ਬ੍ਰਿਖ ਰਾਸ਼ੀ ਵਾਲਿਆਂ ਦਾ ਸਿਤਾਰਾ ਖਰਚਿਆਂ ਨੂੰ ਵਧਾਉਣ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

05/18/2023 4:57:28 AM

ਮੇਖ : ਕਾਰੋਬਾਰੀ ਟੂਰਿੰਗ ਅਤੇ ਕਾਰੋਬਾਰੀ ਕੰਮਾਂ ਲਈ ਆਪ ਦੀ ਮਿਹਨਤ ਅਤੇ ਭੱਜਦੌੜ ਚੰਗਾ ਨਤੀਜਾ ਦੇਵੇਗੀ ਪਰ ਕਿਸੇ ਵੀ ਸਰਕਾਰੀ ਕੰਮ ਨੂੰ ਹਲਕੇ ’ਚ ਨਾ ਲਓ।

ਬ੍ਰਿਖ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਵਾਲਾ, ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ, ਕਿਸੇ ’ਤੇ ਜ਼ਿਆਦਾ ਭਰੋਸਾ ਨਾ ਕਰਨਾ ਸਹੀ ਰਹੇਗਾ।

ਮਿਥੁਨ : ਸਿਤਾਰਾ ਆਮਦਨ ਵਾਲਾ ਅਤੇ ਕੰਮਕਾਜੀ ਪਲਾਨਿੰਗ ’ਚੋਂ ਕਿਸੇ ਮੁਸ਼ਕਲ ਨੂੰ ਹਟਾਉਣ ਵਾਲਾ, ਮਾਣ-ਯਸ਼ ਦੀ ਪ੍ਰਾਪਤੀ ਪਰ ਸੰਤਾਨ ਪੱਖੋਂ ਕੁਝ ਟੈਨਸ਼ਨ-ਪ੍ਰੇਸ਼ਾਨੀ ਰਹਿ ਸਕਦੀ ਹੈ।

ਕਰਕ : ਜਿਹੜਾ ਵੀ ਸਰਕਾਰੀ ਯਤਨ ਕਰੋ, ਭਰਪੂਰ ਜ਼ੋਰ ਲਗਾ ਕੇ ਅਤੇ ਪੂਰੇ ਧਿਆਨ ਨਾਲ ਕਰੋ ਪਰ ਧਿਆਨ ਰੱਖੋ ਕਿ ਕਿਸੇ ਨਾਲ ਬੇਕਾਰ ’ਚ ਕੋਈ ਝਗੜਾ ਨਾ ਹੋ ਜਾਵੇ।

ਸਿੰਘ : ਸਟ੍ਰਾਂਗ ਸਿਤਾਰਾ ਬੇਸ਼ੱਕ ਆਪ ਨੂੰ ਹਰ ਫਰੰਟ ’ਤੇ ਪ੍ਰਭਾਵੀ ਰੱਖੇਗਾ ਅਤੇ ਕਿਸੇ ਪ੍ਰੋਗਰਾਮ ਨੂੰ ਅੱਗੇ ਵਧਾਉਣ ਵਾਲਾ ਹੋਵੇਗਾ ਤਾਂ ਵੀ ਕਿਸੇ ਉਲਝਣ ਮੁਸ਼ਕਲ ਨਾਲ ਨਿਪਟਣਾ ਪਵੇਗਾ।

ਕੰਨਿਆ : ਸਿਤਾਰਾ ਸਿਹਤ ਖਾਸ ਕਰ ਕੇ ਪੇਟ ਲਈ ਕਮਜ਼ੋਰ, ਮੌਸਮ ਦੇ ਐਕਸਪੋਜ਼ਰ ਤੋਂ ਵੀ ਬਚਾਅ ਰੱਖਣਾ ਜ਼ਰੂਰੀ, ਵੈਸੇ ਅਰਥ ਦਸ਼ਾ ਪਹਿਲੇ ਦੀ ਤਰ੍ਹਾਂ ਰਹੇਗੀ।

ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਡਿੱਗਣ-ਫਿਸਲਣ ਅਤੇ ਸੱਟ ਲੱਗਣ ਦਾ ਡਰ।

ਬ੍ਰਿਸ਼ਚਕ : ਕਮਜ਼ੋਰ ਸਿਤਾਰਾ ਅਤੇ ਮਨੋਬਲ ’ਚ ਟੁੱਟਣ ਕਰ ਕੇ ਆਪ ਕਿਸੇ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਕਰ ਸਕੋਗੇ, ਵੈਸੇ ਮਨ ਵੀ ਪ੍ਰੇਸ਼ਾਨ ਰਹੇਗਾ।

ਧਨ : ਮਨ ’ਤੇ ਕਦੀ ਪਾਜ਼ੇਟਿਵ ਅਤੇ ਕਦੀ ਨੈਗੇਟਿਵ ਸੋਚ ਪ੍ਰਭਾਵ ਰਹਿ ਸਕਦੀ ਹੈ, ਇਸ ਲਈ ਜਿਹੜਾ ਵੀ ਯਤਨ ਕਰੋ, ਪੂਰੇ ਜ਼ੋਰ ਅਤੇ ਤਿਆਰੀ ਨਾਲ ਕਰੋ।

ਮਕਰ : ਜ਼ਮੀਨੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ ਪਰ ਫੈਮਿਲੀ ਫਰੰਟ ’ਤੇ ਤਣਾਤਣੀ ਰਹਿਣ ਦਾ ਡਰ।

ਕੁੰਭ : ਕਿਸੇ ਕੰਮਕਾਜੀ ਕੰਮ ਨੂੰ ਨਿਪਟਾਉਣ ਲਈ ਆਪ ਜਿਹੜੀ ਮਿਹਨਤ ਕਰੋਗੇ, ਉਸ ਦਾ ਸਹੀ ਨਤੀਜਾ ਮਿਲੇਗਾ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਮੀਨ : ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ ਪਰ ਕੰਮਕਾਜੀ ਕੰਮ ਬੇ-ਧਿਆਨੀ ਨਾਲ ਨਾ ਕਰਨਾ ਸਹੀ ਰੇਹਗਾ, ਪ੍ਰਭਾਵ ਦਬਦਬਾ ਵੀ ਬਣਿਆ ਰਹੇਗਾ।

18 ਮਈ 2023, ਵੀਰਵਾਰ

ਜੇਠ ਵਦੀ ਤਿੱਥੀ ਚੌਦਸ (ਰਾਤ 9.44 ਤੱਕ) ਅਤੇ ਮਗਰੋਂ ਤਿੱਥੀ ਮੱਸਿਆ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਖ ’ਚ

ਚੰਦਰਮਾ ਮੇਖ ’ਚ

ਮੰਗਲ ਕਰਕ ’ਚ

ਬੁੱਧ ਮੇਖ ’ਚ

ਗੁਰੂ ਮੇਖ ’ਚ

ਸ਼ੁੱਕਰ ਮਿਥੁਨ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2080, ਜੇਠ ਪ੍ਰਵਿਸ਼ਟੇ 4, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 28 (ਵਿਸਾਖ), ਹਿਜਰੀ ਸਾਲ 1944, ਮਹੀਨਾ : ਸ਼ਵਾਲ, ਤਰੀਕ : 27, ਸੂਰਜ ਉਦੇ ਸਵੇਰੇ 5.34 ਵਜੇ, ਸੂਰਜ ਅਸਤ ਸ਼ਾਮ 7.14 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਵਨੀ (ਸਵੇਰੇ 7.23 ਤੱਕ) ਅਤੇ ਮਗਰੋਂ ਨਕਸ਼ੱਤਰ ਭਰਣੀ, ਯੋਗ : ਸੌਭਾਗਿਯ (ਸ਼ਾਮ 7.37 ਤੱਕ) ਅਤੇ ਮਗਰੋਂ ਯੋਗ ਸ਼ੋਭਨ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਸਵੇਰੇ 7.23 ਤਕ ਜੰਮੇ ਬੱਚੇ ਨੂੰ ਅਸ਼ਵਨੀ ਨਕੱਸ਼ਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਸਵੇਰੇ 10.06 ਤਕ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਸਵਿਤਰੀ ਚੌਦਸ, ਮੇਲਾ ਸ਼ਾਢੀ ਜਾਤਰ (ਨਗਰ ਹਿਮਾਚਲ)

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Anmol Tagra

This news is Content Editor Anmol Tagra