ਬ੍ਰਿਖ ਰਾਸ਼ੀ ਵਾਲਿਆਂ ਨੂੰ ਕੋਰਚ ਕਚਹਿਰੀ ਨਾਲ ਜੁੜੇ ਯਤਨ ''ਚ ਮਿਲੇਗੀ ਸਫ਼ਲਤਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Monday, Apr 03, 2023 - 04:19 AM (IST)
![ਬ੍ਰਿਖ ਰਾਸ਼ੀ ਵਾਲਿਆਂ ਨੂੰ ਕੋਰਚ ਕਚਹਿਰੀ ਨਾਲ ਜੁੜੇ ਯਤਨ ''ਚ ਮਿਲੇਗੀ ਸਫ਼ਲਤਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ](https://static.jagbani.com/multimedia/2023_1image_02_55_484389530horoscope.jpg)
ਮੇਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧ ਸਕਦੀ ਹੈ, ਅਰਥ ਦਸ਼ਾ ਸੁਖਦ ਰਹੇਗੀ, ਸੰਤਾਨ ਦੀ ਮਦਦ-ਸਹਿਯੋਗ ਵੀ ਮਿਲੇਗਾ।
ਬ੍ਰਿਖ : ਕੋਰਟ ਕਚਹਿਰੀ ਦੇ ਨਾਲ ਜੁੜੇ ਕਿਸੇ ਯਤਨ ਨੂੰ ਹੱਥ ’ਚ ਲੈਣ ’ਤੇ ਸਫਲਤਾ ਮਿਲੇਗੀ, ਵਿਰੋਧੀ ਵੀ ਆਪ ਅੱਗੇ ਆਪਣੇ ਆਪ ਨੂੰ ਕਮਜ਼ੋਰ ਮਹਿਸੂਸ ਕਰਨਗੇ।
ਮਿਥੁਨ : ਕਿਸੇ ਵੱਡੇ ਆਦਮੀ ਤੋਂ ਉਸ ਦਾ ਸਹਿਯੋਗ ਲੈਣ ਲਈ ਜੇ ਆਪ ਉਸ ਨਾਲ ਕੰਟੈਕਟ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਤੇ ਧੀਰਜ ਨਾਲ ਸੁਣੇਗਾ।
ਕਰਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ, ਅਰਥ ਦਸ਼ਾ ਨੂੰ ਸੰਵਾਰ ਕੇ ਰੱਖਣ ਵਾਲਾ, ਕਾਰੋਬਾਰੀ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨ ਕਰਨ ’ਤੇ ਆਪ ਦੀ ਕਾਰੋਬਾਰੀ ਪਲਾਨਿੰਗ ਚੰਗਾ ਨਤੀਜਾ ਦੇਵੇਗੀ ਪਰ ਪੈਰ ਫਿਸਲਣ ਦਾ ਡਰ।
ਕੰਨਿਆ : ਕਿਉਂਕਿ ਸਿਤਾਰਾ ਕਮਜ਼ੋਰ ਹੈ, ਇਸ ਲਈ ਆਪ ਨੂੰ ਨਾ ਤਾਂ ਕਿਸੇ ਦੀ ਜ਼ਮਾਨਤ ਦੇਣੀ ਚਾਹੀਦੀ ਹੈ ਅਤੇ ਨਾ ਹੀ ਕਿਸੇ ਦੇ ਝਾਂਸੇ ’ਚ ਫਸਣਾ ਚਾਹੀਦਾ ਹੈ।
ਤੁਲਾ : ਮਿੱਟੀ, ਰੇਤਾ, ਬਜਰੀ, ਟਿੰਬਰ, ਮਾਰਬਲ ਅਤੇ ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।
ਬ੍ਰਿਸ਼ਚਕ : ਸਫਲਤਾ ਸਾਥ ਦੇਵੇਗੀ, ਜਨਰਲ ਤੌਰ ’ਤੇ ਆਪ ਹਰ ਪੱਖੋਂ ਹਾਵੀ, ਪ੍ਰਭਾਵੀ, ਵਿਜਈ ਰਹੋਗੇ, ਸ਼ਤਰੂ ਕਮਜ਼ੋਰ ਰਹਿਣਗੇ।
ਧਨ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਦੂਜਿਆਂ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਵਿਰੋਧੀਆਂ ਦੀ ਕੋਈ ਪੇਸ਼ ਨਾ ਚੱਲ ਸਕੇਗੀ।
ਮਕਰ : ਪੇਟ ਦਾ ਧਿਆਨ ਰੱਖੋ, ਉਨ੍ਹਾਂ ਵਸਤਾਂ ਦੀ ਖਾਣ-ਪੀਣ ’ਚ ਵਰਤੋਂ ਨਾ ਕਰੋ, ਜਿਹੜੀਆਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।
ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ।
ਮੀਨ : ਕਮਜ਼ੋਰ ਸਿਤਾਰਾ ਅਤੇ ਕਮਜ਼ੋਰ ਮਨੋਬਲ ਕਰਕੇ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਮਨ ਰਾਜ਼ੀ ਨਾ ਰਹੇਗਾ, ਮਨ ਵੀ ਅਸ਼ਾਂਤ ਅਤੇ ਡਿਸਟਰਬ ਰਹੇਗਾ।
3 ਅਪ੍ਰੈਲ 2023, ਸੋਮਵਾਰ
ਚੇਤ ਸੁਦੀ ਤਿੱਥੀ ਦੁਆਦਸ਼ੀ (ਸਵੇਰੇ 6.25 ਤੱਕ) ਅਤੇ ਮਗਰੋਂ ਿਤੱਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਸਿੰਘ ’ਚ
ਮੰਗਲ ਮਿਥੁਨ ’ਚ
ਬੁੱਧ ਮੇਖ ’ਚ
ਗੁਰੂ ਮੀਨ ’ਚ
ਸ਼ੁੱਕਰ ਮੇਖ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਚੇਤ ਪ੍ਰਵਿਸ਼ਟੇ 21, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 13 (ਚੇਤ), ਹਿਜਰੀ ਸਾਲ 1444, ਮਹੀਨਾ : ਰਮਜ਼ਾਨ, ਤਰੀਕ : 11, ਸੂਰਜ ਉਦੇ ਸਵੇਰੇ 6.19 ਵਜੇ, ਸੂਰਜ ਅਸਤ ਸ਼ਾਮ 6.44 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮਘਾ (ਸਵੇਰੇ 7.24 ਤੱਕ) ਅਤੇ ਮਗਰੋਂ ਪੁਰਵਾ ਫਾਲਗੁਣੀ, ਯੋਗ : ਗੰਡ (3-4 ਮੱਧ ਰਾਤ 3.40 ਤੱਕ) ਅਤੇ ਮਗਰੋਂ ਯੋਗ ਵ੍ਰਿਧੀ, ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ), ਸਵੇਰੇ 7.24 ਤੱਕ ਜੰਮੇ ਬੱਚੇ ਨੂੰ ਮਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸੋਮ ਪ੍ਰਦੋਸ਼ ਵਰਤ, ਅਨੰਗ ਤਰੋਦਸ਼ੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)