ਕੰਨਿਆ ਰਾਸ਼ੀ ਵਾਲੇ ਡਰਾਈਵਿੰਗ ''ਚ ਵਰਤਣ ਅਹਿਤਿਆਤ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

05/17/2023 3:25:52 AM

ਮੇਖ : ਵਪਾਰਕ ਅਤੇ ਕੰਮਕਾਜ ਦੇ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇ ਸਕਦੇ ਹਨ, ਕਾਰੋਬਾਰੀ ਟੂਰਿੰਗ ਵੀ ਫਰੂਟਫੁੱਲ ਰਹੇਗੀ ਪਰ ਕੋਰਟ-ਕਚਹਿਰੀ ’ਚ ਜਾਣ ਤੋਂ ਬਚੋ।

ਬ੍ਰਿਖ : ਸਮਾਂ ਉਲਝਣਾਂ ਝਮੇਲਿਆਂ, ਪੇਚੀਦਗੀਆਂ ਵਾਲਾ, ਇਸ ਲਈ ਕੋਈ ਵੀ ਇੰਪੋਰਟੈਂਟ ਕੰਮ ਹੱਥ ’ਚ ਨਾ ਲਓ, ਘਟੀਆ ਸਾਥੀ ਵੀ ਪ੍ਰੇਸ਼ਾਨੀ ਰੱਖ ਸਕਦੇ ਹਨ।

ਮਿਥੁਨ : ਮਿੱਟੀ, ਰੇਤਾ, ਬਜਰੀ, ਟਿੰਬਰ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ ਪਰ ਧਿਆਨ ਰੱਖੋ ਕਿ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ।

ਕਰਕ : ਕੋਈ ਵੀ ਸਰਕਾਰੀ ਕੰਮ ਜਾਂ ਯਤਨ ਅਨਮੰਨੇ ਮਨ ਜਾਂ ਤਿਆਰੀ ਦੇ ਬਗੈਰ ਨਾ ਕਰੋ, ਕਿਉਂਕਿ ਸਿਤਾਰਾ ਕਮਜ਼ੋਰ ਅਤੇ ਪ੍ਰੇਸ਼ਾਨੀ ਦੇਣ ਵਾਲਾ ਹੈ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਸਿੰਘ : ਜਨਰਲ ਸਿਤਾਰਾ ਆਪ ਦੇ ਕੰਮਾਂ ਅਤੇ ਕੋਸ਼ਿਸ਼ਾਂ ਨੂੰ ਅੱਗੇ ਵਧਾਉਣ ਵਾਲਾ ਹੈ ਪਰ ਪੂਰਾ ਜ਼ੋਰ ਲਗਾਉਣਾ ਜ਼ਰੂਰੀ ਹੋਵੇਗਾ, ਅਰਥ ਮੋਰਚੇ ’ਤੇ ਸਥਿਤੀ ਸਹੀ ਰਹੇਗੀ।

ਕੰਨਿਆ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਡਰਾਈਵਿੰਗ ਵੀ ਸੁਚੇਤ ਰਹਿ ਕੇ ਹੀ ਕਰਨੀ ਸਹੀ ਰਹੇਗੀ।

ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਮਨ ਸਫਰ ਲਈ ਰਾਜ਼ੀ ਰਹੇਗਾ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਧਿਆਨ ਰੱਖੋ ਕਿ ਪੈਰ ਫਿਸਲਣ ਕਰ ਕੇ ਕਿਧਰੇ ਸੱਟ ਨਾ ਲੱਗ ਜਾਵੇ।

ਬ੍ਰਿਸ਼ਚਕ : ਸ਼ਤਰੂ ਉਭਰਦੇ ਸਿਮਟਦੇ ਰਹਿਣਗੇ ਅਤੇ ਆਪ ਦੀ ਲੱਤ ਖਿੱਚਣ ਲਈ ਐਕਟਿਵ ਰਹਿਣਗੇ, ਇਸ ਲਈ ਉਨ੍ਹਾਂ ਤੋਂ ਫਾਸਲਾ ਰੱਖਣਾ ਸਹੀ ਰਹੇਗਾ, ਮਨ ਵੀ ਅਸ਼ਾਂਤ ਰਹੇਗਾ।

ਧਨ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ ਪਰ ਕਿਸੇ ਸਮੇਂ ਕਿਸੇ ਮਾਮਲੇ ’ਤੇ ਉਹ ਆਪ ਤੋਂ ਵੱਖ ਸੋਚ ਅਤੇ ਵਿਚਾਰ ਰੱਖ ਸਕਦੀ ਹੈ, ਜਨਰਲ ਹਾਲਾਤ ਅਨੁਕੂਲ ਚੱਲਣਗੇ।

ਮਕਰ : ਕੋਰਟ-ਕਚਹਿਰੀ ’ਚ ਜਾਣ ਲਈ ਸਿਤਾਰਾ ਚੰਗਾ ਤਾਂ ਹੈ ਪਰ ਕਿਸੇ ਸਮੇਂ ਕਿਸੇ ਅਫਸਰ ਦਾ ਰੁਖ ਆਪ ਦੇ ਲਈ ਸਖਤ ਬਣ ਸਕਦਾ ਹੈ।

ਕੁੰਭ : ਜਨਰਲ ਸਿਤਾਰਾ ਮਜ਼ਬੂਤ, ਤੇਜ ਪ੍ਰਭਾਵ ਬਣਿਆ ਰਹੇਗਾ, ਵੱਡੇ ਲੋਕਾਂ ਨਾਲ ਮੇਲ-ਮਿਲਾਪ ਫਰੂਟਫੁੱਲ ਰਹੇਗਾ ਪਰ ਕਿਸੇ ਘਟੀਆ ਸਾਥੀ ਕਰ ਕੇ ਮਾਨਸਿਕ ਤਣਾਅ ਵਧ ਸਕਦਾ ਹੈ।

ਮੀਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਕਾਰੋਬਾਰੀ ਪਲਾਨਿੰਗ ਨੂੰ ਅੱਗੇ ਵਧਾਉਣ ਵਾਲਾ ਪਰ ਸੰਤਾਨ ਪੱਖੋਂ ਟੈਨਸ਼ਨ ਪ੍ਰੇਸ਼ਾਨੀ ਰਹਿਣ ਦਾ ਡਰ।

17 ਮਈ 2023, ਬੁੱਧਵਾਰ

ਜੇਠ ਵਦੀ ਤਿੱਥੀ ਤਰੋਦਸ਼ੀ (ਰਾਤ 10.29 ਤੱਕ) ਅਤੇ ਮਗਰੋਂ ਤਿੱਥੀ ਚੌਦਸ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਖ ’ਚ

ਚੰਦਰਮਾ ਮੀਨ ’ਚ

ਮੰਗਲ ਕਰਕ ’ਚ

ਬੁੱਧ ਮੇਖ ’ਚ

ਗੁਰੂ ਮੇਖ ’ਚ

ਸ਼ੁੱਕਰ ਮਿਥੁਨ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2080, ਜੇਠ ਪ੍ਰਵਿਸ਼ਟੇ 3, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 26 (ਵਿਸਾਖ), ਹਿਜਰੀ ਸਾਲ 1944, ਮਹੀਨਾ : ਸ਼ਵਾਲ, ਤਰੀਕ : 26, ਸੂਰਜ ਉਦੇ ਸਵੇਰੇ 5.35 ਵਜੇ, ਸੂਰਜ ਅਸਤ ਸ਼ਾਮ 7.14 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੇਵਤੀ (ਸਵੇਰੇ 7.39 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ, ਯੋਗ : ਆਯੁਸ਼ਮਾਨ (ਰਾਤ 9.17 ਤੱਕ) ਅਤੇ ਮਗਰੋਂ ਯੋਗ ਸੌਭਾਗਿਯ, ਚੰਦਰਮਾ : ਮੀਨ ਰਾਸ਼ੀ ’ਤੇ (ਸਵੇਰੇ 7.39 ਤਕ) ਅਤੇ ਮਗਰੋਂ ਮੇਖਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਸਵੇਰੇ 7.39 ਤਕ),ਸਵੇਰੇ 7.39 ਤਕ ਜੰਮੇ ਬੱਚੇ ਨੂੰ ਰੇਵਤੀ ਨਕੱਸ਼ਤਰ ਅਤੇ ਮਗਰੋਂ ਅਸ਼ਵਨੀ ਨਕੱਸ਼ਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇਗੀ (ਰਾਤ 10.29 ’ਤੇ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਪ੍ਰਦੋਸ਼ ਵਰਤ, ਮਾਸਿਕ ਸ਼ਿਵਰਾਤਰੀ ਵਰਤ, ਵਟ ਸਾਵਿਤਰੀ ਵਰਤ ਸ਼ੁਰੂ, ਵਿਸ਼ਵ ਦੂਰਸੰਚਾਰ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Anmol Tagra

This news is Content Editor Anmol Tagra