ਮਿਥੁਨ ਰਾਸ਼ੀ ਵਾਲਿਆਂ ਦੀਆਂ ਕਾਰੋਬਾਰੀ ਕੋਸ਼ਿਸ਼ਾਂ ਚੜ੍ਹਣਗੀਆਂ ਸਿਰੇ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Friday, May 19, 2023 - 03:45 AM (IST)
ਮੇਖ : ਕਾਰੋਬਾਰੀ ਕੰਮਾਂ ਲਈ ਸਿਤਾਰਾ ਉੱਤਮ, ਕੰਮਕਾਜੀ ਪਲਾਨਿੰਗ ਲਾਭਕਾਰੀ ਰਹੇਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਕਾਰੋਬਾਰੀ ਟੂਰਿੰਗ ਬਿਹਤਰ ਰਹੇਗੀ।
ਬ੍ਰਿਖ : ਸਿਤਾਰਾ ਦੁਪਹਿਰ ਤਕ ਠੀਕ ਰਹੇਗਾ, ਨੁਕਸਾਨ-ਪ੍ਰੇਸ਼ਾਨੀ ਦੇ ਹਾਲਾਤ ਬਣੇ ਰਹਿਣਗੇ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ, ਸਫਲਤਾ ਸਾਥ ਦੇਵੇਗੀ।
ਮਿਥੁਨ : ਸਿਤਾਰਾ ਦੁਪਹਿਰ ਤਕ ਬਿਹਤਰ, ਕਾਰੋਬਾਰੀ ਕੋਸ਼ਿਸ਼ਾਂ ਸਿਰੇ ਚੜ੍ਹਣਗੀਆਂ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਬਾਅਦ ’ਚ ਉਧਾਰੀ ਦੇ ਚੱਕਰ ’ਚ ਫਸਣ ਤੋਂ ਬਚਣਾ ਚਾਹੀਦਾ ਹੈ।
ਕਰਕ : ਸਿਤਾਰਾ ਦੁਪਹਿਰ ਤੱਕ ਸਰਕਾਰੀ ਕੰਮਾਂ ਲਈ ਚੰਗਾਂ, ਮਾਣ-ਸਨਮਾਨ ਦੀ ਪ੍ਰਾਪਤੀ, ਫਿਰ ਬਾਅਦ ’ਚ ਕੰਮਕਾਜੀ ਕੰਮਾਂ ’ਚ ਕਦਮ ਬੜ੍ਹਤ ਵੱਲ।
ਸਿੰਘ : ਸਿਤਾਰਾ ਦੁਪਹਿਰ ਤਕ ਇਰਾਦਿਆਂ ’ਚ ਮਜ਼ਬੂਤੀ ਦੇਣ ਅਤੇਕੰਮਕਾਜੀ ਕੰਮਾਂ ਦੀ ਦਸ਼ਾ ਠੀਕ ਰੱਖਣ ਵਾਲਾ, ਫਿਰ ਬਾਅਦ ’ਚ ਰਾਜਕੀ ਕੰਮਾਂ ’ਚ ਆਪ ਦੀ ਪੈਠ ਵਧੇਗੀ।
ਕੰਨਿਆ : ਸਿਤਾਰਾ ਦੁਪਹਿਰ ਤਕ ਪੇਟ ’ਚ ਗੜ੍ਹਬੜੀ ਰੱਖਣ ਅਤੇ ਨੁਕਸਾਨ ਦੇਣ ਵਾਲਾ, ਫਿਰ ਬਾਅਦ ’ਚ ਆਪ ਦੀ ਸੋਚ ਵਿਚਾਰ ’ਚ ਪਾਜ਼ੇਟਿਵਿਟੀ ਵਧੇਗੀ।
ਤੁਲਾ : ਸਿਤਾਰਾ ਦੁਪਹਿਰ ਤਕ ਕਾਰੋਬਾਰੀ ਕੰਮਾਂ ਦੀ ਦਸ਼ਾ ਬਿਹਤਰ ਰੱਖਣ ਵਾਲਾ, ਫਿਰ ਬਾਅਦ ’ਚ ਸਿਹਤ ਅਚਾਨਕ ਵਿਗੜ ਸਕਦੀ ਹੈ।
ਬ੍ਰਿਸ਼ਚਕ : ਸਿਤਾਰਾ ਦੁਪਹਿਰ ਤਕ ਦੁਸ਼ਮਣਾਂ ਤੋਂ ਪ੍ਰੇਸ਼ਾਨੀ ਦੇਣ ਅਤੇ ਜਨਰਲ ਹਾਲਾਤ ਨੂੰ ਵਿਪਰੀਤ ਬਣਾਉਣ ਵਾਲਾ ਪਰ ਬਾਅਦ ’ਚ ਹਰ ਮੋਰਚੇ ’ਤੇ ਸਫਲਤਾ ਮਿਲੇਗੀ।
ਧਨ : ਸਿਤਾਰਾ ਦੁਪਹਿਰ ਤਕ ਬਿਹਤਰ, ਜਿਹੜਾ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਨੂੰ ਅੱਗੇ ਰੱਖੇਗਾ ਪਰ ਬਾਅਦ ’ਚ ਕਿਸੇ ਨਾ ਕਿਸੇ ਪੰਗੇ ਨਾਲ ਵਾਸਤਾ ਵਧੇਗਾ।
ਮਕਰ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਸ਼ੁੱਭ ਕੰਮਾਂ ’ਚ ਧਿਆਨ।
ਕੁੰਭ : ਦੁਪਹਿਰ ਤਕ ਕੰਮਕਾਜੀ ਭੱਜਦੌੜ ਬਣੀ ਰਹੇਗੀ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ, ਫਿਰ ਬਾਅਦ ’ਚ ਅਦਾਲਤੀ ਕੰਮਾਂ ’ਚ ਪੱਖ ਮਜ਼ਬੂਤ ਰਹੇਗਾ।
ਮੀਨ : ਸਿਤਾਰਾ ਦੁਪਹਿਰ ਤਕ ਕੰਮਕਾਜੀ ਕੰਮਾਂ ਲਈ ਚੰਗਾ, ਮਾਣ-ਯਸ਼ ਦੀ ਪ੍ਰਾਪਤੀ, ਫਿਰ ਬਾਅਦ ’ਚ ਹਿੰਮਤ-ਉਤਸ਼ਾਹ-ਯਤਨ ਸ਼ਕਤੀ ਬਣੀ ਰਹੇਗੀ।
19 ਮਈ 2023, ਸ਼ੁੱਕਰਵਾਰ
ਜੇਠ ਵਦੀ ਤਿੱਥੀ ਮੱਸਿਆ (ਰਾਤ 9.23 ਤੱਕ) ਅਤੇ ਮਗਰੋਂ ਤਿੱਥੀ ਏਕਮ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਮੇਖ ’ਚ
ਮੰਗਲ ਕਰਕ ’ਚ
ਬੁੱੱਧ ਮੇਖ ’ਚ
ਗੁਰੂ ਮੇਖ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਜੇਠ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 29 (ਵਿਸਾਖ), ਹਿਜਰੀ ਸਾਲ 1944, ਮਹੀਨਾ : ਸ਼ਵਾਲ, ਤਰੀਕ : 28, ਸੂਰਜ ਉਦੇ ਸਵੇਰੇ 5.34 ਵਜੇ, ਸੂਰਜ ਅਸਤ ਸ਼ਾਮ 7.15 ਵਜੇ (ਜਲੰਧਰ ਟਾਈਮ), ਨਕਸ਼ੱਤਰ : ਭਰਣੀ (ਸਵੇਰੇ 7.30 ਤੱਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ, ਯੋਗ : ਸ਼ੋਭਨ (ਸ਼ਾਮ 6.16 ਤੱਕ) ਅਤੇ ਮਗਰੋਂ ਯੋਗ ਅਤਿਗੰਡ , ਚੰਦਰਮਾ : ਮੇਖ ਰਾਸ਼ੀ ’ਤੇ (ਦੁਪਹਿਰ 1.35 ਤੱਕ) ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ: ਜੇਠ ਮੱਸਿਆ, ਭਾਵੁਕਾ ਮੱਸਿਆ, ਸ਼ਨਿਚਰ ਜਯੰਤੀ, ਵਟ ਸਵਿਤਰੀ ਵਰਤ (ਮੱਸਿਆ ਪੱਖ)
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)