ਤੁਲਾ ਰਾਸ਼ੀ ਵਾਲਿਆਂ ਦੀ ਵਪਾਰਕ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Saturday, Mar 11, 2023 - 02:05 AM (IST)

ਮੇਖ : ਜਨਰਲ ਸਿਤਾਰਾ ਬਲਵਾਨ, ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ, ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ।
ਬ੍ਰਿਖ : ਦੁਸ਼ਮਣਾਂ ਦੀਆਂ ਸ਼ਰਾਰਤਾਂ-ਹਰਕਤਾਂ ’ਤੇ ਨਜ਼ਰ ਰੱਖਣੀ ਸਹੀ ਰਹੇਗੀ ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਆਪਣੇ ਯਤਨਾਂ ’ਚ ਬਿਜ਼ੀ ਰਹਿਣਗੇ, ਸਫਰ ਵੀ ਨਾ ਕਰੋ।
ਮਿਥੁਨ : ਜਨਰਲ ਸਿਤਾਰਾ ਸਟ੍ਰਾਂਗ ਜਿਹੜ ਆਪ ਨੂੰ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਸ਼ੁੱਭ ਕੰਮਾਂ ’ਚ ਧਿਆਨ, ਉਦੇਸ਼ਾਂ ਮਨੋਰਥਾਂ ’ਚ ਸਫਲਤਾ ਮਿਲੇਗੀ।
ਕਰਕ : ਜਾਇਦਾਦੀ ਕੰਮਾਂ ਲਈ ਸਿਤਾਰਾ ਚੰਗਾ, ਆਪ ਦੇ ਯਤਨਾਂ ਨਾਲ ਕੋਈ ਰੁਕਾਵਟ-ਮੁਸ਼ਕਲ ਵੀ ਹਟ ਸਕਦੀ ਹੈ ਪਰ ਡਿਗਣ ਫਿਸਲਣ ਅਤੇ ਕਿਧਰੇ ਸਟ ਲੱਗਣ ਦਾ ਡਰ ਰਹੇਗਾ।
ਸਿੰਘ : ਕਿਸੇ ਵੱਡੇ ਆਦਮੀ ਦੇ ਮੇਲ-ਸਹਿਯੋਗ ਨਾਲ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲ ਮਿਲੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਕੰਨਿਆ : ਟੀਚਿੰਗ-ਕੋਚਿੰਗ, ਸਟੇਸ਼ਨਰੀ, ਕੰਸਲਟੈਂਸੀ, ਡੈਕੋਰੇੇਸ਼ਨ, ਪ੍ਰਿੰਟਿੰਗ, ਪਬਲੀਕੇਸ਼ਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਪ੍ਰਹੇਜ਼ ਨਾਲ ਕਰਨਾ ਸਹੀ ਰਹੇਗਾ।
ਬ੍ਰਿਸ਼ਚਕ : ਸਿਤਾਰਾ ਨੁਕਸਾਨ ਪ੍ਰੇਸ਼ਾਨੀ ਅਤੇ ਮਾਨਸਿਕ ਟੈਨਸ਼ਨ ਦੇਣ ਵਾਲਾ, ਕਿਸੇ ਹੇਠ ਆਪਣੀ ਕੋਈ ਪੇਮੈਂਟ ਵੀ ਨਾ ਫਸਾਓ, ਸਫਰ ਵੀ ਟਾਲ ਦਿਓ।
ਧਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ ਕੁਝ ਅੱਗੇ ਵਧੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਮਕਰ : ਰਾਜ ਦਰਬਾਰ ਦੇ ਕੰਮਾਂ ’ਚ ਸਫਲਤਾ ਤਾਂ ਮਿਲੇਗੀ ਪਰ ਆਪ ਨੂੰ ਪੂਰਾ ਜ਼ੋਰ ਲਗਾਉਣਾ ਪੈ ਸਕਦਾ ਹੈ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਕੁੰਭ : ਧਾਰਮਿਕ, ਸਮਾਜਿਕ ਕੰਮਾਂ ’ਚ ਧਿਆਨ, ਨੇਕ ਕੰਮਾਂ ’ਚ ਰੁਚੀ, ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਮੀਨ : ਸਿਤਾਰਾ ਸਿਹਤ ਲਈ ਠੀਕ ਨਹੀਂ, ਨਾਪ ਤੋਲ ਕੇ ਅਤੇ ਸੀਮਾ ’ਚ ਖਾਣਾ-ਪੀਣਾ ਕਰਨਾ ਸਹੀ ਰਹੇਗਾ, ਆਪਣੇ ਆਪ ਨੂੰ ਦੂਜਿਆਂ ਦੇ ਝਮੇਲਿਆਂ ਤੋਂ ਵੀ ਬਚਾਅ ਕੇ ਰੱਖੋ।
11 ਮਾਰਚ 2023, ਸ਼ਨੀਵਾਰ
ਚੇਤ ਵਦੀ ਤਿੱਥੀ ਚੌਥ ( ਰਾਤ 10.06 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਤੁਲਾ ’ਚ
ਮੰਗਲ ਬ੍ਰਿਖ ’ਚ
ਬੁੱਧ ਕੁੰਭ ’ਚ
ਗੁਰੂ ਮੀਨ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਫੱਗਣ ਪ੍ਰਵਿਸ਼ਟੇ 27, ਰਾਸ਼ਟਰੀ ਸ਼ਕ ਸੰਮਤ : 1944, ਮਿਤੀ : 20 (ਫੱਗਣ), ਹਿਜਰੀ ਸਾਲ 1444, ਮਹੀਨਾ : ਸ਼ਬਾਨ ਤਰੀਕ : 18, ਸੂਰਜ ਉਦੇ ਸਵੇਰੇ 6.47 ਵਜੇ, ਸੂਰਜ ਅਸਤ ਸ਼ਾਮ 6.29 ਵਜੇ (ਜਲੰਧਰ ਟਾਈਮ), ਨਕਸ਼ੱਤਰ : ਚਿਤਰਾ (ਸਵੇਰੇ 7.11 ਤੱਕ) ਅਤੇ ਮਗਰੋਂ ਨਕਸ਼ੱਤਰ ਸ਼ਵਾਤੀ, ਯੋਗ : ਧਰੁਵ (ਸ਼ਾਮ 7.50 ਤੱਕ) ਅਤੇ ਮਗਰੋਂ ਯੋਗ ਵਿਆਘਾਤ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਗਣੇਸ਼ ਚੌਥ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)