ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਆਮਦਨ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Thursday, Apr 27, 2023 - 02:47 AM (IST)

ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਆਮਦਨ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

ਮੇਖ : ਕੋਰਟ-ਕਚਹਿਰੀ ’ਚ ਜਾਣ ’ਤੇ ਆਪ ਦੀ ਪੈਠ ਵਧੇਗੀ ਅਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਅਫਸਰਾਂ ’ਚ ਆਪ ਦੀ ਲਿਹਾਜ਼ਦਾਰੀ ਵਧੇਗੀ।

ਬ੍ਰਿਖ : ਕਿਸੇ ਵੱਡੇ ਆਦਮੀ ਦਾ ਸਹਿਯੋਗ ਲੈਣ ਲਈ ਜੇ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ, ਧੀਰਜ ਅਤੇ ਹਮਦਰਦੀ ਨਾਲ ਸੁਣੇਗਾ।

ਮਿਥੁਨ : ਡ੍ਰਿੰਕਸ, ਆਈਸਕ੍ਰੀਮ, ਕੈਮੀਕਲਸ, ਪੇਂਟਸ, ਪੈਟ੍ਰੋਲੀਅਮ ਅਤੇ ਸੀ-ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਕਰਕ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਹਾਈ ਮੋਰੇਲ ਕਰ ਕੇ ਮੁਸ਼ਕਲ ਕੰਮ ਵੀ ਆਪ ਨੂੰ ਆਸਾਨ ਨਜ਼ਰ ਆਵੇਗਾ, ਤਬੀਅਤ ’ਚ ਜ਼ਿੰਦਾਦਿਲੀ-ਰੰਗੀਨੀ ਰਹੇਗੀ।

ਸਿੰਘ : ਵੀਜ਼ਾ-ਪਾਸਪੋਰਟ, ਮੈਨ ਪਾਵਰ ਬਾਹਰ ਭਿਜਵਾਉਣ ਦਾ ਕੰਮ ਕਰਨ ਵਾਲਿਆਂ ਦਾ ਰਸਤਾ ਆਸਾਨ ਨਾ ਹੋਵੇਗਾ, ਕਿਉਂਕਿ ਕਿਸੇ ਨਾ ਕਿਸੇ ਮੁਸ਼ਕਲ ਨਾਲ ਉਨ੍ਹਾਂ ਦਾ ਵਾਸਤਾ ਰਹੇਗਾ।

ਕੰਨਿਆ : ਸਿਤਾਰਾ ਆਮਦਨ ਵਾਲਾ, ਕੰਮਕਾਜੀ ਪਲਾਨਿੰਗ ਅਤੇ ਭੱਜਦੌੜ ਚੰਗਾ ਨਤੀਜਾ ਦੇਵੇਗੀ, ਯਤਨ ਕਰਨ ’ਤੇ ਕੋਈ ਕਾਰੋਬਾਰੀ ਮੁਸ਼ਕਲ ਹੱਲ ਹੋ ਸਕਦੀ ਹੈ।

ਤੁਲਾ : ਜਨਰਲ ਸਿਤਾਰਾ ਸਟ੍ਰਾਂਗ, ਰਾਜ ਦਰਬਾਰ ’ਚ ਆਪ ਦਾ ਬੋਲਬਾਲਾ ਪੈਠ ਵਧੇਗੀ, ਸ਼ਤਰੂ ਆਪ ਦੇ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ, ਸੁਭਾਅ ’ਚ ਗੁੱਸਾ ਰਹੇਗਾ।

ਬ੍ਰਿਸ਼ਚਕ : ਧਾਰਮਿਕ ਕੰਮਾਂ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

ਧਨ : ਸਿਹਤ ਅਤੇ ਖਾਣ-ਪੀਣ ਦਾ ਧਿਆਨ ਰੱਖੋ, ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਕਿਸੇ ’ਤੇ ਜ਼ਰੂਰਤ ਤੋਂ ਵੱਧ ਭਰੋਸਾ ਕਰੋ।

ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਫੈਮਿਲੀ ਫਰੰਟ ’ਤੇ ਮਿਠਾਸ-ਤਾਲਮੇਲ ਸਦਭਅ ਰਹੇਗਾ, ਮਨ ਵੀ ਸੈਰ-ਸਪਾਟੇ ਲਈ ਰਾਜ਼ੀ ਰਹੇਗਾ।

ਕੁੰਭ : ਕਿਸੇ ਪ੍ਰਬਲ ਸ਼ਤਰੂ ਦੇ ਟਕਰਾਵੀ ਮੂਡ ਕਰ ਕੇ ਨਾ ਸਿਰਫ ਆਪ ਦੀਅਾਂ ਪ੍ਰੇਸ਼ਾਨੀਆਂ ਵਧਣਗੀਆਂ ਬਲਕਿ ਮਨ ਵੀ ਟੈਂਸ, ਡਾਵਾਂਡੋਲ ਅਤੇ ਪ੍ਰੇਸ਼ਾਨ ਜਿਹਾ ਰਹੇਗਾ।

ਮੀਨ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ, ਉਸ ਦੇ ਹੈਲਪਿੰਗ ਰੁਖ ’ਤੇ ਭਰੋਸਾ ਕਰਨਾ ਵੀ ਸਹੀ ਰਹੇਗਾ, ਜਨਰਲ ਹਾਲਾਤ ਸੁਧਰਨਗੇ ਅਤੇ ਰੁਕਾਵਟਾਂ ਮੁਸ਼ਕਲਾਂ ਹਟਣਗੀਆਂ।

27 ਅਪ੍ਰੈਲ 2023,ਵੀਰਵਾਰ

ਵਿਸਾਖ ਸੁਦੀ ਤਿੱਥੀ ਸਪਤਮੀ (ਦੁਪਹਿਰ 1.39 ਤਕ) ਅਤੇ ਮਗਰੋਂ ਤਿੱਥੀ ਅਸ਼ਟਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੇਖ ’ਚ

ਚੰਦਰਮਾ ਕਰਕ ’ਚ

ਮੰਗਲ ਮਿਥੁਨ ’ਚ

ਬੁੱੱਧ ਮੇਖ ’ਚ

ਗੁਰੂ ਮੇਖ ’ਚ

ਸ਼ੁੱਕਰ ਬ੍ਰਿਖ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2080, ਵਿਸਾਖ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 7 (ਵਿਸਾਖ), ਹਿਜਰੀ ਸਾਲ 1944, ਮਹੀਨਾ : ਸ਼ਵਾਲ, ਤਰੀਕ : 6, ਸੂਰਜ ਉਦੇ ਸਵੇਰੇ 5.51 ਵਜੇ, ਸੂਰਜ ਅਸਤ ਸ਼ਾਮ 7.00 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਨਰਵਸੁ (ਸਵੇਰੇ 7-8 ਵਜੇ ਤਕ) ਅਤੇ ਮਗਰੋਂ ਨਕਸ਼ੱਤਰ ਪੁੱਖ, ਯੋਗ : ਧ੍ਰਿਤੀ (ਸਵੇਰੇ 8.47 ਤੱਕ) ਅਤੇ ਮਗਰੋਂ ਯੋਗ ਸ਼ੂਲ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ) ਭਦਰਾ ਰਹੇਗੀ (ਦੁਪਹਿਰ 1.39 ਤੋਂ ਲੈ ਕੇ 27-28 ਮੱਧ ਰਾਤ 2.51 ਤਕ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Anmol Tagra

Content Editor

Related News