ਕੁੰਭ ਰਾਸ਼ੀ ਵਾਲੇ ਸਿਹਤ ਦਾ ਰੱਖਣ ਖ਼ਾਸ ਖਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Wednesday, Apr 05, 2023 - 02:40 AM (IST)
![ਕੁੰਭ ਰਾਸ਼ੀ ਵਾਲੇ ਸਿਹਤ ਦਾ ਰੱਖਣ ਖ਼ਾਸ ਖਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ](https://static.jagbani.com/multimedia/2022_10image_03_33_127865604horoscope.jpg)
ਮੇਖ : ਦੁਸ਼ਮਣਾਂ ਨਾਲ ਨੇੜਤਾ ਨਹੀਂ ਰੱਖਣੀ ਚਾਹੀਦੀ ਕਿਉਂਕਿ ਉਨ੍ਹਾਂ ਨੂੰ ਜਦ ਵੀ ਮੌਕਾ ਮਿਲਿਆ, ਉਹ ਆਪ ਨੂੰ ਨੁਕਸਾਨ ਪਹੁੰਚਾ ਕੇ ਹੀ ਦਮ ਲੈਣਗੇ।
ਬ੍ਰਿਖ : ਸੰਤਾਨ ਦੇ ਸੁਪੋਰਟਿਵ ਰੁਖ ’ਤੇ ਭਰੋਸਾ ਕਰ ਲੈਣਾ ਗਲਤ ਨਹੀਂ ਹੋਵੇਗਾ ਕਿਉਂਕਿ ਉਸ ਦੀ ਮਦਦ ਨਾਲ ਆਪ ਨੂੰ ਆਪਣੀ ਕਿਸੀ ਨਿੱਜੀ ਸਮੱਸਿਆ ਨੂੰ ਸੁਲਝਾਉਣ ’ਚ ਸਫਲਤਾ ਮਿਲੇਗੀ।
ਮਿਥੁਨ : ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਉਸ ’ਚ ਪੱਕੇ ਤੌਰ ’ਤੇ ਕੁਝ ਨਾਲ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਕਰਕ : ਵੱਡੇ ਲੋਕ ਆਪ ਦੀ ਮਦਦ ਲਈ ਰਾਜ਼ੀ ਰਹਿਣਗੇ, ਉਨ੍ਹਾਂ ਨੂੰ ਸਿਰਫ ਅਪਰੋਚ ਕਰਨ ਦੀ ਜ਼ਰੂਰਤ ਹੋਵੇਗੀ, ਤੇਜ਼ ਪ੍ਰਭਾਵ-ਦਬਦਬਾ ਵੀ ਬਣਿਆ ਰਹੇਗਾ।
ਸਿੰਘ : ਖੇਤੀ ਉਤਪਾਦਾਂ-ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ, ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ।
ਤੁਲਾ : ਸਿਤਾਰਾ ਉਲਝਣਾਂ- ਝਗੜਿਆਂ-ਪੇਚੀਦਗੀਆਂ ਵਾਲਾ, ਇਸ ਲਈ ਕੋਈ ਵੀ ਕੰਮ ਪੂਰੀ ਤਿਆਰੀ ਦੇ ਬਗੈਰ ਜਲਦਬਾਜ਼ੀ ’ਚ ਸ਼ੁਰੂ ਨਾ ਕਰੋ।
ਬ੍ਰਿਸ਼ਚਕ : ਸਿਤਾਰਾ ਧਨ ਲਾਭ ਵਾਲਾ ਅਤੇ ਕਿਸੇ ਕਾਰੋਬਾਰੀ ਪਲਾਨਿੰਗ ਨੂੰ ਅੱਗੇ ਵਧਾਉਣ ਵਾਲਾ, ਜਨਰਲ ਹਾਲਾਤ ਵੀ ਪਹਿਲੇ ਦੀ ਤਰ੍ਹਾਂ ਬਿਹਤਰ ਬਣੇ ਰਹਿਣਗੇ।
ਧਨ : ਕਿਸੇ ਸਰਕਾਰੀ ਕੰਮ ਨੂੰ ਹੱਥ ’ਚ ਲੈਣ ’ਤੇ ਉਸ ’ਚ ਪੇਸ਼ ਆ ਰਹੀ ਕੋਈ ਰੁਕਾਵਟ-ਮੁਸ਼ਕਿਲ ਹਟੇਗੀ, ਵੱਡੇ ਲੋਕ ਮਿਹਰਬਾਨ ਰਹਿਣਗੇ।
ਮਕਰ : ਧਾਰਮਿਕ ਕੰਮਾਂ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਵੀ ਜੀਅ ਲਗੇਗਾ।
ਕੁੰਭ : ਸਿਤਾਰਾ ਸਿਹਤ ਲਈ ਕਮਜ਼ੋਰ, ਮੌਸਮ ਦਾ ਐਕਸਪੋਜ਼ਰ ਵੀ ਤਬੀਅਤ ਨੂੰ ਅਪਸੈੱਟ ਰੱਖ ਸਕਦਾ ਹੈ, ਧਿਆਨ ਨਾਲ ਰਹੋ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਮਨ ਅਤੇ ਤਬੀਅਤ ’ਤੇ ਸਾਤਵਿਕ ਅਤੇ ਪਾਜ਼ੇਟਿਵ ਸੋਚ ਬਣੀ ਰਹੇਗੀ, ਮਨ ਸਫਰ ਲਈ ਰਾਜ਼ੀ ਰਹੇਗਾ।
5 ਅਪ੍ਰੈਲ 2023, ਬੁੱਧਵਾਰ
ਚੇਤ ਸੁਦੀ ਤਿੱਥੀ ਚੌਦਸ (ਸਵੇਰੇ 9.20 ਤੱਕ) ਅਤੇ ਮਗਰੋਂ ਤਿੱਥੀ ਪੁੰਨਿਆ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਕੰਨਿਆ ’ਚ
ਮੰਗਲ ਮਿਥੁਨ ’ਚ
ਬੁੱਧ ਮੇਖ ’ਚ
ਗੁਰੂ ਮੀਨ ’ਚ
ਸ਼ੁੱਕਰ ਮੇਖ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਚੇਤ ਪ੍ਰਵਿਸ਼ਟੇ 23, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 15 (ਚੇਤ), ਹਿਜਰੀ ਸਾਲ 1944, ਮਹੀਨਾ : ਰਮਜ਼ਾਨ, ਤਰੀਕ : 13, ਸੂਰਜ ਉਦੇ ਸਵੇਰੇ 6.16 ਵਜੇ, ਸੂਰਜ ਅਸਤ ਸ਼ਾਮ 6.45 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਫਾਲਗੁਣੀ (ਪੁਰਵ ਦੁਪਹਿਰ 11.23 ਤੱਕ) ਅਤੇ ਮਗਰੋਂ ਨਕਸ਼ੱਤਰ ਹਸਤ, ਯੋਗ : ਧਰੁਵ (5-6 ਮੱਧ ਰਾਤ 3.16 ਤੱਕ) ਅਤੇ ਮਗਰੋਂ ਯੋਗ ਵਿਆਘਾਤ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਸਵੇਰੇ 9.20 ਤੋਂ ਰਾਤ 9.43 ਤੱਕ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਸਤਿ ਨਾਰਾਇਣ ਵਰਤ, ਸ਼੍ਰੀ ਸ਼ਿਵ ਦਮਨ ਉਤਸਵ, ਸ਼੍ਰੀ ਜਗਜੀਵਨ ਰਾਮ ਜਯੰਤੀ, ਸਮਤਾ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)