ਬ੍ਰਿਖ ਰਾਸ਼ੀ ਵਾਲਿਆਂ ਦਾ ਸਰਕਾਰੀ-ਗ਼ੈਰ ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

05/14/2023 1:39:39 AM

ਮੇਖ : ਸਿਤਾਰਾ ਵਪਾਰ-ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਪੇਚੀਦਗੀ ਹਟੇਗੀ, ਇੱਜ਼ਤ-ਮਾਣ ਦੀ ਪ੍ਰਾਪਤੀ ਪਰ ਕਿਸੇ ਜਾਇਦਾਦੀ ਉਲਝਣ ਦੇ ਉੱਭਰਨ ਦਾ ਡਰ।

ਬ੍ਰਿਖ : ਸਰਕਾਰੀ-ਗ਼ੈਰ ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕ ਸਾਫਟ-ਸੁਪੋਰਟਿਵ ਰੁਖ਼ ਰੱਖਣਗੇ ਪਰ ਘਟੀਆ ਸਾਥੀਆਂ ਤੋਂ ਫਾਸਲਾ ਰੱਖੋ।

ਮਿਥੁਨ : ਅਰਥ ਦਸ਼ਾ ਕਮਜ਼ੋਰ ਰਹੇਗੀ, ਕਾਰੋਬਾਰੀ ਟੂਰਿੰਗ ਵੀ ਨਾ ਕਰੋ ਕਿਉਂਕਿ ਸਿਤਾਰਾ ਨੁਕਸਾਨ ਦੇਣ ਅਤੇ ਆਰਥਿਕ ਸਥਿਤੀ ਨੂੰ ਤੰਗ ਰੱਖਣ ਵਾਲਾ।

ਕਰਕ : ਸਿਤਾਰਾ ਸਿਹਤ ਖ਼ਾਸ ਕਰ ਕੇ ਪੇਟ ਲਈ ਠੀਕ ਨਹੀਂ, ਠੰਡੀਆਂ ਵਸਤਾਂ ਦੀ ਵਰਤੋਂ ਘੱਟ ਹੀ ਕਰੋ, ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ।

ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਮਨ ਬਣਾਓਗੇ ਜਾਂ ਯਤਨ ਕਰੋਗੇ ਉਸ ’ਚ ਸਫ਼ਲਤਾ ਮਿਲੇਗੀ, ਇੱਜ਼ਤ-ਮਾਣ ਦੀ ਪ੍ਰਾਪਤੀ।

ਕੰਨਿਆ : ਬੇਸ਼ੱਕ ਸ਼ਤਰੂ ਆਪ ਦੇ ਖ਼ਿਲਾਫ਼ ਉੱਭਰਦੇ-ਸਿਮਟਦੇ ਤਾਂ ਰਹਿਣਗੇ ਪਰ ਉਹ ਆਪ ਨੂੰ ਜ਼ਿਆਦਾ ਪ੍ਰੇਸ਼ਾਨ ਨਾ ਕਰ ਸਕਣਗੇ, ਤੇਜ ਪ੍ਰਭਾਵ ਬਣਿਆ ਰਹੇਗਾ।

ਤੁਲਾ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰੇ ਕਰ ਕੇ ਆਪ ਦੀ ਪੈਠ-ਧਾਕ ਬਣੀ ਰਹੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ ਹੋਵੇਗਾ।

ਬ੍ਰਿਸ਼ਚਕ : ਸਿਤਾਰਾ ਜ਼ਮੀਨੀ-ਜਾਇਦਾਦੀ ਕੰਮ ਸੰਵਾਰਨ ਅਤੇ ਹਰ ਫ੍ਰੰਟ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਧਾਰਮਿਕ ਕੰਮਾਂ ’ਚ ਵੀ ਜੀਅ ਘੱਟ ਹੀ ਲੱਗੇਗਾ।

ਧਨ : ਕਿਸੇ ਸੱਜਣ-ਮਿੱਤਰ ਦੀ ਮਦਦ ਨਾਲ ਕੋਈ ਲਟਕਦਾ ਚੱਲਿਆ ਆ ਰਿਹਾ ਕੰਮ ਸੁਲਝੇਗਾ ਪਰ ਕਿਸੇ ਘਟੀਆ ਸਾਥੀ ਤੋਂ ਨੁਕਸਾਨ ਦਾ ਡਰ ਰਹੇਗਾ।

ਮਕਰ : ਵ੍ਹੀਕਲਜ਼ ਦੀ ਸੇਲ-ਪ੍ਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।

ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਆਪ ਪੂਰੀ ਤਰ੍ਹਾਂ ਸਫਲ ਰਹੋਗੇ, ਮਾਣ–ਸਨਮਾਨ ਦੀ ਪ੍ਰਾਪਤੀ।

ਮੀਨ : ਖਰਚਿਆਂ ਨੂੰ ਬੇਕਾਬੂ ਨਾ ਹੋਣ ਦਿਓ, ਵਰਨਾ ਅਰਥ ਤੰਗੀ ਦੀ ਸਥਿਤੀ ਨਾਲ ਨਿਪਟਣਾ ਪੈ ਸਕਦਾ ਹੈ, ਸਫਰ ਨਾ ਕਰੋ, ਉਧਾਰੀ ’ਚ ਵੀ ਨਾ ਫਸੋ।
 

14 ਮਈ 2023, ਐਤਵਾਰ

ਜੇਠ ਵਦੀ ਤਿਥੀ ਦਸਮੀ (14-15 ਮੱਧ ਰਾਤ 2.47 ਤੱਕ) ਅਤੇ ਮਗਰੋਂ ਤਿਥੀ ਇਕਾਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੇਖ ’ਚ

ਚੰਦਰਮਾ ਕੁੰਭ ’ਚ

ਮੰਗਲ ਕਰਕ ’ਚ

ਬੁੱਧ ਮੇਖ ’ਚ

ਗੁਰੂ ਮੇਖ ’ਚ

ਸ਼ੁੱਕਰ ਮਿਥੁਨ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2080, ਵਿਸਾਖ ਪ੍ਰਵਿਸ਼ਟੇ 31, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 23 (ਵਿਸਾਖ), ਹਿਜਰੀ ਸਾਲ 1944, ਮਹੀਨਾ : ਸ਼ਵਾਲ, ਤਰੀਕ : 23, ਸੂਰਜ ਉਦੇ ਸਵੇਰੇ 5.37 ਵਜੇ, ਸੂਰਜ ਅਸਤ ਸ਼ਾਮ 7.12 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਤਭਿਖਾ (ਸਵੇਰੇ 10.16) ਅਤੇ ਮਗਰੋ ਨਕਸ਼ੱਤਰ ਪੁਰਵਾ ਭਾਦਰਪਦ, ਯੋਗ : ਏਂਦਰ (ਸਵੇਰੇ 6.35 ਤੱਕ) ਅਤੇ ਮਗਰੋਂ ਯੋਗ ਵੈਧ੍ਰਿਤੀ, ਚੰਦਰਮਾ : ਕੁੰਭ ਰਾਸ਼ੀ ’ਤੇ (14-15 ਮੱਧ ਰਾਤ 3.24 ਤੱਕ)ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭਦਰਾ ਰਹੇਗੀ (ਦੁਪਹਿਰ 3.45 ਤੋਂ ਲੈ ਕੇ 14-15 ਮੱਧ ਰਾਤ 2.47 ਤੱਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤਕ। ਪੂਰਬ, ਦਿਵਸ ਅਤੇ ਤਿਉਹਾਰ : ਮੇਲਾ ਬੰਜਾਰ (ਕੁੱਲੂ) ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Manoj

This news is Content Editor Manoj