ਕੁੰਭ ਰਾਸ਼ੀ ਵਾਲੇ ਸਿਹਤ ਦਾ ਰੱਖਣ ਖ਼ਾਸ ਖਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Tuesday, May 02, 2023 - 03:40 AM (IST)
ਮੇਖ : ਸ਼ਤਰੂ ਨੁਕਸਾਨ ਪਹੁੰਚਾਉਣ ਲਈ ਕੋਈ ਮੌਕਾ ਹੱਥੋਂ ਜਾਣ ਨਾ ਦੇਣਗੇ, ਸਫਰ ਵੀ ਟਾਲ ਦੇਣਾ ਠੀਕ ਰਹੇਗਾ ਪਰ ਜਨਰਲ ਹਾਲਾਤ ਪਹਿਲਾਂ ਦੀ ਤਰ੍ਹਾਂ ਬਣੇ ਰਹਿਣਗੇ।
ਬ੍ਰਿਖ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਤੇਜ ਪ੍ਰਭਾਵ, ਦਬਦਬਾ ਬਣਿਆ ਰਹੇਗਾ, ਵਿਰੋਧੀ ਵੀ ਆਪ ਦੀ ਪਕੜ ਹੇਠ ਰਹਿਣਗੇ।
ਮਿਥੁਨ : ਕੋਰਟ ਕਚਹਿਰੀ ’ਚ ਜਾਣ ’ਤੇ ਨਾ ਸਿਰਫ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੀ ਹੋਵੇਗੀ ਸਗੋਂ ਵਿਰੋਧੀਆਂ ’ਤੇ ਆਪ ਦੀ ਪਕੜ-ਧਾਕ ਵੀ ਵਧੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਕਰਕ : ਕਿਸੇ ਵੱਡੇ ਆਦਮੀ ਤੋਂ ਮਦਦ ਲੈਣ ਲਈ ਜੇ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਨਾਲ ਅਤੇ ਹਮਦਰਦੀ ਨਾਲ ਸੁਣੇਗਾ।
ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਨਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਅਤੇ ਗਾਰਮੈਂਟ ਦਾ ਕੰਮ ਧੰਦਾ ਕਰਨ ਵਾਲਿਆਂ ਨੂੰ ਕਾਰੋਬਾਰੀ ਸਫਲਤਾ ਮਿਲੇਗੀ।
ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਮਨ ਸਫਰ ਲਈ ਰਾਜ਼ੀ ਰਹੇਗਾ।
ਤੁਲਾ : ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਉਲਝਣਾਂ, ਝਮੇਲਿਆਂ ਅਤੇ ਪੇਚੀਦਗੀਆਂ ਦੇ ਉਭਰਨ-ਸਿਮਟਣ ਦਾ ਖਤਰਾ ਬਣਿਆ ਰਹਿ ਸਕਦਾ ਹੈ, ਸਾਵਧਾਨੀ ਰੱਖੋ।
ਬ੍ਰਿਸ਼ਚਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਕੰਮਕਾਜੀ ਭੱਜ-ਦੌੜ ’ਚ ਸਫਲਤਾ ਦੇਣ ਵਾਲਾ ਪਰ ਸਿਹਤ ਬਾਰੇ ਵੀ ਸੁਚੇਤ ਰਹਿਣਾ ਸਹੀ ਰਹੇਗਾ।
ਧਨ : ਰਾਜਕੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰਾਂ ਦੇ ਰੁਖ ’ਚ ਸਾਫਟਨੈੱਸ ਵਧਾਉਣ ਅਤੇ ਦੁਸ਼ਮਣਾਂ ਨੂੰ ਕਮਜ਼ੋਰ ਰੱਖਣ ਵਾਲਾ ਸਿਤਾਰਾ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਮਕਰ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਆਪ ਦੇ ਯਤਨ, ਪ੍ਰੋਗਰਾਮ ਸਿਰੇ ਚੜ੍ਹਣਗੇ ਪਰ ਕਿਸੇ ਵੀ ਸਰਕਾਰੀ ਕੰਮ ਲਈ ਕੋਈ ਯਤਨ ਅੰਨਮਨੇ ਮਨ ਨਾਲ ਨਾ ਕਰੋ।
ਕੁੰਭ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਲਾਪ੍ਰਵਾਹੀ ਨਾ ਵਰਤਣਾ ਸਹੀ ਰਹੇਗਾ, ਲੈਣ-ਦੇਣ ਦੇ ਕੰਮਾਂਂ ’ਚ ਵੀ ਸਾਵਧਾਨੀ ਵਰਤਣੀ ਚਾਹੀਦੀ ਹੈ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਵੀ ਤਾਲਮੇਲ, ਸਦਭਾਅ ਬਣਿਆ ਰਹੇਗਾ।
2 ਮਈ 2023, ਮੰਗਲਵਾਰ
ਵਿਸਾਖ ਸੁਦੀ ਤਿੱਥੀ ਦੁਆਦਸ਼ੀ (ਰਾਤ 11.18 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਕੰਨਿਆ ’ਚ
ਮੰਗਲ ਮਿਥੁਨ ’ਚ
ਬੁੱਧ ਮੇਖ ’ਚ
ਗੁਰੂ ਮੇਖ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਵਿਸਾਖ ਪ੍ਰਵਿਸ਼ਟੇ 19, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 12 (ਵਿਸਾਖ), ਹਿਜਰੀ ਸਾਲ 1944, ਮਹੀਨਾ : ਸ਼ਵਾਲ, ਤਰੀਕ : 11, ਸੂਰਜ ਉਦੇ ਸਵੇਰੇ 5.45 ਵਜੇ, ਸੂਰਜ ਅਸਤ ਸ਼ਾਮ 7.03 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਫਾਲਗੁਣੀ (ਸ਼ਾਮ 7.41 ਤੱਕ) ਅਤੇ ਮਗਰੋਂ ਨਕਸ਼ੱਤਰ ਹਸਤ, ਯੋਗ : ਵਿਆਘਾਤ (ਪੁਰਵ ਦੁਪਹਿਰ 11.49 ਤੱਕ) ਅਤੇ ਮਗਰੋਂ ਯੋਗ ਹਰਸ਼ਣ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)