ਸਿੰਘ ਰਾਸ਼ੀ ਵਾਲਿਆਂ ਦਾ ਸਿਤਾਰਾ ਧਨ ਲਾਭ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Thursday, Apr 06, 2023 - 04:49 AM (IST)

ਸਿੰਘ ਰਾਸ਼ੀ ਵਾਲਿਆਂ ਦਾ ਸਿਤਾਰਾ ਧਨ ਲਾਭ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

ਮੇਖ : ਵਧਦੇ ਵੈਰ-ਵਿਰੋਧ ਅਤੇ ਟੈਂਸ ਜਾਂ ਡਿਸਟਰਬ ਮਨ ਕਰ ਕੇ ਆਪ ਦਾ ਮਨ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਰਾਜ਼ੀ ਨਾ ਹੋਵੇਗਾ, ਸਫਰ ਵੀ ਨਾ ਕਰੋ।

ਬ੍ਰਿਖ : ਯਤਨ ਕਰਨ ’ਤੇ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ, ਤੇਜ ਪ੍ਰਭਾਵ-ਦਬਦਬਾ ਵੀ ਬਣਿਆ ਰਹੇਗਾ, ਅਰਥ ਦਸ਼ਾ ਸੁਖਦ, ਮਾਣ-ਯਸ਼ ਦੀ ਪ੍ਰਾਪਤੀ।

ਮਿਥੁਨ : ਪ੍ਰਾਪਰਟੀ ਦੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ,ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਕਰਕ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਕੰਮਕਾਜੀ ਭੱਜਦੌੜ ਵੀ ਸਹੀ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਸਿੰਘ : ਸਿਤਾਰਾ ਧਨ ਲਾਭ ਵਾਲਾ ਅਤੇ ਕੰਮਕਾਜੀ ਪਲਾਨਿੰਗ ਨੂੰ ਅੱਗੇ ਵਧਾਉਣ ਵਾਲਾ, ਯਤਨ ਕਰਨ ’ਤੇ ਕਿਸੇ ਕੰਮਕਾਜੀ ਕੰਮ ’ਚੋਂ ਕੋਈ ਰੁਕਾਵਟ ਮੁਸ਼ਕਲ ਵੀ ਹਟੇਗੀ।

ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ, ਕਿਉਂਕਿ ਗਲੇ ’ਚ ਖਰਾਬੀ ਦਾ ਡਰ ਰਹੇਗਾ।

ਤੁਲਾ : ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਲੈਣ-ਦੇਣ ਦੇ ਕੰਮ ਵੀ ਸੰਭਲ-ਸੰਭਾਲ ਕੇ ਕਰਨਾ ਸਹੀ ਰਹੇਗਾ।

ਬ੍ਰਿਸ਼ਚਕ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਅਤੇ ਰੈਡੀਮੇਡ ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਬਿਹਤਰ।

ਧਨ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।

ਮਕਰ : ਜਨਰਲ ਸਿਤਾਰਾ ਮਜ਼ਬੂਤ, ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸਕੀਮਾਂ ਪ੍ਰੋਗਰਾਮ ਵੀ ਚੰਗਾ ਨਤੀਜਾ ਦੇਣਗੇ, ਸ਼ਤਰੂ ਕਮਜ਼ੋਰ ਰਹਿਣਗੇ।

ਕੁੰਭ : ਪੇਟ ਬਾਰੇ ਸੁਚੇਤ ਰਹਿਣਾ ਸਹੀ ਰਹੇਗਾ, ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਘੱਟ ਕਰੋ, ਜਿਹੜੀਆਂ ਆਪ ਦੀ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।

ਮੀਨ : ਵਪਾਰਕ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ।

6 ਅਪ੍ਰੈਲ 2023, ਵੀਰਵਾਰ

ਚੇਤ ਸੁਦੀ ਤਿੱਥੀ ਪੁੰਨਿਆ (ਸਵੇਰੇ 10.05 ਤੱਕ) ਅਤੇ ਮਗਰੋਂ ਤਿੱਥੀ ਏਕਮ

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੀਨ ’ਚ

ਚੰਦਰਮਾ ਕੰਨਿਆ ’ਚ

ਮੰਗਲ ਮਿਥੁਨ ’ਚ

ਬੁੱਧ ਮੇਖ ’ਚ

ਗੁਰੂ ਮੀਨ ’ਚ

ਸ਼ੁੱਕਰ ਮੇਖ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2080, ਚੇਤ ਪ੍ਰਵਿਸ਼ਟੇ 24, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 16 (ਚੇਤ), ਹਿਜਰੀ ਸਾਲ 1944, ਮਹੀਨਾ : ਰਮਜ਼ਾਨ, ਤਰੀਕ : 14, ਸੂਰਜ ਉਦੇ ਸਵੇਰੇ 6.15 ਵਜੇ, ਸੂਰਜ ਅਸਤ ਸ਼ਾਮ 6.46 ਵਜੇ (ਜਲੰਧਰ ਟਾਈਮ), ਨਕਸ਼ੱਤਰ : ਹਸਤ (ਦੁਪਹਿਰ 12.42ਤੱਕ) ਅਤੇ ਮਗਰੋਂ ਨਕਸ਼ੱਤਰ ਚਿਤਰਾ ਯੋਗ : ਵਿਆਘਾਤ (6-7 ਮੱਧ ਰਾਤ 2.31 ਤੱਕ) ਅਤੇ ਮਗਰੋਂ ਯੋਗ ਹਰਸ਼ਣ, ਚੰਦਰਮਾ : ਕੰਨਿਆ ਰਾਸ਼ੀ ’ਤੇ (6-7 ਮੱਧ ਰਾਤ 1.11 ਤਕ) ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ,ਦਿਸ਼ਾ ਸ਼ੂਲ : ਦੱਖਣ ਅਤੇ ਅਾਗਨੇਯ, ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਚੇਤ ਪੁੰਨਿਆ, ਵਿਸਾਖ ਸ਼ਨਾਨ ਸ਼ੁਰੂ, ਸ਼੍ਰੀ ਹਨੂਮਾਨ ਜਯੰਤੀ (ਦੱਖਣ ਭਾਰਤ)

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Anmol Tagra

Content Editor

Related News