ਕਰਕ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Friday, May 12, 2023 - 02:49 AM (IST)
ਮੇਖ : ਕਿਸੇ ਅਫਸਰ ਦੇ ਸਾਫਟ ਸੁਪੋਰਟਿਵ ਰੁਖ ਦੇ ਬਾਵਜੂਦ ਵੀ ਕਿਸੇ ਨਾ ਕਿਸੇ ਪ੍ਰਾਬਲਮ ਦੇ ਉਭਰਨ ਦਾ ਡਰ ਰਹੇਗਾ, ਇਸ ਲਈ ਹਰ ਸਥਿਤੀ ਨੂੰ ਮਜ਼ਬੂਤੀ ਨਾਲ ਨਿਪਟਣਾ ਸਹੀ ਰਹੇਗਾ।
ਬ੍ਰਿਖ : ਹਲਕੀ ਸੋਚ ਅਤੇ ਨੇਚਰ ਵਾਲੇ ਲੋਕਾਂ ਤੋਂ ਸੰਭਲ ਸੰਭਾਲ ਕੇ ਰਹੋ, ਕਿਉਂਕਿ ਉਹ ਨੁਕਸਾਨ ਦੇਣ ਦੇ ਲਈ ਹੱਥੋਂ ਕੋਈ ਮੌਕਾ ਜਾਣ ਨਾ ਦੇਣਗੇ, ਜਨਰਲ ਹਾਲਾਤ ਅਨੁਕੂਲ ਰਹਿਣਗੇ।
ਮਿਥੁਨ : ਕਿਉਂਕਿ ਪੇਟ ਲਈ ਸਿਤਾਰਾ ਸਹੀ ਨਹੀਂ ਹੈ, ਇਸਲਈ ਖਾਣ-ਪੀਣ ’ਚ ਅਹਿਤਿਆਤ ਰੱਖਣੀ ਜ਼ਰੂਰੀ ਹੋਵੇਗੀ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਠੀਕ ਬਣੇ ਰਹਿਣਗੇ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ ਹੋਵੇਗਾ, ਮਨ ’ਚ ਕੁੱਝ ਬੇਚੈਨੀ ਵੀ ਰਹੇਗੀ।
ਸਿੰਘ : ਕਿਸੇ ਨਾ ਕਿਸੇ ਝਮੇਲੇ ਨਾਲ ਵਾਸਤਾ ਰਹੇਗਾ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਾ ਫਸਣਾ ਸਹੀ ਰਹੇਗਾ, ਮਨ ਵੀ ਅਸ਼ਾਂਤ-ਬੇਚੈਨ ਡਿਸਟਰਬ ਜਿਹਾ ਰਹੇਗਾ।
ਕੰਨਿਆ : ਜਨਰਲ ਸਿਤਾਰਾ ਸਟ੍ਰਾਂਗ, ਧਾਰਮਿਕ ਕੰਮਾਂ ’ਚ ਰੁਚੀ, ਵਪਾਰ ਕਾਰੋਬਾਰ ’ਚ ਲਾਭ, ਕਾਰੋਬਾਰੀ ਫ੍ਰੰਟ ’ਤੇ ਕਦਮ ਬੜ੍ਹਤ ਵੱਲ ਪਰ ਡਿਗਣ-ਫਿਸਲਣ ਦਾ ਡਰ।
ਤੁਲਾ : ਕਿਸੇ ਵੀ ਸਰਕਾਰੀ ਯਤਨ ਜਾਂ ਪ੍ਰੋਗਰਾਮ ਨੂੰ ਹੱਥ ’ਚ ਨਾ ਲਓ ਕਿਉਂਕਿ ਕਿਸੇ ਨਾ ਕਿਸੇ ਸਮੱਸਿਆ ਦੇ ਜਾਗਣ ਦਾ ਡਰ ਰਹੇਗਾ, ਤੇਜ ਪ੍ਰਭਾਅ ਬਣਿਆ ਰਹੇਗਾ।
ਬ੍ਰਿਸ਼ਚਕ : ਉਤਸ਼ਾਹ-ਹਿੰਮਤ ਅਤੇ ਯਤਨ ਸ਼ਕਤੀ ਬਣੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ ਪਰ ਕਿਸੇ ਨਾ ਕਿਸੇ ਸਮੱਸਿਆ ਦੇ ਉਭਰਨ ਦਾ ਡਰ ਰਹੇਗਾ।
ਧਨ : ਵ੍ਹੀਕਲਜ਼ ਦੀ ਸੇਲ ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ ਪਰ ਸਿਹਤ ’ਚ ਗੜਬੜੀ ਦਾ ਡਰ।
ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਫੈਮਿਲੀ ਫਰੰਟ ’ਤੇ ਨਾਰਾਜ਼ਗੀ-ਤਣਾਤਣੀ ਬਣੀ ਰਹੇਗੀ।
ਕੁੰਭ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਵਾਲਾ, ਧਿਆਨ ਰੱਖੋ ਕਿ ਕੰਮਕਾਜੀ ਕੰਮਾਂ ਨੂੰ ਨਿਪਟਾਉਂਦੇ ਸਮੇਂ ਆਪ ਦੀ ਕੋਈ ਪੇਮੈਂਟ ਕਿਧਰੇ ਫਸ ਨਾ ਜਾਵੇ।
ਮੀਨ : ਲੋਹਾ, ਲੋਹਾ ਮਸ਼ੀਨਰੀ, ਹਾਰਡ ਵੇਅਰ, ਸਟੀਲ ਫਰਨੀਚਰ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ, ਤੇਜ ਪ੍ਰਭਾਅ ਬਣਿਆ ਰਹੇਗਾ, ਸ਼ਤਰੂ ਕਮਜ਼ੋਰ।
12 ਮਈ 2023, ਸ਼ੁੱਕਰਵਾਰ
ਜੇਠ ਵਦੀ ਤਿੱਥੀ ਸਪਤਮੀ (ਸਵੇਰੇ 9.07 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਮਕਰ ’ਚ
ਮੰਗਲ ਮਿਥੁਨ ’ਚ
ਬੁੱਧ ਮੇਖ ’ਚ
ਗੁਰੂ ਮੇਖ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਵਿਸਾਖ ਪ੍ਰਵਿਸ਼ਟੇ 29, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 22 (ਵਿਸਾਖ), ਹਿਜਰੀ ਸਾਲ 1944, ਮਹੀਨਾ : ਸ਼ਵਾਲ, ਤਰੀਕ : 21, ਸੂਰਜ ਉਦੇ ਸਵੇਰੇ 5.38 ਵਜੇ, ਸੂਰਜ ਅਸਤ ਸ਼ਾਮ 7.10 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼੍ਰਵਣ (ਦੁਪਹਿਰ 1.03 ਤੱਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ : ਸ਼ੂਕਲ (ਦੁਪਹਿਰ 12.17 ਤਕ) ਅਤੇ ਮਗਰੋਂ ਯੋਗ ਬ੍ਰਹਮ, ਚੰਦਰਮਾ : ਮਕਰ ਰਾਸ਼ੀ ’ਤੇ (12-13 ਮੱਧ ਰਾਤ 12.18 ਤਕ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰੇਵਸ਼ ਕਰੇਗਾ, ਪੰਚਕ ਸ਼ੁਰੂ ਹੋਵੇਗੀ (12-13 ਮੱਧ ਰਾਤ 12.18 ’ਤੇ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ :ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ। ਪੂਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਰਮੇਸ਼ ਚੰਦਰ ਬਲਿਦਾਨ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)