ਕਰਕ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Saturday, Mar 04, 2023 - 01:30 AM (IST)

ਮੇਖ : ਕਿਸੇ ਜ਼ਮੀਨੀ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ, ਵਿਰੋਧੀ ਕਮਜ਼ੋਰ, ਤੇਜਹੀਣ ਰਹਿਣਗੇ।
ਬ੍ਰਿਖ : ਮਿੱਤਰਾਂ ਅਤੇ ਕੰਮਕਾਜੀ ਸਾਥੀਆਂ ਨਾਲ ਮੇਲ ਮਿਲਾਪ ਫਰੂਟਫੁਲ ਰਹੇਗਾ, ਵੈਸੇ ਵੀ ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰਹੋਗੇ।
ਮਿਥੁਨ : ਸਿਤਾਰਾ ਧਨ ਲਾਭ ਅਤੇ ਕਾਰੋਬਾਰੀ ਟੂਰਿੰਗ-ਪਲਾਨਿੰਗ ਦਾ ਚੰਗਾ ਲਾਭ ਦੇਣ ਵਾਲਾ, ਵੈਸੇ ਜਨਰਲ ਕੋਸ਼ਿਸ਼ਾਂ ਸਿਰੇ ਚੜ੍ਹਣਗੀਆਂ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਆਪ ਜਿਹੜੀ ਪਲਾਨਿੰਗ ਨੂੰ ਅੱਗੇ ਵਧਾਉਣ ਲਈ ਯਤਨ ਕਰੋਗੇ ਉਸ ’ਚ ਸਫਲਤਾ ਮਿਲੇਗੀ, ਸਵਛੰਦ ਹੁੰਦੇ ਮਨ ’ਤੇ ਕਾਬੂ ਰੱਖੋ।
ਸਿੰਘ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ, ਕੋਈ ਵੀ ਕੰਮ ਜਲਦਬਾਜ਼ੀ ’ਚ ਨਾ ਨਿਪਟਾਓ।
ਕੰਨਿਆ : ਡ੍ਰਿੰਕਸ-ਕੈਮੀਕਲਜ਼, ਰੰਗ-ਰੋਗਨ, ਪੈਟ੍ਰੋਲੀਅਮ ਅਤੇ ਸੀ.ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮ-ਧੰਦੇ ’ਚ ਭਰਪੂਰ ਲਾਭ ਮਿਲੇਗੀ, ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।
ਤੁਲਾ : ਸਰਕਾਰੀ ਅਤੇ ਗੈਰ- ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਕਿਸੇ ਵੱਡੇ ਆਦਮੀ ਦਾ ਸਾਫਟ ਰੁਖ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਹੈਲਪਫੁਲ ਹੋਵੇਗਾ।
ਬ੍ਰਿਸ਼ਚਕ : ਯਤਨ ਕਰਨ ’ਤੇ ਕੋਈ ਪਲਾਨਿੰਗ ਕੁਝ ਅੱਗੇ ਵਧ ਸਕਦੀ ਹੈ, ਸ਼ੁੱਭ ਕੰਮਾਂ ’ਚ ਧਿਆਨ, ਜਨਰਲ ਤੌਰ ’ਤੇ ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰਹੋਗੇ।
ਧਨ : ਖਾਣਾ-ਪੀਣਾ ਪੂਰੀ ਅਹਿਤਿਆਤ ਨਾਲ ਕਰੋ ਕਿਉਂਕਿ ਪੇਟ ਦੇ ਵਿਗੜਣ ਦਾ ਡਰ ਬਣਿਆ ਰਹੇਗਾ, ਸਫਰ ’ਚ ਨੁਕਸਾਨ ਹੋ ਸਕਦਾ ਹੈ, ਸੁਚੇਤ ਰਹੋ।
ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੁਖਦ, ਫੈਮਿਲੀ ਫ੍ਰੰਟ ’ਤੇ ਮਿਠਾਸ- ਤਾਲਮੇਲ ਸਦਭਾਅ ਬਣਿਆ ਰਹੇਗਾ, ਦੋਨੋਂ ਪਤੀ-ਪਤਨੀ ਦੀ ਸੋਚ ਇਕੋ ਤਰ੍ਹਾਂ ਦੀ ਰਹੇਗੀ।
ਕੁੰਭ : ਸ਼ਤਰੂ ਸਟ੍ਰਾਂਗ ਹੋਵੇ ਜਾਂ ਕਮਜ਼ੋਰ ਉਸ ਤੋਂ ਫਾਸਲਾ ਰੱਖੋ ਕਿਉਂਕਿ ਉਹ ਆਪ ਦਾ ਕਦੀ ਵੀ ਲਿਹਾਜ਼ ਨਹੀਂ ਕਰੇਗਾ, ਮਨ ਵੀ ਡਿਸਟਰਬ ਜਿਹਾ ਰਹੇਗਾ।
ਮੀਨ : ਧਾਰਮਿਕ ਕੰਮਾਂ ’ਚ ਰੁਚੀ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਣਗੇ, ਯਤਨ- ਇਰਾਦਿਆਂ ’ਚ ਸਫਲਤਾ ਮਿਲੇਗੀ, ਤੇਜ ਪ੍ਰਭਾਵ ਬਣਿਆ ਰ0ਹੇਗਾ।
4 ਮਾਰਚ 2023, ਸ਼ਨੀਵਾਰ
ਫੱਗਣ ਸੁਦੀ ਤਿੱਥੀ ਦੁਆਦਸ਼ੀ (ਪੁਰਵ ਦੁਪਹਿਰ 11.44 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਕਰਕ ’ਚ
ਮੰਗਲ ਬ੍ਰਿਖ ’ਚ
ਬੁੱਧ ਕੁੰਭ ’ਚ
ਗੁਰੂ ਮੀਨ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਫੱਗਣ ਪ੍ਰਵਿਸ਼ਟੇ 20, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 13 (ਫੱਗਣ), ਹਿਜਰੀ ਸਾਲ 1444, ਮਹੀਨਾ : ਸ਼ਬਾਨ, ਤਰੀਕ : 11, ਸੂਰਜ ਉਦੇ ਸਵੇਰੇ 6.56 ਵਜੇ, ਸੂਰਜ ਅਸਤ ਸ਼ਾਮ 6.24 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁੱਖ (ਸ਼ਾਮ 6.41 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਸ਼ੋੋਭਨ (ਸ਼ਾਮ 7.36 ਤੱਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਸ਼ਾਮ 6.41 ਤੋਂ ਬਾਅਦ ਜੰੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਸ਼ਨੀ ਪ੍ਰਦੋਸ਼ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)