ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਪੂਰਾ ਦਿਨ
Monday, May 22, 2023 - 04:33 AM (IST)
ਮੇਖ : ਮਿੱਤਰਾਂ ਨਾਲ ਮੇਲ-ਮਿਲਾਪ ਫਰੂਟਫੁੱਲ, ਕਿਸੇ ਵੱਡੇ ਆਦਮੀ ਦੇ ਪਾਸ ਜੇ ਕਿਸੇ ਸਮੇਂ ਮਦਦ ਲਈ ਗੁਹਾਰ ਲਗਾਓਗੇ, ਤਾਂ ਉਹ ਆਪ ਨੂੰ ਨਿਰਾਸ਼ ਨਹੀਂ ਕਰੇਗਾ।
ਬ੍ਰਿਖ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮਿਥੁਨ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਸੰਤੋਖਜਨਕ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਬਚਾਅ ਰੱਖੋ।
ਕਰਕ : ਸਿਤਾਰਾ ਉਲਝਣਾਂ, ਝਮੇਲਿਆਂ ਵਾਲਾ, ਇਸ ਲਈ ਹਰ ਫਰੰਟ ’ਤੇ ਅਹਿਤਿਆਤ ਰੱਖਣੀ ਸਹੀ ਰਹੇਗੀ, ਆਪਣੇ ਆਪ ਨੂੰ ਦੂਜਿਆਂ ਦੇ ਝਾਂਸੇ ਤੋਂ ਵੀ ਬਚਾਅ ਕੇ ਰੱਖੋ।
ਸਿੰਘ : ਵਪਾਰ ਅਤੇ ਕਾਰੋਬਾਰ ’ਚ ਲਾਭ, ਯਤਨ ਕਰਨ ’ਤੇ ਆਪ ਦੀ ਭੱਜ-ਦੌੜ ਅਤੇ ਕਾਰੋਬਾਰੀ ਪਲਾਨਿੰਗ-ਪ੍ਰੋਗਰਾਮਿੰਗ ਚੰਗਾ ਨਤੀਜਾ ਦੇਵੇਗੀ, ਮਾਣ-ਯਸ਼ ਦੀ ਪ੍ਰਾਪਤੀ।
ਕੰਨਿਆ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕ ਮਿਹਰਬਾਨ ਰਹਿਣਗੇ, ਕੰਮਕਾਜੀ ਕੰਮਾਂ ’ਚ ਵੀ ਸਫਲਤਾ ਮਿਲੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਤੁਲਾ : ਯਤਨ ਕਰਨ ’ਤੇ ਕੋਈ ਸਕੀਮ, ਪ੍ਰੋਗਰਾਮ ਸਿਰੇ ਚੜ੍ਹੇਗਾ, ਕੰਮਕਾਜੀ ਸਿਲਸਿਲਾ ਸੰਤੋਖਜਨਕ ਪਰ ਕਿਸੇ ਸਰਕਾਰੀ ਪ੍ਰਾਬਲਮ ਦੇ ਉਭਰਣ ਦਾ ਡਰ।
ਬ੍ਰਿਸ਼ਚਕ : ਸਿਤਾਰਾ ਸਿਹਤ ਲਈ ਕਮਜ਼ੋਰ, ਧਿਆਨ ਰੱਖੋ ਕਿ ਕੋਈ ਬੇਗਾਨੀ ਮੁਸੀਬਤ ਆਪ ਦੇ ਗਲੇ ਨਾ ਪੈ ਜਾਵੇ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਸਿਹਤ ’ਚ ਵਿਗਾੜ ਪੈਦਾ ਹੋਣ ਦਾ ਡਰ, ਡਰਾਈਵਿੰਗ ਵੀ ਸੁਚੇਤ ਰਹਿ ਕੇ ਹੀ ਕਰੋ।
ਮਕਰ : ਸ਼ਤਰੂ ਉਭਰ ਕੇ ਆਪ ਦੀ ਲੱਤ ਖਿੱਚਣ ’ਚ ਬਿਜ਼ੀ ਰਹਿਣਗੇ, ਇਸ ਲਈ ਉਨ੍ਹਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ।
ਕੁੰਭ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਦੁਸ਼ਮਣਾਂ ਦੀ ਉਛਲ-ਕੂਦ ਵੀ ਬੇਅਸਰ ਰਹੇਗੀ।
ਮੀਨ : ਕੋਰਟ ਕਚਹਿਰੀ ਦੇ ਕਿਸੇ ਕੰਮ ਲਈ ਕੀਤਾ ਗਿਆ ਕੋਈ ਸ਼ੁਰੂਆਤੀ ਯਤਨ ਚੰਗਾ ਨਤੀਜਾ ਦੇ ਸਕਦਾ ਹੈ, ਮਾਣ-ਯਸ਼ ਦੀ ਪ੍ਰਾਪਤੀ।
22 ਮਈ 2023, ਸੋਮਵਾਰ
ਜੇਠ ਸੁਦੀ ਤਿੱਥੀ ਤੀਜ (ਰਾਤ 11.20 ਤੱਕ) ਅਤੇ ਮਗਰੋਂ ਤਿੱਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਮਿਥੁਨ ’ਚ
ਮੰਗਲ ਕਰਕ ’ਚ
ਬੁੱਧ ਮੇਖ ’ਚ
ਗੁਰੂ ਮੇਖ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਜੇਠ ਪ੍ਰਵਿਸ਼ਟੇ 8, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 1 (ਜੇਠ), ਹਿਜਰੀ ਸਾਲ 1944, ਮਹੀਨਾ : ਜ਼ਿਲਕਾਦ, ਤਰੀਕ : 1, ਸੂਰਜ ਉਦੇ ਸਵੇਰੇ 5.32 ਵਜੇ, ਸੂਰਜ ਅਸਤ ਸ਼ਾਮ 7.17 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (ਸਵੇਰੇ 10.37 ਤੱਕ) ਅਤੇ ਮਗਰੋਂ ਨਕਸ਼ੱਤਰ ਆਰਦਰਾ, ਯੋਗ : ਧ੍ਰਿਤੀ (ਸ਼ਾਮ 4.33 ਤੱਕ) ਅਤੇ ਮਗਰੋਂ ਯੋਗ ਸ਼ੂਲ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਰੰਭਾ ਤੀਜ, ਰਾਸ਼ਟਰੀ ਸ਼ਕ ਜੇਠ ਮਹੀਨਾ ਅਤੇ ਜ਼ਿਲਕਾਦ (ਮੁਸਲਿਮ) ਮਹੀਨਾ ਸ਼ੁਰੂ, ਉਮਾ ਅਵਤਾਰ, ਮਹਾਰਾਣਾ ਪ੍ਰਤਾਪ ਜਯੰਤੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)