ਤੁਲਾ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਕਮਜ਼ੋਰ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

02/15/2023 1:27:39 AM

ਮੇਖ : ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ, ਜਿਹੜਿਆਂ ਆਪ ਦੇ ਪੇਟ ਨੂੰ ਸੂਟ ਨਾ ਕਰਦੀਆਂ ਹੋਣ, ਕਿਸੇ ’ਤੇ ਭਰੋਸਾ ਵੀ ਸੋਚ-ਵਿਚਾਰ ਕੇ ਕਰਨਾ ਸਹੀ ਰਹੇਗਾ।

ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਤਾਂ ਮਿਲੇਗੀ ਪਰ ਭਰਪੂਰ ਜ਼ੋਰ ਲਗਾਉਣਾ ਜ਼ਰੂਰੀ ਹੋਵੇਗਾ, ਫੈਮਿਲੀ ਫਰੰਟ ’ਤੇ ਵੀ ਤਾਲਮੇਲ ਦੀ ਕਮੀ ਦਿਸੇਗੀ।

ਮਿਥੁਨ : ਆਪ ਦਾ ਕੋਈ ਵੀ ਯਤਨ ਅੱਗੇ ਨਹੀਂ ਵਧੇਗਾ, ਕਿਉਂਕਿ ਕਦਮ-ਕਦਮ ’ਤੇ ਵੈਰ-ਵਿਰੋਧ ਨਾਲ ਨਿਪਟਣਾ ਪੈ ਸਕਦਾ ਹੈ, ਨੁਕਸਾਨ ਪ੍ਰੇਸ਼ਾਨੀ ਦਾ ਵੀ ਡਰ ਰਹੇਗਾ।

ਕਰਕ : ਆਪ ਦਾ ਕੋਈ ਪਲਾਨ-ਸਕੀਮ ਅੱਗੇ ਨਾ ਵਧ ਸਕੇਗੀ, ਕਿਉਂਕਿ ਸਿਤਾਰਾ ਕਦਮ ਨੂੰ ਪਿਛੇ ਖਿੱਚਣ ਵਾਲਾ ਹੈ, ਪੈਰ ਫਿਸਲਣ ਅਤੇ ਸਿਹਤ ਦੇ ਵਿਗੜਣ ਦਾ ਡਰ।

ਸਿੰਘ : ਪ੍ਰਾਪਰਟੀ ਦੇ ਕੰਮ ਲਈ ਸਿਤਾਰਾ ਕਮਜ਼ੋਰ, ਇਸ ਲਈ ਮੰਜ਼ਿਲ ਨੇੜੇ ਪਹੁੰਚ ਰਹੇ ਕਿਸੇ ਵੀ ਸਰਕਾਰੀ ਕੰਮ ਨੂੰ ਹੱਥ ’ਚ ਨਾ ਲਓ, ਮਨ ਵੀ ਡਾਵਾਂਡੋਲ ਜਿਹਾ ਰਹੇਗਾ।

ਕੰਨਿਆ : ਕਿਸੇ ਕੰਮਕਾਜੀ ਸਾਥੀ ਜਾਂ ਸੱਜਣ ਮਿੱਤਰ ਨਾਲ ਟਕਰਾਅ ਜਾਂ ਮਨ ਮੁਟਾਅ ਦਾ ਡਰ ਬਣਿਆ ਰਹੇਗਾ, ਇਸ ਲਈ ਪੂਰੀ ਤਰ੍ਹਾਂ ਸੁਚੇਤ ਰਹਿਣਾ ਸਹੀ ਰਹੇਗਾ।

ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਕਮਜ਼ੋਰ ਰਹੇਗੀ, ਇਸ ਲਈ ਖਰਚ ਹੱਥ ਰੋਕ ਕੇ ਕਰੋ ਅਤੇ ਉਧਾਰੀ ਦੇ ਚੱਕਰ ’ਚ ਫਸਣ ਤੋਂ ਬਚੋ, ਕਾਰੋਬਾਰੀ ਟੂਰਿੰਗ ਵੀ ਨਾ ਕਰੋ।

ਬ੍ਰਿਸ਼ਚਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜਾ ਵੀ ਯਤਨ ਕਰੋ, ਪੂਰੇ ਜ਼ੋਰ ਨਾਲ ਕਰੋ, ਮਾਨਸਿਕ ਟੈਨਸ਼ਨ, ਪ੍ਰੇਸ਼ਾਨੀ ਅਤੇ ਡਿਸਟਰਬੈਂਸ ਰਹਿ ਸਕਦੀ ਹੈ।

ਧਨ : ਸਿਤਾਰਾ ਉਲਝਣਾਂ, ਝਮੇਲਿਆਂ ਅਤੇ ਪੰਗਿਆਂ ਵਾਲਾ ਹੈ, ਇਸ ਲਈ ਕਿਸੇ ਵੀ ਯਤਨ ਨੂੰ ਸ਼ੁਰੂ ਨਾ ਕਰਨਾ ਸਹੀ ਰਹੇਗਾ, ਖਰਚਿਆਂ ਦਾ ਵੀ ਜ਼ੋਰ।

ਮਕਰ : ਸਿਤਾਰਾ ਧਨ ਲਾਭ ਅਤੇ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਅਤੇ ਹਰ ਫਰੰਟ ’ਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ, ਵਿਰੋਧੀ ਵੀ ਤੇਜਹੀਣ ਰਹਿਣਗੇ।

ਕੁੰਭ : ਕਿਸੇ ਅਫਸਰ ਦੇ ਸਖਤ ਅਤੇ ਨਾਰਾਜ਼ਗੀ ਵਾਲੇ ਰੁਖ ਕਰ ਕੇ ਕਿਸੇ ਸਰਕਾਰੀ ਕੰਮ ਦੇ ਉਲਝਣ ਵਿਗੜਣ ਦਾ ਡਰ ਰਹੇਗਾ।

ਮੀਨ : ਸਿਤਾਰਾ ਰੁਕਾਵਟਾਂ, ਮੁਸ਼ਕਲਾਂ, ਪੇਚੀਦਗੀਆਂ ਵਾਲਾ, ਇਸ ਲਈ ਕਿਸੇ ਬਣੇ-ਬਣਾਏ ਕੰਮ ਦੇ ਉਲਝਣ, ਵਿਗੜਣ, ਲਟਕਣ ਦਾ ਡਰ ਰਹੇਗਾ।

15 ਫਰਵਰੀ 2023, ਬੁੱਧਵਾਰ

ਫੱਗਣ ਵਦੀ ਤਿੱਥੀ ਨੌਮੀ (ਸਵੇਰੇ 7.40 ਤੱਕ) ਅਤੇ ਮਗਰੋਂ ਤਿੱਥੀ ਦਸਮੀ (ਜਿਹੜੀ ਕਸ਼ੈਅ ਹੋ ਗਈ ਹੈ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੁੰਭ ’ਚ

ਚੰਦਰਮਾ ਬ੍ਰਿਸ਼ਚਕ ’ਚ

ਮੰਗਲ ਬ੍ਰਿਖ ’ਚ

ਬੁੱੱਧ ਮਕਰ ’ਚ

ਗੁਰੂ ਮੀਨ ’ਚ

ਸ਼ੁੱਕਰ ਕੁੰਭ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਫੱਗਣ ਪ੍ਰਵਿਸ਼ਟੇ 3, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 26 (ਮਾਘ), ਹਿਜਰੀ ਸਾਲ 1444, ਮਹੀਨਾ : ਰਜਬ, ਤਰੀਕ : 23, ਸੂਰਜ ਉਦੇ ਸਵੇਰੇ 7.14 ਵਜੇ, ਸੂਰਜ ਅਸਤ ਸ਼ਾਮ 6.10 ਵਜੇ (ਜਲੰਧਰ ਟਾਈਮ), ਨਕਸ਼ੱਤਰ : ਜੇਸ਼ਠਾ (15-16 ਮੱਧ ਰਾਤ 12.46 ਤੱਕ) ਅਤੇ ਮਗਰੋਂ ਨਕਸ਼ੱਤਰ ਮੁਲਾ , ਯੋਗ : ਵਿਆਘਾਤ (ਸਵੇਰੇ 10 ਵਜੇ ਤੱਕ) ਅਤੇ ਮਗਰੋਂ ਯੋਗ ਹਰਸ਼ਣ ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (15-16 ਮੱਧ ਰਾਤ 12.46 ਤਕ ਅਤੇ ਮਗਰੋਂ ਧਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, 15-16 ਮੱਧ ਰਾਤ 12.46 ਤਕ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਅਤੇ ਮਗਰੋਂ ਮੁਲਾ ਨਕਸ਼ੱਤਰ ਦੀ ਪੂਜਾ ਲੱਗੇਗੀ , ਭਦਰਾ ਰਹੇਗੀ (ਸ਼ਾਮ6.37 ਤੋਂ ਲੈ ਕੇ ਅਗਲੇ ਦਿਨ (16 ਫਰਵਰੀ) ਸਵੇਰੇ 5.33 ਤਕ, ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸਮਰਥ ਗੁਰੂ, ਰਾਮ ਦਾਸ ਜਯੰਤੀ, ਮਹਾਰਿਸ਼ੀ ਦਯਾਨੰਦ ਸਰਸਵਤੀ ਜਯੰਤੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Anmol Tagra

Content Editor

Related News