ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਪੂਰਾ ਦਿਨ
Monday, May 08, 2023 - 03:32 AM (IST)
ਮੇਖ : ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਪੇਟ ਕੁਝ ਵਿਗੜਿਆ ਜਿਹਾ ਰਹੇਗਾ, ਮੌਸਮ ਦੇ ਐਕਸਪੋਜ਼ਰ ਤੋਂ ਵੀ ਬਚਾਅ ਰੱਖੋ, ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ।
ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਈ ਵੀ ਕੰਮ ਅਣਮੰਨੇ ਮਨ ਨਾਲ ਨਾ ਕਰੋ, ਉਂਝ ਘਰੇਲੂ ਮੋਰਚੇ ’ਤੇ ਨਾਰਾਜ਼ਗੀ-ਤਣਾਤਣੀ ਨਜ਼ਰ ਆਵੇਗੀ।
ਮਿਥੁਨ : ਕਮਜ਼ੋਰ ਮਨੋਬਲ ਅਤੇ ਡਾਵਾਂਡੋਲ ਮਨ ਸਥਿਤੀ ਕਰਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਹੀ ਹਿੰਮਤ ਨਾ ਕਰ ਸਕੋਗੇ, ਨੁਕਸਾਨ ਦਾ ਡਰ।
ਕਰਕ : ਸੰਤਾਨ ਦਾ ਰੁਖ ਉਖੜਿਆ-ਉਖੜਿਆ ਰਹੇਗਾ ਅਤੇ ਹਰ ਮਾਮਲੇ ’ਚ ਉਹ ਸ਼ਾਇਦ ਆਪ ਦਾ ਸਾਥ ਨਾ ਦੇ ਸਕੇਗੀ, ਉਂਝ ਅਰਥ ਦਸ਼ਾ ਪਹਿਲਾਂ ਦੀ ਤਰ੍ਹਾਂ ਬਣੀ ਰਹੇਗੀ।
ਸਿੰਘ : ਸਿਤਾਰਾ ਕੋਰਟ ਕਚਹਿਰੀ ਦੇ ਕੰਮਾਂ ਲਈ ਕਮਜ਼ੋਰ, ਇਸ ਲਈ ਨਾ ਤਾਂ ਅਦਾਲਤ ’ਚ ਜਾਓ ਅਤੇ ਨਾ ਹੀ ਕੋਈ ਨਵੀਂ ਕੋਸ਼ਿਸ਼ ਸ਼ੁਰੂ ਕਰੋ, ਮਨ ਵੀ ਡਰਿਆ-ਡਰਿਆ ਰਹੇਗਾ।
ਕੰਨਿਆ : ਕੰਮਕਾਜੀ ਸਾਥੀ ਪਾਰਟਨਰਸ ਆਪ ਦੀ ਕਿਸੇ ਵੀ ਗੱਲ ਨੂੰ ਗੰਭੀਰਤਾ ਨਾ ਦੇਣਗੇ, ਇਸ ਲਈ ਉਨ੍ਹਾਂ ’ਤੇ ਜ਼ਿਆਦਾ ਉਮੀਦ ਵੀ ਨਹੀਂ ਰੱਖਣੀ ਚਾਹੀਦੀ।
ਤੁਲਾ : ਕਾਰੋਬਾਰੀ ਲੈਣ-ਦੇਣ ਦੇ ਕੰਮਾਂ ਨੂੰ ਅਹਿਤਿਆਤ ਨਾਲ ਹੀ ਕਰੋ, ਕਿਸੇ ਵੀ ਕਾਰੋਬਾਰੀ ਗਾਰੰਟੀ ’ਚ ਨਾ ਫਸੋ, ਉਧਾਰੀ ਦੇ ਚੱਕਰ ’ਚ ਵੀ ਨਾ ਫਸੋ, ਧਨ ਹਾਨੀ ਦਾ ਡਰ ਰਹੇਗਾ।
ਬ੍ਰਿਸ਼ਚਕ : ਵਪਾਰਕ ਅਤੇ ਕੰਮਕਾਜ ਦੀ ਦਸ਼ਾ ਚੰਗੀ, ਉਂਝ ਧਿਆਨ ਰੱਖੋ ਕਿ ਮਨ ’ਤੇ ਪ੍ਰਭਾਵੀ ਨੈਗੇਟਿਵ ਸੋਚ ਆਪ ਨੂੰ ਪ੍ਰੇਸ਼ਾਨ ਰੱਖ ਸਕਦੀ ਹੈ।
ਧਨ : ਖਰਚ ਜਾਇਜ਼ ਅਤੇ ਫਜ਼ੂਲ ਦੋਵੇਂ ਤਰ੍ਹਾਂ ਦੇ ਹੋਣਗੇ, ਨੁਕਸਾਨ ਦਾ ਵੀ ਡਰ, ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕੰਮਕਾਜੀ ਟੂਰ ਕਰੋ।
ਮਕਰ : ਵਪਾਰ, ਕਾਰੋਬਾਰ ’ਚ ਲਾਭ, ਯਤਨ ਕਰਨ ’ਤੇ ਕਾਰੋਬਾਰੀ ਪ੍ਰੋਗਰਾਮਿੰਗ, ਪਲਾਨਿੰਗ ਕੁਝ ਅੱਗੇ ਵਧੇਗੀ ਅਤੇ ਬਿਹਤਰ ਨਤੀਜਾ ਦੇਵੇਗੀ, ਮਾਣ-ਯਸ਼ ਦੀ ਪ੍ਰਾਪਤੀ।
ਕੁੰਭ : ਕਿਸੇ ਅਫਸਰ ਦੇ ਰੁਖ ’ਚ ਨਾਰਾਜ਼ਗੀ ਕਰ ਕੇ ਆਪ ਦਾ ਕੋਈ ਬਣਿਆ ਬਣਾਇਆ ਕੰਮ ਉਲਝ ਵਿਗੜ ਸਕਦਾ ਹੈ, ਮਨ ਵੀ ਪ੍ਰੇਸ਼ਾਨ ਜਿਹਾ ਰਹੇਗਾ।
ਮੀਨ : ਧਾਰਮਿਕ ਕੰਮਾਂ ’ਚ ਨਾ ਤਾਂ ਰੁਚੀ ਰਹੇਗੀ ਅਤੇ ਨਾ ਹੀ ਕਥਾ-ਵਾਰਤਾ, ਭਜਨ-ਕੀਰਤਨ ’ਚ ਜੀ ਲੱਗੇਗਾ, ਬਿਨਾਂ ਕਾਰਨ ਤੋਂ ਹਰ ਫਰੰਟ ’ਤੇ ਉਲਝਣਾਂ-ਮੁਸ਼ਕਲਾਂ ਪੈਦਾ ਹੁੰਦੀਆਂ ਰਹਿਣਗੀਆਂ।
8 ਮਈ 2023, ਸੋਮਵਾਰ
ਜੇਠ ਵਦੀ ਤਿੱਥੀ ਤੀਜ (ਸ਼ਾਮ 6.19 ਤੱਕ) ਅਤੇ ਮਗਰੋਂ ਿਤੱਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਮਿਥੁਨ ’ਚ
ਬੁੱਧ ਮੇਖ ’ਚ
ਗੁਰੂ ਮੇਖ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਵਿਸਾਖ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 18 (ਵਿਸਾਖ), ਹਿਜਰੀ ਸਾਲ 1944, ਮਹੀਨਾ : ਸ਼ਵਾਲ, ਤਰੀਕ : 17, ਸੂਰਜ ਉਦੇ ਸਵੇਰੇ 5.41 ਵਜੇ, ਸੂਰਜ ਅਸਤ ਸ਼ਾਮ 7.08 ਵਜੇ (ਜਲੰਧਰ ਟਾਈਮ), ਨਕਸ਼ੱਤਰ : ਜੇਸ਼ਠਾ (ਸ਼ਾਮ 7.10 ਤੱਕ) ਅਤੇ ਮਗਰੋਂ ਨਕਸ਼ੱਤਰ ਮੁਲਾ, ਯੋਗ : ਸ਼ਿਵ (8-9 ਮੱਧ ਰਾਤ 12.09 ਤੱਕ) ਅਤੇ ਮਗਰੋਂ ਯੋਗ ਸਿੱਧ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਸ਼ਾਮ 7.10 ਤੱਕ) ਅਤੇ ਮਗਰੋਂ ਧਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਸ਼ਾਮ 7.10 ਤੱਕ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਅਤੇ ਮਗਰੋਂ ਮੁਲਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਸਵੇਰੇ 7.17 ਤੋਂ ਲੈ ਕੇ ਸ਼ਾਮ 6.19 ਤੱਕ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਗਣੇਸ਼ ਚੌਥ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)