ਤੁਲਾ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

02/24/2023 3:00:52 AM

ਮੇਖ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਵਿਜੇ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਧਿਆਨ ਨਾਲ ਕਰੋ, ਕਿਉਂਕਿ ਗਲੇ ’ਚ ਖਰਾਬੀ ਦਾ ਡਰ ਰਹਿ ਸਕਦਾ ਹੈ।

ਬ੍ਰਿਖ : ਕੋਈ ਵੀ ਨਵਾਂ ਯਤਨ ਜਾਂ ਪ੍ਰੋਗਰਾਮ ਹੱਥ ’ਚ ਨਾ ਲਓ, ਕਿਉਂਕਿ ਸਿਤਾਰਾ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਵਾਲਾ ਹੈ, ਵੈਸੇ ਕੋਈ ਵੀ ਕੰਮ ਜਲਦਬਾਜ਼ੀ ’ਚ ਨਾ ਨਿਪਟਾਓ।

ਮਿਥੁਨ : ਮਿੱਟੀ, ਰੇਤਾ, ਬੱਜਰੀ, ਸੀਮੈਂਟ, ਕੰਸਟ੍ਰਕਸ਼ਨ ਮਟੀਰਿਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਯਤਨ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਲ ਵੀ ਹਟੇਗੀ।

ਕਰਕ : ਸਿਹਤ ਦੇ ਵਿਗੜਣ ਅਤੇ ਡਿਗਣ- ਫਿਸਲਣ ਦਾ ਡਰ ਪਰ ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਰਹੇਗਾ, ਵਿਰੋਧੀ ਵੀ ਆਪਣੇ-ਆਪ ਨੂੰ ਬੇਵੱਸ ਜਿਹਾ ਮਹਿਸੂਸ ਕਰਨਗੇ।

ਸਿੰਘ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਕੋਈ ਸਕੀਮ ਸਿਰੇ ਚੜ੍ਹੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਕੰਨਿਆ : ਸਿਹਤ ’ਚ ਗੜਬੜੀ ਦਾ ਡਰ, ਇਸ ਲਈ ਲਿਮਟ ’ਚ ਖਾਣਾ-ਪੀਣਾ ਕਰਨਾ ਸਹੀ ਰਹੇਗਾ, ਕਿਸੇ ਦੇ ਝਾਂਸੇ ’ਚ ਫਸਣ ਤੋਂ ਬਚਣਾ ਸਹੀ ਰਹੇਗਾ।

ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚੋਗੇ , ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ ਪਰ ਕਿਸੇੇ ਵੀ ਸ਼ਤਰੂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੋੋ।

ਬ੍ਰਿਸ਼ਚਕ : ਨਾ ਤਾਂ ਵਿਰੋਧੀਆਂ ’ਤੇ ਭਰੋਸਾ ਕਰੋ ਅਤੇ ਨਾ ਹੀ ਉਨ੍ਹਾਂ ਨੂੰ ਲਿਫਟ ਦਿਓ, ਕਿਉਂਕਿ ਉਨ੍ਹਾਂ ਨਾਲ ਨੇੜਤਾ ਨੁਕਸਾਨ ਦੇਣ ਵਾਲੀ ਹੋ ਸਕਦੀ ਹੈ, ਸਫਰ ਵੀ ਨਾ ਕਰੋ।

ਧਨ : ਜਨਰਲ ਸਿਤਾਰਾ ਬਿਹਤਰ, ਇਰਾਦਿਆਂ ’ਚ ਮਜ਼ਬੂਤੀ , ਮਾਣ-ਸਨਮਾਨ ਦੀ ਪ੍ਰਾਪਤੀ , ਸ਼ੁਭ ਕੰਮਾਂ ’ਚ ਧਿਆਨ, ਮਨ ’ਚ ਸੈਰ ਸਫਰ ਦੀ ਚਾਹਤ ਰਹੇਗੀ।

ਮਕਰ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਉਸ ’ਚ ਕੁਝ ਨਾ ਕੁਝ ਬਿਹਤਰੀ ਜ਼ਰੂਰ ਹੋਵੇਗੀ, ਵੱਡੇ ਲੋਕ ਵੀ ਸਾਫਟ , ਸੁਪੋਰਟਿਵ ਰੁਖ ਰੱਖਣਗੇ।

ਕੁੰਭ : ਕਿਸੇ ਸੱਜਣ ਮਿੱਤਰ ਦੀ ਮਦਦ-ਸਹਿਯੋਗ ਨਾਲ ਕੋਈ ਪੇਚੀਦਾ ਬਣਿਆ ਕੰਮ ਸੁਲਝਾਉਣਾ ਆਸਾਨ ਰਹੇਗਾ ਪਰ ਸੁਭਾਅ ’ਚ ਗੁੱਸੇ ਦੇ ਅਸਰ ਬਣਿਆ ਰਹੇਗਾ।

ਮੀਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਮਨ ’ਤੇ ਪ੍ਰਭਾਵੀ ਪਾਜ਼ੇਟਿਵ ਸੋਚ ਆਪ ਦੇ ਮੋਰੇਲ ਨੂੰ ਵੀ ਹਾਈ ਰੱਖੇੇਗੀ।

24 ਫਰਵਰੀ 2023, ਸ਼ੁੱਕਰਵਾਰ

ਫੱਗਣ ਸੁਦੀ ਤਿੱਥੀ ਪੰਚਮੀ(24-25 ਮੱਧ ਰਾਤ 1.34 ਤੱਕ) ਅਤੇ ਮਗਰੋਂ ਤਿੱਥੀ ਛੱਠ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੁੰਭ ’ਚ

ਚੰਦਰਮਾ ਮੇਖ ’ਚ

ਮੰਗਲ ਬ੍ਰਿਖ ’ਚ

ਬੁੱਧ ਮਕਰ ’ਚ

ਗੁਰੂ ਮੀਨ ’ਚ

ਸ਼ੁੱਕਰ ਮੀਨ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਫੱਗਣ ਪ੍ਰਵਿਸ਼ਟੇ 12, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 5 (ਫੱਗਣ), ਹਿਜਰੀ ਸਾਲ 1444, ਮਹੀਨਾ : ਸ਼ਬਾਨ, ਤਰੀਕ : 3, ਸੂਰਜ ਉਦੇ ਸਵੇਰੇ 7.05 ਵਜੇ, ਸੂਰਜ ਅਸਤ ਸ਼ਾਮ 6.18 ਵਜੇ (ਜਲੰਧਰ ਟਾਈਮ), ਨਕਸ਼ੱਤਰ :ਅਸ਼ਵਨੀ (24-25 ਮੱਧ ਰਾਤ 3.27 ਤਕ) ਅਤੇ ਮਗਰੋਂ ਨਕਸ਼ੱਤਰ ਭਰਣੀ, ਯੋਗ : ਸ਼ੁਕਲ (ਸ਼ਾਮ 6.47 ਤਕ) ਅਤੇ ਮਗਰੋਂ ਯੋਗ ਬ੍ਰਹਮ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਿਦਨ ਰਾਤ),24-25 ਮੱਧ ਰਾਤ 3:27 ਤੱਕ ਮਾਂ ਜੰਮੇ ਬੱਚੇ ਨੂੰ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੂਰਬ, ਦਿਵਸ ਅਤੇ ਤਿਉਹਾਰ : ਯਾਗਿਯ ਵਲਕਯ ਜਯੰਤੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Anmol Tagra

Content Editor

Related News