ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਖਰਚਿਆਂ ਤੇ ਝਮੇਲਿਆਂ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

05/16/2023 4:45:01 AM

ਮੇਖ : ਸਿਤਾਰਾ ਖਰਚਿਆਂ, ਝਮੇਲਿਆਂ, ਪੇਚੀਦਗੀਆਂ ਵਾਲਾ, ਇਸ ਲਈ ਆਪ ਨੂੰ ਹਰ ਮੋਰਚੇ ’ਤੇ ਅਹਿਤਿਆਤ ਰੱਖਣੀ ਚਾਹੀਦੀ ਹੈ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਾ ਫਸੋ।

ਬ੍ਰਿਖ : ਸਿਤਾਰਾ ਆਮਦਨ ਵਾਲਾ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ ਵੀ ਪਾਜ਼ੇਟਿਵ ਨਤੀਜਾ ਦੇਵੇਗੀ।

ਮਿਥੁਨ : ਕਿਸੇ ਵੀ ਸਰਕਾਰੀ ਕੰਮ ਨੂੰ ਅਟੈਂਡ ਕਰਨ ਲਈ ਆਪ ਹਿੰਮਤੀ, ਉਤਸ਼ਾਹੀ ਰਹੋਗੇ, ਅਫਸਰ ਮਿਹਰਬਾਨ ਰਹਿਣਗੇ, ਮਾਣ-ਸਨਮਾਨ ਦੀ ਪ੍ਰਾਪਤੀ।

ਕਰਕ : ਜਨਰਲ ਸਿਤਾਰਾ ਸਟ੍ਰਾਂਗ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ, ਧਾਰਮਿਕ ਕੰਮਾਂ ’ਚ ਧਿਆਨ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਣਗੇ, ਕੰਮਕਾਜੀ ਦਸ਼ਾ ਠੀਕ।

ਸਿੰਘ : ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਕਰਨ ਤੋਂ ਬਚਣਾ ਚਾਹੀਦਾ ਹੈ ਜਿਹੜੀਆਂ ਆਪ ਦੀ ਸਿਹਤ ਅਤੇ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।

ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਦੋਵੇਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਸਾਫਟ ਕੰਸੀਡ੍ਰੇਟ ਰਹਿਣਗੇ।

ਤੁਲਾ : ਮਨ ਕੁਝ ਟੈਂਸ, ਪ੍ਰੇਸ਼ਾਨ, ਡਿਸਟਰਬ ਜਿਹਾ ਰਹੇਗਾ, ਇਸ ਲਈ ਆਪ ਕਿਸੇ ਵੀ ਯਤਨ ਨੂੰ ਅੱਗੇ ਵਧਾਉਣ ਅਤੇ ਫੈਸਲਾ ਲੈਣ ’ਚ ਮੁਸ਼ਕਲ ਮਹਿਸੂਸ ਕਰੋਗੇ।

ਬ੍ਰਿਸ਼ਚਕ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ ਰੱਖੇਗਾ, ਸ਼ੁੱਭ ਕੰਮਾਂ ’ਚ ਧਿਆਨ, ਉਂਝ ਵੀ ਹਰ ਪੱਖੋਂ ਬਿਹਤਰੀ ਹੋਵੇਗੀ।

ਧਨ : ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ’ਚ ਜੇ ਕੋਈ ਮੁਸ਼ਕਲ ਮਹਿਸੂਸ ਹੋ ਰਹੀ ਹੋਵੇ ਤਾਂ ਯਤਨ ਕਰ ਲਓ, ਉਸ ’ਚ ਕੁਝ ਨਾ ਕੁਝ ਬਿਹਤਰੀ ਜ਼ਰੂਰ ਹੋਵੇਗੀ।

ਮਕਰ : ਉਤਸ਼ਾਹ, ਹਿੰਮਤ, ਕੰਮਕਾਜੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਦੁਸ਼ਮਣ ਕਮਜ਼ੋਰ, ਫੈਮਿਲੀ ਫਰੰਟ ’ਤੇ ਤਣਾਤਣੀ ਰਹਿ ਸਕਦੀ ਹੈ।

ਕੁੰਭ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪਬਲੀਕੇਸ਼ਨ, ਕੰਸਲਟੈਂਸੀ, ਮੈਡੀਸਨ, ਟੂਰਿਜ਼ਮ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।

ਮੀਨ : ਵਪਾਰ ਅਤੇ ਕੰਮਕਾਜ ਦੇ ਕੰਮਾਂ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਫੈਮਿਲੀ ਫਰੰਟ ’ਤੇ ਮਿਠਾਸ, ਤਾਲਮੇਲ, ਸਦਭਾਅ ਬਣਿਆ ਰਹੇਗਾ।

16 ਮਈ 2023, ਮੰਗਲਵਾਰ

ਜੇਠ ਵਦੀ ਤਿੱਥੀ ਦੁਆਦਸ਼ੀ (ਰਾਤ 11.37 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਖ ’ਚ

ਚੰਦਰਮਾ ਮੀਨ ’ਚ

ਮੰਗਲ ਕਰਕ ’ਚ

ਬੁੱੱਧ ਮੇਖ ’ਚ

ਗੁਰੂ ਮੇਖ ’ਚ

ਸ਼ੁੱਕਰ ਮਿਥੁਨ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2080, ਜੇਠ ਪ੍ਰਵਿਸ਼ਟੇ 2, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 26 (ਵਿਸਾਖ), ਹਿਜਰੀ ਸਾਲ 1944, ਮਹੀਨਾ : ਸ਼ਵਾਲ, ਤਰੀਕ : 25, ਸੂਰਜ ਉਦੇ ਸਵੇਰੇ 5.35 ਵਜੇ, ਸੂਰਜ ਅਸਤ ਸ਼ਾਮ 7.13 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਭਾਦਰਪਦ (ਸਵੇਰੇ 8.15 ਤੱਕ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ : ਪ੍ਰੀਤੀ (ਰਾਤ 11.15 ਤੱਕ) ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਸਵੇਰੇ 8.15 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Anmol Tagra

This news is Content Editor Anmol Tagra