ਕਰਕ ਰਾਸ਼ੀ ਵਾਲੇ ਸਿਹਤ ਦਾ ਰੱਖਣ ਖਾਸ ਧਿਆਨ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

03/20/2023 3:10:24 AM

ਮੇਖ : ਲੋਹਾ-ਲੋਹਾ ਮਸ਼ੀਨਰੀ-ਲੋਹੇ ਦੇ ਕਲ-ਪੁਰਜ਼ਿਆਂ, ਹਾਰਡਵੇਅਰ, ਸਟੀਲ-ਸ਼ਟਰਿੰਗ, ਸਟੀਲ ਫਰਨੀਚਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।

ਬ੍ਰਿਖ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕਾਂ ’ਚ ਆਪ ਦੀ ਪੈਠ,ਲਿਹਾਜ਼ਦਾਰੀ ਵਧੇਗੀ, ਦੁਸ਼ਮਣ ਵੀ ਕਮਜ਼ੋਰ-ਤੇਜਹੀਣ ਰਹਿਣਗੇ।

ਮਿਥੁਨ : ਜਨਰਲ ਤੌਰ ’ਤੇ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਯਤਨ ਕਰਨ ’ਤੇ ਅਾਪ ਦੀ ਪਲਾਨਿੰਗ ਤੋਂ ਕੋਈ ਪੇਚੀਦਗੀ ਹਟੇਗੀ।

ਕਰਕ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਸਫਰ ਨਾ ਕਰੋ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਸਿੰਘ : ਵਪਾਰਕ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ, ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਆਪ ਦੀ ਪੈਠ ਵਧੀ ਰਹੇਗੀ।

ਕੰਨਿਆ : ਵਿਰੋਧੀਆਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੋ ਕਿਉਂਕਿ ਉਹ ਆਪ ਦੀ ਲੱਤ ਖਿੱਚਣ ਤੋਂ ਬਾਜ਼ ਨਾ ਆਉਣਗੇ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਧਨ :ਕਿਸੇ ਵੱਡੇ ਆਦਮੀ ਤੋਂ ਮਦਦ, ਸਹਿਯੋਗ ਲੈਣ ਲਈ ਜੇ ਆਪ ਉਸ ਨੂੰ ਅਪਰੋਚ ਕਰੋਗੇ, ਤਾਂ ਉਹ ਆਪ ਦੀ ਗੱਲ ਧੀਰਜ ਨਾਲ ਅਤੇ ਧਿਆਨ ਨਾਲ ਸੁਣੇਗਾ।

ਮਕਰ : ਗੱਡੀਆਂ ਦੀ ਸੇਲ-ਪਰਚੇਜ਼ ਜਾਂ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ, ਕੰਮਕਾਜੀ ਦਸ਼ਾ ਬਿਹਤਰ ਰਹੇਗੀ।

ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਸੁਭਾਅ ’ਚ ਗੁੱਸੇ ਦਾ ਅਸਰ ਰਹਿ ਸਕਦਾ ਹੈ।

ਮੀਨ : ਉਲਝਣਾਂ ਅਤੇ ਪੰਗਿਆਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ, ਕਿਉਂਕਿ ਕਮਜ਼ੋਰ ਸਿਤਾਰੇ ਕਰਕੇ ਕੋਈ ਨਾ ਕੋਈ ਸਮੱਸਿਆਂ ਜਾਂ ਪੰਗਾ ਆਪ ਨੂੰ ਪ੍ਰੇਸ਼ਾਨ ਕਰਦਾ ਰਹਿ ਸਕਦਾ ਹੈ।

20 ਮਾਰਚ 2023, ਸੋਮਵਾਰ

ਚੇਤ ਵਦੀ ਤਿੱਥੀ ਚੌਦਸ਼ (20-21 ਮੱਧ ਰਾਤ 1.48 ਤੱਕ) ਅਤੇ ਮਗਰੋਂ ਤਿੱਥੀ ਮੱਸਿਆ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੀਨ ’ਚ

ਚੰਦਰਮਾ ਕੁੰਭ ’ਚ

ਮੰਗਲ ਮਿਥੁਨ ’ਚ

ਬੁੱਧ ਮੀਨ ’ਚ

ਗੁਰੂ ਮੀਨ ’ਚ

ਸ਼ੁੱਕਰ ਮੇਖ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079,ਚੇਤ ਪ੍ਰਵਿਸ਼ਟੇ 7, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 29 (ਫੱਗਣ), ਹਿਜਰੀ ਸਾਲ 1444, ਮਹੀਨਾ : ਸ਼ਬਾਨ, ਤਰੀਕ : 27, ਸੂਰਜ ਉਦੇ ਸਵੇਰੇ 6.36 ਵਜੇ, ਸੂਰਜ ਅਸਤ ਸ਼ਾਮ 6.35 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਤਭਿਖਾ (ਸ਼ਾਮ 7.39 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਪਦ, ਯੋਗ : ਸਾਧਿਯ (ਸ਼ਾਮ 4.20 ਤੱਕ) ਅਤੇ ਮਗਰੋਂ ਯੋਗ ਸ਼ੁੱਭ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭਦਰਾ ਰਹੇਗੀ (ਬਾਅਦ ਦੁਪਹਿਰ 3.21 ਤੱਕ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮਾਸਿਕ ਸ਼ਿਵਰਾਤਰੀ ਵਰਤ, ਮੇਲਾ ਪ੍ਰਯੁਦਕ (ਹਰਿਆਣਾ), ਸੂਰਜ ਉਤਰ ਗੋਲਾਰਧ ’ਚ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Anmol Tagra

This news is Content Editor Anmol Tagra