ਮਕਰ ਰਾਸ਼ੀ ਵਾਲਿਆਂ ਲਈ ਖੁੱਲ੍ਹਣਗੇ ਸਫ਼ਲਤਾ ਦੇ ਰਾਹ, ਪੜ੍ਹੋ ਬਾਕੀ ਰਾਸ਼ੀਆਂ ਦਾ ਹਾਲ

03/19/2023 2:11:26 AM

ਮੇਖ : ਸਿਤਾਰਾ ਪੁਰਵ ਦੁਪਹਿਰ ਤੱਕ ਸਫ਼ਲਤਾ ਅਤੇ ਇੱਜ਼ਤਮਾਣ ਵਾਲਾ ਪਰ ਦੂਜੇ ਅੱਧ ’ਚ ਸਮਾਂ ਅਰਥ ਦਸ਼ਾ ਬਿਹਤਰ ਰੱਖਣ ਅਤੇ ਕੰਮਕਾਜੀ ਪਲਾਨਿੰਗ ਨੂੰ ਅੱਗੇ ਵਧਾਉਣ ਵਾਲਾ।

ਬ੍ਰਿਖ : ਜਨਰਲ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਦੁਸ਼ਮਣ ਵੀ ਆਪਣੇ ਆਪ ਨੂੰ ਕਮਜ਼ੋਰ ਅਤੇ ਬੇਬਸ ਮਹਿਸੂਸ ਕਰਨਗੇ।

ਮਿਥੁਨ : ਸਿਤਾਰਾ ਪੁਰਵ ਦੁਪਹਿਰ ਤੱਕ ਸਿਹਤ ਲਈ ਕਮਜ਼ੋਰ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।

ਕਰਕ : ਸਿਤਾਰਾ ਪੁਰਵ ਦੁਪਹਿਰ ਤੱਕ ਕੰਮਕਾਜੀ ਕੰਮਾਂ ਲਈ ਚੰਗਾ ਪਰ ਬਾਅਦ ’ਚ ਸਮਾਂ ਆਪੋਜ਼ਿਟ ਹਾਲਾਤ ਬਣਾਉਣ ਵਾਲਾ, ਲੈਣ-ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਕਰੋ।

ਸਿੰਘ : ਸਿਤਾਰਾ ਪੁਰਵ ਦੁਪਹਿਰ ਤੱਕ ਕਮਜ਼ੋਰ, ਦੁਸ਼ਮਣਾਂ ’ਤੇ ਨਾ ਤਾਂ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਉਨ੍ਹਾਂ ਨੂੰ ਲਿਫਟ ਦਿਓ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।

ਕੰਨਿਆ : ਸਿਤਾਰਾ ਪੁਰਵ ਦੁਪਹਿਰ ਤੱਕ ਬਿਹਤਰ ਆਪ ਦੀ ਭੱਜਦੌੜ ਚੰਗੀ ਰਿਟਰਨ ਦੇਵੇਗੀ ਪਰ ਬਾਅਦ ’ਚ ਨਾ ਚਾਹੁੰਦੇ ਹੋਏ ਵੀ ਆਪ ਨੂੰ ਵਿਰੋਧ ਦਾ ਸਾਹਮਣਾ ਕਰਨਾ

ਤੁਲਾ : ਸਿਤਾਰਾ ਪੁਰਵ ਦੁਪਹਿਰ ਤੱਕ ਹਰ ਫ੍ਰੰਟ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਆਪ ਦੇ ਯਤਨ ਚੰਗਾ ਰਿਸਪਾਂਸ ਦੇਣਗੇ, ਵੈਸੇ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਬ੍ਰਿਸ਼ਚਕ : ਜਨਰਲ ਸਿਤਾਰਾ ਸਟ੍ਰਾਂਗ, ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਸਫਲਤਾ ਮਿਲੇਗੀ ਪਰ ਧਿਆਨ ਰੱਖੋ ਕਿ ਸੁਭਾਅ ’ਚ ਗੁੱਸੇ ਕਰ ਕੇ ਕਿਸ ਨਾਲ ਝਗੜਾ ਨਾ ਹੋ ਜਾਵੇ।

ਧਨ : ਸਿਤਾਰਾ ਪੁਰਵ ਦੁਪਹਿਰ ਤੱਕ ਕਾਰੋਬਾਰੀ ਕੰਮਾਂ ’ਚ ਲਾਭ ਦੇਣ ਅਤੇ ਹਰ ਫ੍ਰੰਟ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ ਫਿਰ ਬਾਅਦ ’ਚ ਵੀ ਸਮਾਂ ਸਫਲਤਾ ਦੇਣ ਵਾਲਾ।

ਮਕਰ : ਸਿਤਾਰਾ ਵਪਾਰ ਕੰਮਕਾਜ ਦੀ ਦਸ਼ਾ ਸੰਵਾਰਨ ਅਤੇ ਸਫਲਤਾ ਦੇ ਰਸਤੇ ਖੋਲ੍ਹਣ ਵਾਲਾ ਪਰ ਸੰਤਾਨ ਲਈ ਸਮਾਂ ਕਮਜ਼ੋਰ ਰਹੇਗਾ।

ਕੁੰਭ : ਸਿਤਾਰਾ ਪੁਰਵ ਦੁੁੁਪਹਿਰ ਤੱਕ ਅਹਿਤਿਆਤ, ਪ੍ਰੇਸ਼ਾਨੀ ਵਾਲਾ , ਆਪਣੇ ਕੰਮਾਂ ਨੂੰ ਝਮੇਲਿਆਂ ਤੋਂ ਵੀ ਬਚਾਅ ਰੱਖੋ ਪਰ ਬਾਅਦ ’ਚ ਸਮਾਂ ਸਫਲਤਾ ਵਾਲਾ ਬਣੇਗਾ।

ਮੀਨ : ਸਿਤਾਰਾ ਪੁਰਵ ਦੁਪਹਿਰ ਤੱਕ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਫਿਰ ਬਾਅਦ ’ਚ ਸਮਾਂ ਉਲਝਣਾ, ਝਮੇਲਿਆਂ, ਪੰਗਿਆਂ ਵਾਲਾ, ਨੁਕਸਾਨ ਦਾ ਵੀ ਡਰ ਰਹੇਗਾ, ਸਫਰ ਵੀ ਨਾ ਕਰੋ।

19 ਮਾਰਚ 2023, ਐਤਵਾਰ

ਚੇਤ ਵਦੀ ਤਿੱਥੀ ਦੁਆਦਸ਼ੀ (ਸਵੇਰੇ 8.08 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ (ਜਿਹੜੀ ਕਸ਼ੈਅ ਹੋ ਗਈ ਹੈ)

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੀਨ ’ਚ

ਚੰਦਰਮਾ ਮਕਰ ’ਚ

ਮੰਗਲ ਮਿਥੁਨ ’ਚ

ਬੁੱਧ ਮੀਨ ’ਚ

ਗੁਰੂ ਮੀਨ ’ਚ

ਸ਼ੁੱਕਰ ਮੇਖ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079,ਚੇਤ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 28 (ਫੱਗਣ), ਹਿਜਰੀ ਸਾਲ 1444, ਮਹੀਨਾ : ਸ਼ਬਾਨ, ਤਰੀਕ : 26, ਸੂਰਜ ਉਦੇ ਸਵੇਰੇ 6.38 ਵਜੇ, ਸੂਰਜ ਅਸਤ ਸ਼ਾਮ 6.34 ਵਜੇ (ਜਲੰਧਰ ਟਾਈਮ), ਨਕਸ਼ੱਤਰ : ਧਨਿਸ਼ਠਾ (ਰਾਤ 10.04 ਤੱਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ, ਯੋਗ : ਸਿੱਧ (ਰਾਤ 8.06 ਤੱਕ) ਅਤੇ ਮਗਰੋਂ ਯੋਗ ਸਾਧਿਯ, ਚੰਦਰਮਾ : ਮਕਰ ਰਾਸ਼ੀ ’ਤੇ (ਪੁਰਵ ਦੁਪਹਿਰ 11.17 ਤੱਕ) ਅਤ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ ਹੋਵੇਗੀ (ਪੁਰਵ ਦੁਪਹਿਰ 11.17 ’ਤੇ), ਭਦਰਾ ਸ਼ੁਰੂ ਹੋਵੇਗੀ (19-20 ਮੱਧ ਰਾਤ 4.56 ’ਤੇ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਪ੍ਰਦੋਸ਼ ਵਰਤ, ਵਾਰੁਣੀ ਪੁਰਬ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Anmol Tagra

Content Editor

Related News