ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਪੂਰਾ ਦਿਨ

05/15/2023 2:33:03 AM

ਮੇਖ : ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਕੋਈ ਵੀ ਯਤਨ ਅਣਮੰਨੇ ਮਨ ਨਾਲ ਨਹੀਂ ਕਰਨਾ ਚਾਹੀਦਾ, ਨੁਕਸਾਨ ਦਾ ਵੀ ਡਰ ਰਹੇਗਾ।

ਬ੍ਰਿਖ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪਬਲੀਕੇਸ਼ਨ, ਕੰਸਲਟੈਂਸੀ, ਟੂਰਿਜ਼ਮ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਮਿਥੁਨ : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰ ਆਪ ਦੀ ਗੱਲ ਧਿਆਨ-ਧੀਰਜ ਨਾਲ ਸੁਣਨਗੇ, ਸਦਭਾਅ ਬਣਿਆ ਰਹੇਗਾ।

ਕਰਕ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਸਾਤਵਿਕ ਕੰਮਾਂ ’ਚ ਰੁਚੀ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧੇਗੀ।

ਸਿੰਘ : ਸਿਹਤ ਬਾਰੇ ਸੁਚੇਤ ਰਹਿਣਾ ਸਹੀ ਰਹੇਗਾ, ਕਿਸੇ ’ਤੇ ਨਾ ਤਾਂ ਭਰੋਸਾ ਕਰੋ ਅਤੇ ਨਾ ਹੀ ਕਿਸੇ ਦੇ ਝਾਂਸੇ ’ਚ ਹੀ ਫਸੋ।

ਕੰਨਿਆ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਮਿਠਾਸ-ਤਾਲਮੇਲ ਬਣਿਆ ਰਹੇਗਾ।

ਤੁਲਾ : ਵਿਰੋਧੀਆਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਬ੍ਰਿਸ਼ਚਕ : ਸੰਤਾਨ ਦੇ ਸੁਪੋਰਟਿਵ ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲੇਗੀ।

ਧਨ : ਕਿਉਂਕਿ ਜਨਰਲ ਸਿਤਾਰਾ ਸਟ੍ਰਾਂਗ ਹੈ, ਇਸ ਲਈ ਕੋਰਟ ਕਚਹਿਰੀ ਦੇ ਨਾਲ ਜੁੜਿਆ ਕੋਈ ਕੰਮ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲੇਗਾ।

ਮਕਰ : ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਕਿਸੇ ਵੀ ਤਰ੍ਹਾਂ ਦੇ ਸਹਿਯੋਗ ਲਈ ਉਨ੍ਹਾਂ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਸ਼ਤਰੂ ਕਮਜ਼ੋਰ ਰਹਿਣਗੇ।

ਕੁੰਭ : ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਆਪ ਦੀ ਕਾਰੋਬਾਰੀ ਪਲਾਨਿੰਗ, ਪ੍ਰੋਗਰਾਮਿੰਗ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ।

ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਆਪ ਹਰ ਤਰ੍ਹਾਂ ਤੋਂ ਹਾਵੀ, ਪ੍ਰਭਾਵੀ, ਵਿਜਈ ਰਹੋਗੇ, ਮਾਣ-ਸਨਮਾਨ ਦੀ ਪ੍ਰਾਪਤੀ।

15 ਮਈ 2023, ਸੋਮਵਾਰ

ਜੇਠ ਵਦੀ ਤਿੱਥੀ ਇਕਾਦਸ਼ੀ (15-16 ਮੱਧ ਰਾਤ 1.04 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੇਖ ’ਚ

ਚੰਦਰਮਾ ਮੀਨ ’ਚ

ਮੰਗਲ ਕਰਕ ’ਚ

ਬੁੱਧ ਮੇਖ ’ਚ

ਗੁਰੂ ਮੇਖ ’ਚ

ਸ਼ੁੱਕਰ ਮਿਥੁਨ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2080, ਜੇਠ ਪ੍ਰਵਿਸ਼ਟੇ 1, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 25 (ਵਿਸਾਖ), ਹਿਜਰੀ ਸਾਲ 1944, ਮਹੀਨਾ : ਸ਼ਵਾਲ, ਤਰੀਕ : 24, ਸੂਰਜ ਉਦੇ ਸਵੇਰੇ 5.36 ਵਜੇ, ਸੂਰਜ ਅਸਤ ਸ਼ਾਮ 7.12 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਭਾਦਰਪਦ (ਸਵੇਰੇ 9.08 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਭਾਦਰਪਦ, ਯੋਗ : ਵਿਸ਼ਕੁੰਭ (14-15 ਮੱਧ ਰਾਤ 1.29 ਤੱਕ) ਅਤੇ ਮਗਰੋਂ ਯੋਗ ਪ੍ਰੀਤੀ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਅਪਰਾ ਇਕਾਦਸ਼ੀ ਵਰਤ, ਭੱਦਰਕਾਲੀ ਇਕਾਦਸ਼ੀ, ਮੇਲਾ ਭੱਦਰਕਾਲੀ (ਕਪੂਰਥਲਾ), ਬ੍ਰਿਕਮੀ ਜੇਠ ਸੰਕ੍ਰਾਂਤੀ, ਸੂਰਜ ਪੂਰਵ ਦੁਪਹਿਰ 11.44 (ਜਲੰਧਰ ਟਾਈਮ) ’ਤੇ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਮੇਲਾ ਢੁੰਗਰੀ ਜਾਤਰ (ਮਨਾਲੀ) ਸ਼ੁਰੂ, ਵਿਸ਼ਵ ਪਰਿਵਾਰ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Mukesh

This news is Content Editor Mukesh