ਮਕਰ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Tuesday, May 30, 2023 - 05:35 AM (IST)

ਮੇਖ : ਟੈਂਸ, ਅਸਥਿਰ, ਬੇਚੈਨ ਅਤੇ ਡਾਵਾਂਡੋਲ ਮਨ ਕਰਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਰਾਜੀ ਨਾ ਹੋਵੋਗੇ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।

ਬ੍ਰਿਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ ਰੱਖੇਗਾ, ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਸਿਰੇ ਚੜ੍ਹੇਗੀ।

ਮਿਥੁਨ : ਪ੍ਰਾਪਰਟੀ ਨਾਲ ਜੁੜਿਆ ਕੋਈ ਕੰਮ ਜੇ ਲਟਕਦਾ ਚਲਿਆ ਆ ਰਿਹਾ ਹੋਵੇ ਤਾਂ ਯਤਨ ਕਰ ਲਓ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋ ਸਕਦੀ ਹੈ।

ਕਰਕ : ਉਤਸ਼ਾਹ, ਹਿੰਮਤ ਅਤੇ ਕੰਮਕਾਜੀ ਭੱਜ-ਦੌੜ ਬਣੀ ਰਹੇਗੀ, ਵਿਰੋਧੀ ਆਪ ਅੱਗੇ ਠਹਿਰ ਨਾ ਸਕਣਗੇ ਪਰ ਫੈਮਿਲੀ ਫਰੰਟ ’ਤੇ ਪ੍ਰੇਸ਼ਾਨੀ ਦੇਣ ਵਾਲਾ ਸਮਾਂ।

ਸਿੰਘ : ਵਪਾਰ ਕਾਰੋਬਾਰ ’ਚ ਸਮਾਂ ਲਾਭ ਵਾਲਾ, ਤੇਜ ਪ੍ਰਭਾਵ, ਦਬਦਬਾ ਬਣਿਆ ਰਹੇਗਾ, ਜਨਰਲ ਹਾਲਾਤ ਬਿਹਤਰ, ਇਰਾਦਿਆਂ ’ਚ ਮਜ਼ਬੂਤੀ, ਵਿਗੜੇ ਕੰਮ ਬਣਨਗੇ।

ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ, ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਮੌਸਮ ਦਾ ਐਕਸਪੋਜ਼ਰ ਆਪ ਦੀ ਤਬੀਅਤ ਨੂੰ ਅਪਸੈੱਟ ਰੱਖੇਗਾ।

ਤੁਲਾ : ਖਰਚ ਜਾਇਜ਼ ਅਤੇ ਫਿਜ਼ੂਲ ਦੋਵੇਂ ਤਰ੍ਹਾਂ ਦਾ ਹੋਵੇਗਾ, ਕਾਰੋਬਾਰੀ ਕੰਮ ਬੇ-ਧਿਆਨੀ ਨਾਲ ਨਾ ਕਰੋ, ਤਾਂ ਕਿ ਆਪ ਦੀ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ।

ਬ੍ਰਿਸ਼ਚਕ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਦਾ ਕਾਰੋਬਾਰੀ ਕਦਮ ਬੜ੍ਹਤ ਵੱਲ ਰਹੇਗਾ।

ਧਨ : ਸਫਲਤਾ ਸਾਥ ਦੇਵੇਗੀ, ਵੱਡੇ ਲੋਕ ਆਪ ਦੀ ਗੱਲ ਧਿਆਨ-ਧੀਰਜ ਨਾਲ ਸੁਣਨਗੇ ਪਰ ਸਿਹਤ ਦੇ ਪ੍ਰਤੀ ਸੁਚੇਤ ਰਹਿਣ ਜ਼ਰੂਰੀ ਹੋਵੇਗਾ।

ਮਕਰ : ਕੰਮਕਾਜੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਧਾਰਮਿਕ ਕੰਮਾਂ ’ਚ ਰੁਚੀ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਕੁੰਭ : ਸਿਤਾਰਾ ਪੇਟ ਲਈ ਠੀਕ ਨਹੀਂ, ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਤਬੀਅਤ ਵਿਗੜੀ ਰਹੇਗੀ, ਲੈਣ-ਦੇਣ ਦੇ ਕੰਮ ਧਿਆਨ ਨਾਲ ਕਰੋ।

ਮੀਨ : ਵਪਾਰਕ ਅਤੇ ਕੰਮਕਾਜ ਦੀ ਦਸ਼ਾ ਚੰਗੀ, ਆਪ ਜਨਰਲ ਤੌਰ ’ਤੇ ਹਰ ਮੋਰਚੇ ’ਤੇ ਹਾਵੀ, ਪ੍ਰਭਾਵੀ, ਵਿਜਈ ਰਹੋਗੇ, ਮਨ ’ਚ ਸਫਰ ਦੀ ਚਾਹਤ ਰਹੇਗੀ।

30 ਮਈ 2023, ਮੰਗਲਵਾਰ

ਜੇਠ ਸੁਦੀ ਤਿੱਥੀ ਦਸਮੀ (ਦੁਪਹਿਰ 1.09 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਖ ’ਚ

ਚੰਦਰਮਾ ਕੰਨਿਆ ’ਚ

ਮੰਗਲ ਕਰਕ ’ਚ

ਬੁੱਧ ਮੇਖ ’ਚ

ਗੁਰੂ ਮੇਖ ’ਚ

ਸ਼ੁੱਕਰ ਮਿਥੁਨ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2080, ਜੇਠ ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 9 (ਜੇਠ), ਹਿਜਰੀ ਸਾਲ 1944, ਮਹੀਨਾ : ਜ਼ਿਲਕਾਦ, ਤਰੀਕ : 9, ਸੂਰਜ ਉਦੇ ਸਵੇਰੇ 5.29 ਵਜੇ, ਸੂਰਜ ਅਸਤ ਸ਼ਾਮ 7.22 ਵਜੇ (ਜਲੰਧਰ ਟਾਈਮ), ਨਕਸ਼ੱਤਰ : ਹਸਤ (ਪੂਰਾ ਦਿਨ ਰਾਤ), ਯੋਗ : ਸਿੱਧੀ (ਰਾਤ 8.54 ਤੱਕ) ਅਤੇ ਮਗਰੋਂ ਯੋਗ ਵਿਅਤੀਪਾਤ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (30-31 ਮੱਧ ਰਾਤ 1.28 ’ਤੇ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਗੰਗਾ ਦੁਸਹਿਰਾ ਉਤਸਵ (ਸ਼੍ਰੀ ਬਦਰੀ ਨਾਥ ਧਾਮ), ਸਪੋਰ ਯਾਤਰਾ (ਥਾਰਲਦਾ, ਊਧਮਪੁਰ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Anmol Tagra

Content Editor

Related News