ਮੀਨ ਰਾਸ਼ੀ ਵਾਲਿਆਂ ਨੂੰ ਰਾਜਕੀ ਕੰਮਾਂ ''ਚ ਮਿਲੇਗੀ ਸਫ਼ਲਤਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Tuesday, May 09, 2023 - 02:04 AM (IST)

ਮੀਨ ਰਾਸ਼ੀ ਵਾਲਿਆਂ ਨੂੰ ਰਾਜਕੀ ਕੰਮਾਂ ''ਚ ਮਿਲੇਗੀ ਸਫ਼ਲਤਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

ਮੇਖ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਯਤਨ ਕਰਨ ’ਤੇ ਆਪ ਦੀ ਪਲਾਨਿੰਗ, ਪ੍ਰੋਗਰਾਮਿੰਗ ’ਚੋਂ ਕੋਈ ਪੇਚੀਦਗੀ ਹਟੇਗੀ।

ਬ੍ਰਿਖ : ਸਿਤਾਰਾ ਪੇਟ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਲਿਮਟ ’ਚ ਰੱਖਣਾ ਫਰੂਟਫੁਲ ਰਹੇਗਾ, ਉਂਝ ਲੈਣ-ਦੇਣ ਦੇ ਕੰਮ ਸੁਚੇਤ ਰਹਿ ਕੇ ਕਰਨਾ ਸਹੀ ਰਹੇਗਾ।

ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਜਿਹੜੇ ਕੰਮ ਲਈ ਸੋਚ ਵਿਚਾਰ ਕਰੋਗੇ ਜਾਂ ਮਨ ਬਣਾਓਗੇ, ਉਸ ’ਚ ਸਫਲਤਾ ਮਿਲੇਗੀ, ਮਨ ਸਫਰ ਲਈ ਰਾਜ਼ੀ ਰਹੇਗਾ।

ਕਰਕ : ਸ਼ਤਰੂਆਂ ਨੂੰ ਨਾ ਤਾਂ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ’ਤੇ ਜ਼ਿਆਦਾ ਭਰੋਸਾ ਕਰੋ ਕਿਉਂਕਿ ਉਹ ਆਪ ਨੂੰ ਪ੍ਰੇਸ਼ਾਨ ਕਰਨ ਤੋਂ ਕਦੇ ਵੀ ਬਾਜ਼ ਨਾ ਆਉਣਗੇ।

ਸਿੰਘ : ਜਨਰਲ ਸਿਤਾਰਾ ਬਿਹਤਰ, ਸੰਤਾਨ ਦੇ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ ਕਿਉਂਕਿ ਉਹ ਆਪ ਦਾ ਸਾਥ ਦੇਵੇਗੀ ਅਤੇ ਆਪ ਨਾਲ ਤਾਲਮੇਲ ਰੱਖੇਗੀ।

ਕੰਨਿਆ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ।

ਤੁਲਾ : ਕਿਸੇ ਸੱਜਣ ਮਿੱਤਰ ਦੀ ਮਦਦ ਅਤੇ ਸਹਿਯੋਗ ਨਾਲ ਆਪ ਦੀ ਕੋਈ ਸਮੱਸਿਆ ਆਪਣੇ ਹੱਲ ਦੇ ਨੇੜੇ ਪਹੁੰਚ ਸਕਦੀ ਹੈ।

ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪਬਲੀਕੇਸ਼ਨ, ਮੈਡੀਸਨ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ, ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ।

ਮਕਰ : ਕਿਉਂਕਿ ਸਮਾਂ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਕਿਸੇ ਵੀ ਨਵੇਂ ਕੰਮਲਈ ਯਤਨ ਸ਼ੁਰੂ ਨਾ ਕਰਨਾ ਸਹੀ ਰਹੇਗਾ।

ਕੁੰਭ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਮਾਣ-ਸਨਮਾਨ ਦੀ ਪ੍ਰਾਪਤੀ।

ਮੀਨ : ਰਾਜਕੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰਾਂ ਦੇ ਰੁਖ ’ਚ ਸਾਫਟਨੈੱਸ ਅਤੇ ਸੁਪੋਰਟ ਨਜ਼ਰ ਆਵੇਗੀ, ਸ਼ਤਰੂ ਕਮਜ਼ੋਰ ਰਹਿਣਗੇ।

9 ਮਈ 2023, ਮੰਗਲਵਾਰ

ਜੇਠ ਵਦੀ ਤਿੱਥੀ ਚੌਥ (ਸ਼ਾਮ 4.09 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੇਖ ’ਚ

ਚੰਦਰਮਾ ਧਨ ’ਚ

ਮੰਗਲ ਮਿਥੁਨ ’ਚ

ਬੁੱਧ ਮੇਖ ’ਚ

ਗੁਰੂ ਮੇਖ ’ਚ

ਸ਼ੁੱਕਰ ਮਿਥੁਨ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2080, ਵਿਸਾਖ ਪ੍ਰਵਿਸ਼ਟੇ 26, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 19 (ਵਿਸਾਖ), ਹਿਜਰੀ ਸਾਲ 1944, ਮਹੀਨਾ : ਸ਼ਵਾਲ, ਤਰੀਕ : 18, ਸੂਰਜ ਉਦੇ ਸਵੇਰੇ 5.40 ਵਜੇ, ਸੂਰਜ ਅਸਤ ਸ਼ਾਮ 7.08 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੁਲਾ (ਸ਼ਾਮ 5.45 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾਖਾੜਾ, ਯੋਗ : ਸਿੱਧ (ਰਾਤ 9.16 ਤੱਕ) ਅਤੇ ਮਗਰੋਂ ਯੋਗ ਸਾਧਿਆ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਸ਼ਾਮ 5.45 ਤੱਕ ਜੰਮੇ ਬੱਚੇ ਨੂੰ ਮੁਲਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Anmol Tagra

Content Editor

Related News