ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਪੂਰਾ ਦਿਨ
Monday, May 01, 2023 - 03:04 AM (IST)
ਮੇਖ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਧਾਰਮਿਕ ਕੰਮਾਂ ’ਚ ਰੁਚੀ, ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਸੁਭਾਅ ’ਚ ਗੁੱਸਾ ਰਹੇਗਾ।
ਬ੍ਰਿਖ : ਅਦਾਲਤੀ ਕੰਮ ਹੱਥ ’ਚ ਲੈਣ ’ਤੇ ਨਾ ਸਿਰਫ ਬਿਹਤਰ ਨਤੀਜਾ ਮਿਲੇਗਾ ਸਗੋਂ ਇੱਜ਼ਤ-ਮਾਣ, ਪ੍ਰਤਿਸ਼ਠਾ ਵੀ ਬਣੀ ਰਹੇਗੀ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।
ਮਿਥੁਨ : ਮਿੱਤਰਾਂ ਅਤੇ ਕੰਮਕਾਜੀ ਸਾਥੀਆਂ ਦੀ ਮਦਦ ਕਰ ਕੇ ਕੋਈ ਉਲਝਿਆ ਰੁਕਿਆ ਕੰਮਕਾਜੀ ਕੰਮ ਦੁਬਾਰਾ ਪਟੜੀ ’ਤੇ ਸਹੀ ਪੁਜ਼ੀਸ਼ਨ ’ਚ ਆ ਸਕਦਾ ਹੈ।
ਕਰਕ : ਵਪਾਰ ਕਾਰੋਬਾਰ ’ਚ ਲਾਭ, ਕਿਸੇ ਰੁਕੇ ਪਏ ਕਾਰੋਬਾਰੀ ਪ੍ਰੋਗਰਾਮ ਨੂੰ ਅੱਗੇ ਵਧਾਉਣ ਲਈ ਸਮਾਂ ਬਿਹਤਰ, ਜਨਰਲ ਤੌਰ ’ਤੇ ਵੀ ਬਿਹਤਰੀ ਹੋਵੇਗੀ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ ਹੋਵੇਗਾ।
ਕੰਨਿਆ : ਜਨਰਲ ਸਿਤਾਰਾ ਕਮਜ਼ੋਰ, ਉਲਝਣਾਂ, ਝਮੇਲਿਆਂ, ਪੇਚੀਦਗੀਆਂ ਨਾਲ ਨਜਿੱਠਣ ਲਈ ਆਪਣੇ ਆਪ ਨੂੰ ਤਿਆਰ ਰੱਖਣਾ ਠੀਕ ਰਹੇਗਾ।
ਤੁਲਾ : ਮਿੱਟੀ, ਰੇਤਾ, ਬਜਰੀ, ਸੀਮੈਂਟ, ਟਿੰਬਰ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਬ੍ਰਿਸ਼ਚਕ : ਜਿਹੜੇ ਕੰਮ ਲਈ ਸੋਚੋਗੇ ਜਾਂ ਮਨ ਬਣਾਓਗੇ, ਉਸ ’ਚ ਕੁਝ ਨਾ ਕੁਝ ਬਿਹਤਰੀ ਜ਼ਰੂਰ ਹੋਵੇਗੀ, ਵਿਰੋਧੀ ਵੀ ਕਮਜ਼ੋਰ ਤੇਜਹੀਣ ਰਹਿਣਗੇ।
ਧਨ : ਅਰਥ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਸੰਤਾਨ ਦਾ ਰੁਖ ਕਿਸੇ ਸਮੇਂ ਉਖੜਿਆ ਵਿਗੜਿਆ ਦਿਸ ਸਕਦਾ ਹੈ।
ਮਕਰ : ਸਿਤਾਰਾ ਸਿਹਤ ਨੂੰ ਅਪਸੈੱਟ ਰੱਖ ਸਕਦਾ ਹੈ, ਇਸ ਲਈ ਮੌਸਮ ਦੇ ਐਕਸਪੋਜ਼ਰ ਤੋਂ ਵੀ ਬਚਾਅ ਰੱਖਣਾ ਜ਼ਰੂਰੀ, ਸਫਰ ਵੀ ਨਾ ਕਰੋ।
ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਆਪ ਦੀ ਧਾਕ ਬਣੀ ਰਹੇਗੀ।
ਮੀਨ : ਕਮਜ਼ੋਰ ਮਨੋਬਲ, ਟੈਂਸ ਅਤੇ ਪ੍ਰੇਸ਼ਾਨ ਮਨ ਸਥਿਤੀ ਕਰਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦਾ ਹੌਸਲਾ ਨਾ ਰੱਖ ਸਕੋਗੇ, ਕਿਸੇ ’ਤੇ ਜ਼ਿਆਦਾ ਭਰੋਸਾ ਨਾ ਕਰੋ।
1 ਮਈ 2023, ਸੋਮਵਾਰ
ਵਿਸਾਖ ਸੁਦੀ ਤਿੱਥੀ ਇਕਾਦਸ਼ੀ (ਰਾਤ 10.10 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਸਿੰਘ ’ਚ
ਮੰਗਲ ਮਿਥੁਨ ’ਚ
ਬੁੱਧ ਮੇਖ ’ਚ
ਗੁਰੂ ਮੇਖ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਵਿਸਾਖ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 11 (ਵਿਸਾਖ), ਹਿਜਰੀ ਸਾਲ 1944, ਮਹੀਨਾ : ਸ਼ਵਾਲ, ਤਰੀਕ : 10, ਸੂਰਜ ਉਦੇ ਸਵੇਰੇ 5.47 ਵਜੇ, ਸੂਰਜ ਅਸਤ ਸ਼ਾਮ 7.03 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਫਾਲਗੁਣੀ (ਸ਼ਾਮ 5.51 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਫਾਲਗੁਣੀ, ਯੋਗ : ਧਰੁਵ (ਪੂਰਵ ਦੁਪਹਿਰ 11.44 ਤੱਕ) ਅਤੇ ਮਗਰੋਂ ਯੋਗ ਵਿਆਘਾਤ, ਚੰਦਰਮਾ : ਸਿੰਘ ਰਾਸ਼ੀ ’ਤੇ (1-2 ਮਈ ਮੱਧ ਰਾਤ 12.22 ਤੱਕ) ਅਤੇ ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਸਵੇਰੇ 9.19 ਤੋਂ ਰਾਤ 10.10 ਤੱਕ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮੋਹਿਨੀ ਇਕਾਦਸ਼ੀ ਵਰਤ, ਮਈ ਦਿਵਸ, ਅੰਤਰਰਾਸ਼ਟਰੀ ਮਿਹਨਤ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)