ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਪੂਰਾ ਦਿਨ

03/13/2023 2:29:35 AM

ਮੇਖ : ਸਿਹਤ ਬਾਰੇ ਲਾਪ੍ਰਵਾਹ ਨਹੀਂ ਰਹਿਣਾ ਚਾਹੀਦਾ, ਕਿਉਂਕਿ ਸਿਤਾਰਾ ਤਬੀਅਤ ਨੂੰ ਅਪਸੈੱਟ ਰੱਖਣ ਵਾਲਾ ਹੈ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਈ ਵੀ ਯਤਨ ਅਣਮੰਨੇ ਮਨ ਨਾਲ ਨਾ ਕਰੋ ਪਰ ਫੈਮਿਲੀ ਫਰੰਟ ’ਤੇ ਫਿਕਰ- ਪ੍ਰੇਸ਼ਾਨੀ ਰਹਿਣ ਦਾ ਡਰ।

ਮਿਥੁਨ : ਵਿਰੋਧੀ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਹਰ ਦਾਅ ਖੇਡ ਸਕਦੇ ਹਨ, ਇਸ ਲਈ ਉਨ੍ਹਾਂ ਦੀਆਂ ਸਰਗਰਮੀਆਂ ’ਤੇ ਨਜ਼ਰ ਰੱਖਣੀ ਸਹੀ ਰਹੇਗੀ, ਨੁਕਸਾਨ ਦਾ ਡਰ।

ਕਰਕ : ਮਨ ’ਤੇ ਗਲਤ ਸੋਚ ਅਤੇ ਨੈਗੇਟਿਵ ਸੋਚ ਪ੍ਰਭਾਵੀ ਰਹੇਗੀ, ਇਸ ਲਈ ਧਿਆਨ ਰੱਖੋ ਕਿ ਆਪ ਤੋਂ ਕੋਈ ਗਲਤ ਫੈਸਲਾ ਨਾ ਹੋ ਜਾਵੇ।

ਸਿੰਘ : ਕੋਰਟ ਕਚਹਿਰੀ ਦੇ ਕੰਮਾਂ ਲਈ ਸਿਤਾਰਾ ਕਮਜ਼ੋਰ, ਇਸ ਲਈ ਨਾ ਤਾਂ ਅਦਾਲਤ ’ਚ ਜਾਓ ਅਤੇ ਨਾ ਹੀ ਅਦਾਲਤ ਨਾਲ ਜੁੜਿਆ ਕੋਈ ਕੰਮ ਹੱਥ ’ਚ ਲਓ।

ਕੰਨਿਆ : ਹਲਕੀ ਸੋਚ ਅਤੇ ਨੇਚਰ ਵਾਲੇ ਕਿਸੇ ਮਿੱਤਰ ਅਤੇ ਸੱਜਣ ਸਾਥੀ ਨਾਲ ਨਾ ਤਾਂ ਜ਼ਿਆਦਾ ਮੇਲ-ਮਿਲਾਪ ਰੱਖੋ ਅਤੇ ਨਾ ਹੀ ਉਸ ਨੂੰ ਜ਼ਿਆਦਾ ਲਿਫਟ ਦਿਓ।

ਤੁਲਾ : ਮਨੀ ਫਲੋ ਅਤੇ ਅਰਥ ਦਸ਼ਾ ਦੀ ਸਥਿਤੀ ਕੁਝ ਤੰਗ ਰਹੇਗੀ, ਕਾਰੋਬਾਰੀ ਮਾਮਲੇ ’ਚ ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਹੀਂ ਕਰਨਾ ਚਾਹੀਦਾ।

ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ। ਜਿਹੜੀ ਵੀ ਕੋਸ਼ਿਸ਼ ਕਰੋ, ਪੂਰਾ ਜ਼ੋਰ ਲਗਾ ਕੇ ਕਰੋ, ਮਨ ਵੀ ਅਸ਼ਾਂਤ-ਪ੍ਰੇਸ਼ਾਨ ਅਤੇ ਡਿਸਟਰਬ ਜਿਹਾ ਰਹੇਗਾ।

ਧਨ : ਸਿਤਾਰਾ ਉਲਝਣਾਂ, ਝਗੜਿਆਂ, ਝਮੇਲਿਆਂ, ਪੇਚੀਦਗੀਆਂ ਨੂੰ ਜਗਾਈ ਰੱਖਣ ਵਾਲਾ ਹੈ, ਇਸ ਲਈ ਕੋਈ ਵੀ ਨਵਾਂ ਯਤਨ ਨਾ ਕਰੋ ਕਿਉਂਕਿ ਉਹ ਸਿਰੇ ਨਾ ਚੜ੍ਹ ਸਕੇਗਾ।

ਮਕਰ : ਮਿੱਟੀ, ਰੇਤਾ, ਬੱਜਰੀ, ਸੀਮੈਂਟ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕਾਰੋਬਾਰੀ ਕੰਮਾਂ, ਪ੍ਰੋਗਰਮਾਂ ’ਚ ਲਾਭ ਮਿਲੇਗਾ।

ਕੁੰਭ : ਧਿਆਨ ਰੱਖੋ ਕਿ ਕਿਸੇ ਅਫਸਰ ਦੇ ਨਾਰਾਜ਼ਗੀ ਵਾਲੇ ਰੁਖ ਕਰਕੇ ਆਪ ਦੀ ਸਾਰੀ ਪਲਾਨਿੰਗ ਉਖੜ ਵਿਗੜ ਨਾ ਜਾਵੇ, ਮਾਣ-ਸਨਮਾਨ ਨੂੰ ਠੇਸ ਲੱਗਣ ਦਾ ਡਰ।

ਮੀਨ : ਸਿਤਾਰਾ ਰੁਕਾਵਟਾਂ, ਮੁਸ਼ਕਲਾਂ ਅਤੇ ਕਿਸੇ ਬਣੇ ਬਣਾਏ ਕੰਮ ਨੂੰ ਵਿਗਾੜਣ ਵਾਲਾ, ਮਨ ਵੀ ਡਰਿਆ-ਡਰਿਆ ਰਹੇਗਾ, ਮਨ ਅਤੇ ਸੋਚ ’ਤੇ ਨੈਗੇਟਿਵ ਅਸਰ ਬਣਿਆ ਰਹੇਗਾ।

13 ਮਾਰਚ 2023, ਸੋਮਵਾਰ

ਚੇਤ ਵਦੀ ਤਿੱਥੀ ਛੱਠ (ਰਾਤ 9.28 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੁੰਭ ’ਚ

ਚੰਦਰਮਾ ਬ੍ਰਿਸ਼ਚਕ ’ਚ

ਮੰਗਲ ਮਿਥੁਨ ’ਚ

ਬੁੱਧ ਕੁੰਭ ’ਚ

ਗੁਰੂ ਮੀਨ ’ਚ

ਸ਼ੁੱਕਰ ਮੇਖ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਫੱਗਣ ਪ੍ਰਵਿਸ਼ਟੇ 29, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 22 (ਫੱਗਣ), ਹਿਜਰੀ ਸਾਲ 1444, ਮਹੀਨਾ : ਸ਼ਬਾਨ, ਤਰੀਕ : 20, ਸੂਰਜ ਉਦੇ ਸਵੇਰੇ 6.45 ਵਜੇ, ਸੂਰਜ ਅਸਤ ਸ਼ਾਮ 6.30 ਵਜੇ (ਜਲੰਧਰ ਟਾਈਮ), ਨਕਸ਼ੱਤਰ : ਵਿਸ਼ਾਖਾ (ਸਵੇਰੇ 8.21 ਤੱਕ) ਅਤੇ ਮਗਰੋਂ ਨਕਸ਼ੱਤਰ ਅਨੁਰਾਧਾ, ਯੋਗ : ਹਰਸ਼ਣ (ਸ਼ਾਮ 5.10 ਤੱਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (ਰਾਤ 9.28 ’ਤੇ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਇਕਨਾਥ ਛੱਠ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Mukesh

Content Editor

Related News