ਕੁੰਭ ਰਾਸ਼ੀ ਵਾਲੇ ਸਿਹਤ ਦਾ ਰੱਖਣ ਖ਼ਾਸ ਖਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

05/29/2023 1:37:55 AM

ਮੇਖ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਦੇ ਨਾ ਕਰੋ, ਕਿਉਂਕਿ ਮੌਕਾ ਮਿਲਣ ’ਤੇ ਉਹ ਕਦੇ ਵੀ ਲਿਹਾਜ਼ ਨਾ ਕਰਨਗੇ, ਮਨ ਵੀ ਟੈਂਸ ਪ੍ਰੇਸ਼ਾਨ ਰਹੇਗਾ।

ਬ੍ਰਿਖ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕੋਈ ਉਦੇਸ਼-ਮਨੋਰਥ ਸਿਰੇ ਚੜ੍ਹੇਗਾ, ਜਨਰਲ ਹਾਲਾਤ ਅਨੁਕੂਲ ਚਲਣਗੇ।

ਮਿਥੁਨ : ਕੋਰਟ ਕਚਹਿਰੀ ਦੇ ਨਾਲ ਜੁੜੇ ਕਿਸੇ ਕੰਮ ਲਈ ਆਪ ਜਿਹੜੀ ਭੱਜ-ਦੌੜ ਕਰੋਗੇ, ਉਸ ਦਾ ਪਾਜ਼ੇਟਿਵ ਨਤੀਜਾ ਮਿਲਣ ਦੀ ਆਸ ਪਰ ਸਿਹਤ ਦਾ ਧਿਆਨ ਰੱਖੋ।

ਕਰਕ : ਵੱਡੇ ਲੋਕ ਸਾਥ ਦੇਣਗੇ, ਸੁਪਰੋਟ ਕਰਨਗੇ ਅਤੇ ਉਨ੍ਹਾਂ ਦੀ ਮਦਦ ਨਾਲ ਆਪ ਨੂੰ ਆਪਣੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਮਦਦ ਮਿਲੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।

ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ ਪਰ ਨੁਕਸਾਨ ਅਤੇ ਖਰਚਿਆਂ ਦਾ ਜ਼ੋਰ ਰਹੇਗਾ।

ਕੰਨਿਆ : ਵਪਾਰ ਅਤੇ ਕੰਮਕਾਜ ਦੇ ਕੰਮਾਂ ’ਚ ਸਫਲਤਾ ਮਿਲੇਗੀ, ਆਪ ਜਨਰਲ ਤੌਰ ’ਤੇ ਹਾਵੀ, ਪ੍ਰਭਾਵੀ, ਵਿਜਈ ਰਹੋਗੇ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ।

ਤੁਲਾ : ਸਿਤਾਰਾ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਵਾਲਾ, ਨਾ ਚਾਹੁੰਦੇ ਹੋਏ ਵੀ ਕੋਈ ਨਾ ਕੋਈ ਮੁਸ਼ਕਲ ਰੁਕਾਵਟ ਪੈਦਾ ਹੋ ਸਕਦੀ ਹੈ, ਅਹਿਤਿਆਤ ਨਾਲ ਰਹੋ।

ਬ੍ਰਿਸ਼ਚਕ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ਨੂੰ ਸੰਵਾਰਨ ਅਤੇ ਹਰ ਕਾਰੋਬਾਰੀ ਮੋਰਚੇ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ, ਵਿਰੋਧੀ ਆਪ ਦੀ ਪਕੜ ਹੇਠ ਰਹਿਣਗੇ।

ਧਨ : ਰਾਜਕੀ ਕੰਮਾਂ ’ਚ ਸਫਲਤਾ ਮਿਲੇਗੀ, ਕਿਸੇ ਅਫਸਰ ਦੇ ਰੁਖ ’ਚ ਨਰਮੀ, ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦਗਾਰ ਹੋਵੇਗੀ।

ਮਕਰ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਮੋਰਚੇ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਧਾਰਮਿਕ ਕੰਮਾਂ ’ਚ ਰੁਚੀ, ਯਤਨ ਕਰਨ ’ਤੇ ਕੋਈ ਪ੍ਰੋਗਰਾਮ ਸਿਰੇ ਚੜ੍ਹੇਗਾ।

ਕੁੰਭ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਸਫਰ ਵੀ ਨਾ ਕਰੋ, ਕਿਉਂਕਿ ਉਹ ਨੁਕਸਾਨ ਪ੍ਰੇਸ਼ਾਨੀ ਵਾਲਾ ਹੋਵੇਗਾ।

ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਬਿਹਤਰ, ਜਿਹੜੇ ਕੰਮ ਲਈ ਮਨ ਬਣਾਓਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਹੋਵੇਗੀ, ਫੈਮਿਲੀ ਫਰੰਟ ’ਤੇ ਤਾਲਮੇਲ-ਸਦਭਾਅ, ਮਿਠਾਸ ਬਣੀ ਰਹੇਗੀ।

29 ਮਈ 2023, ਸੋਮਵਾਰ

ਜੇਠ ਸੁਦੀ ਤਿੱਥੀ ਨੌਮੀ (ਪੁਰਵ ਦੁਪਹਿਰ 11.50 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਖ ’ਚ

ਚੰਦਰਮਾ ਸਿੰਘ ’ਚ

ਮੰਗਲ ਕਰਕ ’ਚ

ਬੁੱੱਧ ਮੇਖ ’ਚ

ਗੁਰੂ ਮੇਖ ’ਚ

ਸ਼ੁੱਕਰ ਮਿਥੁਨ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2080, ਜੇਠ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 8 (ਜੇਠ), ਹਿਜਰੀ ਸਾਲ 1944, ਮਹੀਨਾ : ਜ਼ਿਲਕਾਦ, ਤਰੀਕ : 8, ਸੂਰਜ ਉਦੇ ਸਵੇਰੇ 5.29 ਵਜੇ, ਸੂਰਜ ਅਸਤ ਸ਼ਾਮ 7.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਫਾਲਗੁਣੀ (29-30 ਮੱਧ ਰਾਤ 4.29 ਤੱਕ) ਅਤੇ ਮਗਰੋਂ ਨਕਸ਼ੱਤਰ ਹਸਤ, ਯੋਗ : ਵਜਰ (ਰਾਤ 9.01 ਤੱਕ) ਅਤੇ ਮਗਰੋਂ ਯੋਗ ਸਿੱਧੀ, ਚੰਦਰਮਾ : ਸਿੰਘ ਰਾਸ਼ੀ ’ਤੇ (ਸਵੇਰੇ 8.55 ਤੱਕ) ਅਤੇ ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Anmol Tagra

This news is Content Editor Anmol Tagra