤਾਰਾ ਫਾਇਨਾਂਸ਼ੀਅਲ ਕਮਜ਼ੋਰ ਹੈ, ਇਸ ਲਈ ਲੈਣ-ਦੇਣ ਅਤੇ ਕੰਮਕਾਜੀ ਕੰਮ ਸੁਚੇਤ ਰਹਿ ਕੇ ਹੀ ਕਰੋ, ਕਾਰੋਬਾਰੀ ਟੂਰ ਪਲਾਨ ਨਾ ਕਰੋ।

ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਪਰ ਕੋਈ ਵੀ ਯਤਨ, ਭਾਵੇਂ ਕੰਮਕਾਜੀ ਕੰਮ ਹੀ ਕਿਉਂ ਨਾ ਹੋਵੇ, ਬੇਧਿਆਨੀ ਨਾਲ ਨਾ ਕਰੋ, ਮਨ ਡਾਵਾਂਡੋਲ ਜਿਹਾ ਰਹੇਗਾ।

ਧਨ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਕਿਸੇ ਹੇਠ ਫਸਾਉਣ ਵਾਲਾ ਹੈ, ਇਸ ਲਈ ਸੁਚੇਤ ਰਹੋ।

ਮਕਰ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ, ਕੰਮਕਾਜੀ ਪਲਾਨਿੰਗ ਨੂੰ ਅੱਗੇ ਵਧਾਉਣ ਵਾਲਾ, ਮਾਣ-ਸਨਮਾਨ ਦੀ ਪ੍ਰਾਪਤੀ, ਜਨਰਲ ਹਾਲਾਤ ਬਿਹਤਰ ਰਹਿਣਗੇ।

ਕੁੰਭ : ਕਿਸੇ ਵੀ ਸਰਕਾਰੀ ਕੰਮ ਨੂੰ ਹੱਥ ’ਚ ਨਹੀਂ ਲੈਣਾ ਚਾਹੀਦਾ ਕਿਉਂਕਿ ਸਿਤਾਰਾ ਰੁਕਾਵਟਾਂ ਮੁਸ਼ਕਿਲਾਂ ਵਾਲਾ ਹੈ, ਮਨ ਵੀ ਉਦਾਸ, ਪ੍ਰੇਸ਼ਾਨ ਜਿਹਾ ਰਹੇਗਾ।

ਮੀਨ : ਧਾਰਮਿਕ ਕੰਮਾਂ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ, ਕੋਈ ਕੰਮ ਵੀ ਵਿਗੜ ਸਕਦਾ ਹੈ।
 

14 ਫਰਵਰੀ 2023, ਮੰਗਲਵਾਰ

ਫੱਗਣ ਵਦੀ ਤਿੱਥੀ ਅਸ਼ਟਮੀ (ਸਵੇਰੇ 9.04 ਤੱਕ) ਅਤੇ ਮਗਰੋਂ ਤਿੱਥੀ ਨੌਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੁੰਭ ’ਚ

ਚੰਦਰਮਾ ਬ੍ਰਿਸ਼ਚਕ ’ਚ

ਮੰਗਲ ਬ੍ਰਿਖ ’ਚ

ਬੁੱੱਧ ਮਕਰ ’ਚ

ਗੁਰੂ ਮੀਨ ’ਚ

ਸ਼ੁੱਕਰ ਕੁੰਭ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਫੱਗਣ ਪ੍ਰਵਿਸ਼ਟੇ 2, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 25 (ਮਾਘ), ਹਿਜਰੀ ਸਾਲ 1444, ਮਹੀਨਾ : ਰਜਬ ਤਰੀਕ : 22, ਸੂਰਜ ਉਦੇ ਸਵੇਰੇ 7.15 ਵਜੇ, ਸੂਰਜ ਅਸਤ ਸ਼ਾਮ 6.10 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਨੁਰਾਧਾ (14-15 ਮੱਧ ਰਾਤ 2.02 ਤੱਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ, ਯੋਗ : ਧਰੁਵ (ਦੁਪਹਿਰ 12.25 ਤੱਕ) ਅਤੇ ਮਗਰੋਂ ਯੋਗ ਵਿਆਘਾਤ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ), 14-15 ਮੱਧ ਰਾਤ 2.02 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਵੈਲੇਨਟਾਈਨ ਡੇਅ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


Manoj

Content Editor

Related News