ਬ੍ਰਿਖ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Monday, Feb 27, 2023 - 03:27 AM (IST)

ਮੇਖ : ਸਿਤਾਰਾ ਆਮਦਨ ਅਤੇ ਕਾਰੋਬਾਰੀ ਪਲਾਨਿੰਗ ਦਾ ਚੰਗਾ ਨਤੀਜਾ ਦੇਣ ਵਾਲਾ, ਕੰਮਕਾਜੀ ਟੂਰਿੰਗ ਦਾ ਪ੍ਰੋਗਰਾਮ ਬਣਾਉਣਾ ਵੀ ਠੀਕ ਰਹੇਗਾ।
ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ। ਜਿਹੜੇ ਕੰਮ ਲਈ ਮਨ ਬਣਾਓਗੇ, ਉਸ ’ਚ ਸਫਲਤਾ ਮਿਲੇਗੀ, ਚੰਚਲ ਅਤੇ ਜ਼ਿੰਦਾਦਿਲ ਹੁੰਦੇ ਆਪਣੇ ਮਨ ’ਤੇ ਕਾਬੂ ਰੱਖਣਾ ਜ਼ਰੂਰੀ।
ਮਿਥੁਨ : ਖਰਚਿਆਂ ਦਾ ਜ਼ੋਰ, ਖਰਚ ਜਾਇਜ਼ ਅਤੇ ਫਜ਼ੂਲ ਦੋਵੇਂ ਤਰ੍ਹਾਂ ਦੇ ਹੋਣਗੇ, ਲੈਣ-ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਕਰੋ ਤਾਂ ਕਿ ਆਪ ਦੀ ਕੋਈ ਪੇਮੈਂਟ ਫਸ ਨਾ ਜਾਵੇ।
ਕਰਕ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪ੍ਰਿੰਟਿੰਗ, ਪਬਲੀਕੇਸ਼ਨ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ।
ਸਿੰਘ : ਕਿਸੇ ਵੱਡੇ ਆਦਮੀ ਜਾਂ ਵੱਡੇ ਅਫਸਰ ਦੀ ਮਦਦ ਨਾਲ ਆਪ ਦਾ ਕੋਈ ਉਲਝਿਆ ਰੁਕਿਆ ਕੰਮ ਸੁਲਝਾਉਣ ਦੇ ਨੇੜੇ ਪਹੁੰਚ ਸਕਦਾ ਹੈ, ਪ੍ਰਭਾਵ, ਦਬਦਬਾ ਵੀ ਬਣਿਆ ਰਹੇਗਾ।
ਕੰਨਿਆ : ਧਾਰਮਿਕ ਕੰਮਾਂ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਣ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ, ਵਿਰੋਧੀ ਵੀ ਆਪ ਅੱਗੇ ਟਿਕ ਨਾ ਸਕਣਗੇ।
ਤੁਲਾ : ਖਾਣਾ-ਪੀਣਾ ਅਹਿਤਿਆਤ ਅਤੇ ਸੰਭਲ-ਸੰਭਾਲ ਕੇ ਹੀ ਕਰੋ ਕਿਉਂਕਿ ਸਿਤਾਰਾ ਪੇਟ ਨੂੰ ਅਪਸੈੱਟ ਰੱਖਣ ਵਾਲਾ ਹੈ, ਸਫਰ ਵੀ ਨੁਕਸਾਨ ਵਾਲਾ ਹੋ ਸਕਦਾ ਹੈ।
ਬ੍ਰਿਸ਼ਚਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਫੈਮਿਲੀ ਫਰੰਟ ’ਤੇ ਮਿਠਾਸ-ਤਾਲਮੇਲ ਸਦਭਾਅ ਬਣਿਆ ਰਹੇਗਾ, ਬੇਕਾਬੂ ਹੁੰਦੇ ਮਨ ’ਤੇ ਕਾਬੂ ਰੱਖੋ।
ਧਨ : ਮਨ ਟੈਂਸ, ਅਸ਼ਾਂਤ, ਪ੍ਰੇਸ਼ਾਨ, ਡਿਸਟਰਬ ਰਹੇਗਾ, ਜਿਸ ਕਰਕੇ ਆਪ ਨੂੰ ਕੋਈ ਵੀ ਫੈਸਲਾ ਲੈਣ ਜਾਂ ਕਿਸੇ ਮਾਮਲੇ ’ਤੇ ਕੋਈ ਸਟੈਂਡ ਲੈਣ ’ਚ ਘਬਰਾਹਟ ਹੋਵੇਗੀ।
ਮਕਰ : ਯਤਨ ਕਰਨ ’ਤੇ ਆਪ ਦੀ ਪਲਾਨਿੰਗ, ਪ੍ਰੋਗਰਾਮਿੰਗ ’ਚ ਕੁਝ ਪੇਸ਼ਕਦਮੀ ਹੋਵੇਗੀ, ਸ਼ੁੱਭ ਕੰਮਾਂ ’ਚ ਧਿਆਨ, ਉਂਝ ਵੀ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਕੁੰਭ : ਯਤਨ ਕਰਨ ’ਤੇ ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ’ਚੋਂ ਕੋਈ ਰੁਕਾਵਟ, ਮੁਸ਼ਕਲ ਹਟੇਗੀ, ਤੇਜ ਪ੍ਰਭਾਵ, ਦਬਦਬਾ ਬਣਿਆ ਰਹੇਗਾ।
ਮੀਨ : ਉਤਸ਼ਾਹ-ਹਿੰਮਤ ਅਤੇ ਸੰਘਰਸ਼ ਸ਼ਕਤੀ ਬਣੀ ਰਹੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਕੰਮਕਾਜੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ।
27 ਫਰਵਰੀ 2023, ਸੋਮਵਾਰ
ਫੱਗਣ ਸੁਦੀ ਤਿੱਥੀ ਅਸ਼ਟਮੀ (27-28 ਮੱਧ ਰਾਤ 2.22 ਤੱਕ) ਅਤੇ ਮਗਰੋਂ ਤਿੱਥੀ ਨੌਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਬ੍ਰਿਖ ’ਚ
ਬੁੱੱਧ ਮਕਰ ’ਚ
ਗੁਰੂ ਮੀਨ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਫੱਗਣ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 8 (ਫੱਗਣ), ਹਿਜਰੀ ਸਾਲ 1444, ਮਹੀਨਾ : ਸ਼ਬਾਨ ਤਰੀਕ : 6, ਸੂਰਜ ਉਦੇ ਸਵੇਰੇ 7.01 ਵਜੇ, ਸੂਰਜ ਅਸਤ ਸ਼ਾਮ 6.20 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੋਹਿਣੀ (ਪੂਰਾ ਦਿਨ ਰਾਤ) ਯੋਗ : ਵੈਧ੍ਰਿਤੀ (ਸ਼ਾਮ 4.11 ਤੱਕ) ਅਤੇ ਮਗਰੋਂ ਯੋਗ ਵਿਸ਼ਕੁੰਭ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਦੁਪਹਿਰ 1.40 ਤੱਕ), ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਅੰਨਪੂਰਨਾ ਅਸ਼ਟਮੀ, ਹੋਲੀਆਂ ਸ਼ਰੁੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)